ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

“ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸੀਏਸ਼ਨ” (CALSA) - ਨਵੀਂ ਸੋਚ ਨਵਾਂ ਉਪਰਾਲਾ
ਜਸਬੀਰ ਚਾਹਲ, ਕੈਲਗਰੀ

 

 

ਬੀਤੇ ਸ਼ਨਿੱਚਰ ਵਾਰ “ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸੀਏਸ਼ਨ” (CALSA) ਦੀ ਲਾਂਚਿੰਗ ਕੀਤੀ ਗਈ। ਇਹ ਲਾਂਚਿੰਗ ਕੈਲਸਾ ਦੇ ਪਰੈਜ਼ੀਡੈਂਟ ਜਸਬੀਰ ਚਾਹਲ ਅਤੇ ਕਨਵੀਨਰ ਨਵਪ੍ਰੀਤ ਰੰਧਾਵਾ ਦੀ ਅਗਵਾਈ ਹੇਠ 20 ਮਈ 2 ਤੋਂ 5 ਵਜੇ ਦੌਰਾਨ ਕੋਸੋ (COSO) ਹਾਲ 3208 - 8 ਐਵਿਨਿਊ ਨਾਰਥ ਈਸਟ ਵਿੱਚ ਨੇਪਰੇ ਚੜ੍ਹੀ।

ਸਭ ਤੋਂ ਪਹਿਲਾਂ ਕਨਵੀਨਰ ਨਵਪ੍ਰੀਤ ਰੰਧਾਵਾ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਆਏ ਹੋਏ ਸਾਰੇ ਸਰੋਤਿਆਂ ਅਤੇ ਮੁਅੱਜ਼ਜ਼ ਹਸਤੀਆਂ ਦਾ ਧੰਨਵਾਦ ਕੀਤਾ ਅਤੇ ਇਕਤਿਦਾਰ ਅਵਾਨ, ਡਾ. ਬਲਵਿੰਦਰ ਬਰਾੜ ਅਤੇ ਡਾ. ਸੁਖਵਿੰਦਰ ਬਰਾੜ ਨੂੰ ਪ੍ਰਧਾਨਗੀ ਮੰਡਲ ਵਿੱਚ ਸ਼ਿਰਕਤ ਕਰਨ ਲਈ ਬੇਨਤੀ ਕੀਤੀ। ਡਾ. ਮਨਮੋਹਨ ਬਾਠ ਹੁਰਾਂ ਦੇ ਗਾਏ ਇੱਕ ਹਿੰਦੀ ਗੀਤ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਜਸਬੀਰ ਚਾਹਲ ਨੇ ਕੈਲਸਾ ਬਾਰੇ ਦੱਸਦਿਆਂ ਹੋਇਆਂ ਇਸ ਦੇ ਉਦੇਸ਼ਾਂ ਤੇ ਚਾਨਣਾ ਪਾਇਆ। ਜਿਵੇਂ ਕਿ ਨਾਂ ਤੋਂ ਹੀ ਜ਼ਾਹਿਰ ਹੈ ਇਹ ਸੰਸਥਾ ਸਾਹਿਤ ਅਤੇ ਸਮਾਜ ਦੋਹਾਂ ਨਾਲ ਜੁੜੀ ਹੋਈ ਹੈ। ਸਾਹਿਤ ਸਾਡੇ ਜੀਵਨ ਨੂੰ ਨਿਖਾਰਦਾ ਤੇ ਸੁੰਦਰ ਬਣਾਉਂਦਾ ਹੈ ਪਰ ਸਾਡਾ ਜੀਵਨ ਸਮਾਜ ਨਾਲ ਜੁੜਿਆ ਹੋਇਆ ਹੈ। ਚੰਗਾ ਜੀਵਨ ਜੀਣ ਲਈ ਸਾਨੂੰ ਚੰਗੇ ਸਮਾਜ ਦੀ ਲੋੜ ਹੈ। ਸੋ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਸਮਾਜ ਨੂੰ ਬੇਹਤਰ ਬਣਾਈਏ। ਇਹੀ ਮੰਤਵ ਲੈਕੇ ਇਹ ਸੰਸਥਾ ਬਣਾਈ ਗਈ ਹੈ। ਕਿਉਂ ਕਿ ਨੌਜਵਾਨ ਪੀੜੀ ਸਾਡਾ ਭਵਿਖ ਹੈ, ਇਸ ਕਰਕੇ ਖ਼ਾਸਤੌਰ ਤੇ ਅਸੀਂ ਉਹਨਾਂ ਨੂੰ ਨਾਲ ਲੈ ਕੇ ਚਲਣਾ ਚਾਹਾਂਗੇ।

ਇਕਤਿਦਾਰ ਅਵਾਨ ਨੇ ਕੈਲਸਾ ਦੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਰਟ ਆਫ਼ ਲਿਵਿੰਗ ਤੋਂ ਆਏ ਹੋਏ ਭਾਵੇਸ਼ ਹੁਰਾਂ ‘ਰਿਲੈਕਸੇਸ਼ਨ ਆਫ਼ ਮਾਈਂਡ' (Relaxation of Mind) ਅਤੇ 'ਕਲੀਨਿੰਗ ਆਫ਼ ਨੈਗੇਟਿਵ ਥਾਟਸ' (Cleaning of Negative Thoughts) ਵਰਗੇ ਵਿਸ਼ਿਆਂ ਤੇ ਚਾਨਣ ਪਾਇਆ, ਜੋ ਕਿ ਜ਼ਿੰਦਗੀ ਨੂੰ ਸੁਖਾਵੀਂ ਬਨਾਉਣ ਵਿੱਚ ਮਦਦ ਕਰ ਸਕਦੇ ਹਨ। ਪ੍ਰੀਤ ਬੈਦਵਾਨ ਹੁਰਾਂ ਨੇ ਜੈਨਸਿਸ ਪਾਰਕ ਦੇ ਮੁੱਦੇ ਤੇ ਗੱਲਬਾਤ ਕੀਤੀ। ਉਹਨਾਂ ਇਸ ਸਮਾਜਕ ਮੁੱਦੇ ਤੇ ਗੱਲ ਕਰਦਿਆਂ ਕਿਹਾ ਕਿ ਜੈਨੇਸਿਸ ਸੈਂਟਰ ਦੇ ਨਾਲ ਲਗਦੀ ਰੈਕਰਿਏਸ਼ਨ ਜ਼ੋਨਿੰਗ ਦੀ ਜ਼ਮੀਨ ਨੂੰ ਸਿਟੀ ਵਲੋਂ ਬਹੁ-ਮੰਜਿਲੀ ਇਮਾਰਤਾਂ ਬਨਾਉਣ ਲਈ ਨਾ ਵਰਤਿਆ ਜਾਵੇ। ਇਸ ਲਈ ਉਹਨਾਂ ਸਭ ਨੂੰ “ਸੇਵ ਦ ਜੈਨੇਸਿਸ ਪਾਰਕ” (Save the Genesis Park) ਦਾ ਹਿੱਸਾ ਬਣਕੇ ਇਸਨੂੰ ਬਚਾਉਣ ਦੀ ਅਪੀਲ ਕੀਤੀ।

ਸਾਹਿਤਕ ਪੱਖੋਂ, ਰਵੀ ਜਨਾਗਲ ਨੇ ਇੱਕ ਗੀਤ ਅਤੇ ਗ਼ਜ਼ਲ ਨਾਲ ਖ਼ੁਸ਼ ਕੀਤਾ, ਉਰਦੂ ਸ਼ਾਇਰ ਜਾਵੇਦ ਨਜ਼ਾਮੀ ਨੇ ਅਪਣੀਆਂ ਖੂਬਸੂਰਤ ਗ਼ਜ਼ਲਾਂ ਪੇਸ਼ ਕੀਤੀਆਂ, ਪੰਜਾਬੀ ਸ਼ਾਇਰ ਸ਼ਮਸ਼ੇਰ ਸਿੰਘ ਸੰਧੂ ਅਤੇ ਉਰਦੂ ਸ਼ਾਇਰ ਸ਼ਾਹਿਦ ਪਰਵੇਜ਼ “ਸ਼ਾਹਿਦ” ਨੇ ਆਪਣੇ ਕਲਾਮ ਨਾਲ ਵਾਹ-ਵਾਹ ਲੈ ਲਈ। ਪੰਜਾਬੀ ਕਵਿੱਤਰੀ ਸੁਰਿੰਦਰ ਗੀਤ ਨੇ ਆਪਣੀ ਨਜ਼ਮ ਪੇਸ਼ ਕੀਤੀ ਅਤੇ ਭੋਲਾ ਚੌਹਾਨ ਨੇ ਅਪਣੀਆਂ ਦੋ ਗ਼ਜ਼ਲਾਂ ਤਰਨੁੰਮ ਵਿੱਚ ਗਾਕੇ ਤਾੜੀਆਂ ਲੈ ਲਇਆਂ। ਗਗਨ ਬੁੱਟਰ ਨੇ ਸੁਰਿੰਦਰ ਕੌਰ ਦਾ ਇੱਕ ਪੁਰਾਨਾ ਗੀਤ ਪੇਸ਼ ਕੀਤਾ। ਰੈੱਡ ਐਫ ਐਮ 2016 ਦੇ ਜੇਤੂ ਰਹੇ ਗਾਇਕ ਵਰਿੰਦਰ ਸੇਠੀ ਅਤੇ ਮਨਜੀਤ ਸੇਠੀ ਜੀ ਨੇ ਕਾਰੋਕੀ ਦੇ ਨਾਲ ਮੁਹੰਮਦ ਰਫ਼ੀ ਦਾ ਇੱਕ ਗੀਤ ਅਤੇ ਜਗਜੀਤ ਸਿੰਘ ‘ਤੇ ਚਿਤਰਾ ਸਿੰਘ ਦੀਆਂ ਗ਼ਜ਼ਲਾਂ ਪੇਸ਼ ਕਰਕੇ ਰੰਗ ਬਨ੍ਹ ਦਿੱਤਾ। ਹਰਦਿਆਲ ਸਿੰਘ (ਹੈਪੀ) ਮਾਨ ਹੋਰਾਂ ਕੋਸੋ ਅਤੇ ਅਪਣੇ ਵਲੋਂ ਕੈਲਸਾ ਨੂੰ ਵਧਾਈ ਦਿਂਦੇ ਹੋਏ ਇਸ ਗੱਲ ਤੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਇਹ ਸੰਸਥਾ ਕੁਛ ਨਵੇਕਲਾ ਕਰਨ ਜਾ ਰਹੀ ਹੈ। ਹਰਚਰਨ ਪਰਿਹਾਰ (ਸਿੱਖ ਵਿਰਸਾ), ਰਾਜੇਸ਼ ਅੰਗਰਾਲ (ਸਬਰੰਗ ਰੇਡਿਓ) ਅਤੇ ਰਿਸ਼ੀ ਨਾਗਰ ( ਰੈੱਡ ਐਫ ਐਮ ਰੇਡਿਓ) ਨੇ ਕੈਲਸਾ ਦੀ ਪ੍ਰਾਰੰਭਤਾ ਦੀਆਂ ਵਧਾਈਆਂ ਦੇ ਨਾਲ ਅਪਣੀਆਂ ਸ਼ੁਭ-ਇੱਛਾਵਾਂ ਦਿੱਤੀਆਂ। ‘ਪੰਜਾਬੀ ਅਖ਼ਬਾਰ’ ਤੇ ‘ਚੈਨਲ ਪੰਜਾਬੀ’ ਵੱਲੋਂ ਹਰਬੰਸ ਬੁੱਟਰ ਜੀ ਨੇ ਪ੍ਰੋਗਰਾਮ ਨੂੰ ਕਵਰ ਕੀਤਾ। ਅਵਿਜੀਤ ਰੰਧਾਵਾ ਨੇ ਵੀ ਵਿਡਿਓਗ੍ਰਾਫੀ ਤੇ ਫੋਟੋਗ੍ਰਾਫੀ ਰਾਹੀਂ ਪ੍ਰੋਗਰਾਮ ਕਵਰ ਕਰਨ ਦਾ ਉੱਦਮ ਕੀਤਾ। ਡਾਕਟਰ ਬਲਵਿੰਦਰ ਬਰਾੜ ਅਤੇ ਡਾਕਟਰ ਸੁਖਵਿੰਦਰ ਬਰਾੜ (Healthy Lifestyle Foundation) ਨੇ ਵੀ ਅਪਣੇ ਵਿਚਾਰ ਸਾਂਝਿਆਂ ਕਰਦੇ ਹੋਏ ਕੈਲਸਾ ਦੀ ਸ਼ੁਰੂਆਤ ਕਰਨ ਤੇ ਵਧਾਈਆਂ ਦਿੱਤੀਆਂ। ਆਖ਼ਰ ਵਿੱਚ ਪ੍ਰੈਜ਼ੀਡੈਂਟ ਜਸਬੀਰ ਚਾਹਲ ਨੇ ਸਾਰੇ ਬੁਲਾਰਿਆਂ, ਕਲਾਕਾਰਾਂ, ਮੀਡੀਆ ਹਸਤੀਆਂ ਅਤੇ ਸਾਰੇ ਆਏ ਮੇਹਮਾਨਾਂ ਦਾ ਧੰਨਵਾਦ ਕਰਦੇ ਹੋਏ ਜਲਦੀ ਹੀ ਮਿਲਣ ਦਾ ਵਾਦਾ ਕੀਤਾ। ਹੋਰ ਜਾਣਕਾਰੀ ਲਈ ਤੁਸੀਂ ਜਸਬੀਰ ਚਾਹਲ ਨੁੰ 403-667-0128 ਤੇ ਫੋਨ/ਟੈਕਸਟ ਕਰ ਸਕਦੇ ਹੋ ਜਾਂ ਫੇਸਬੁਕ ਤੇ Jasbir Chahal ਜਾਂ Calgary Literary & Social Association ਤੇ ਵੀ ਜਾ ਸਕਦੇ ਹੋ।

05/06/17


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

       
  “ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸੀਏਸ਼ਨ” (CALSA) - ਨਵੀਂ ਸੋਚ ਨਵਾਂ ਉਪਰਾਲਾ
ਜਸਬੀਰ ਚਾਹਲ, ਕੈਲਗਰੀ
ਆਲ ਇੰਡੀਅਨ ਐਸੋਸੀਏਸ਼ਨ ਓਸਲੋ ਨਾਰਵੇ ਵੱਲੋ ਭਾਰਤ ਤੋ ਆਏ ਪ੍ਰਤੀਨਿਧੀ ਮੰਡਲ ਦਾ ਨਿੱਘਾ ਸਵਾਗਤ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਜ਼ਾਦ ਸਪੋਰਟਸ ਕਲਚਰਲ ਕਲੱਬ (ਨਾਰਵੇ) ਵੱਲੋ ਸ਼ਾਨਦਾਰ ਦੂਸਰਾ ਇਨਡੋਰ ਵਾਲੀਬਾਲ ਟੂਰਨਾਂਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਡਾ. ਹਰਸ਼ ਚੈਰੀਟੇਬਲ ਟਰੱਸਟ ਵੱਲੋਂ 133 ਜ਼ਰੂਰਤਮੰਦ ਬੱਚੀਆਂ ਨੂੰ ਚੈਕ ਵੰਡੇ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਖੂਬ ਸਫਲ ਰਿਹਾ, ਸਾਹਿਤ ਸਭਾ ਗੁਰਦਾਸਪੁਰ (ਰਜਿ.) ਦਾ ਮਾਂ-ਦਿਵਸ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਜੋਗਿੰਦਰ ਸੰਘਾ ਦੀ ਪੁਸਤਕ 'ਮੇਰਾ ਸਫ਼ਰ ਮੇਰਾ ਸੁਪਨਾ' ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਦਿਸ਼ਾ ਨੂੰ ਮਿਲਿਆ ਸਥਾਨਕ ਜਥੇਬੰਦੀਆਂ ਦਾ ਭਰ੍ਹਵਾਂ ਹੁੰਘਾਰਾ
ਸੁਰਜੀਤ ਕੌਰ, ਟਰਾਂਟੋ
ਐਕਟਿਵ ਪੰਜਾਬੀ ਸੰਸਥਾ ਦੀ ਇਕੱਤਰਤਾ 'ਚ ਬਰਤਾਨਵੀ ਜੰਮਪਲ ਨਾਵਲਕਾਰ ਰੂਪ ਢਿੱਲੋਂ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ
ਖੇਤੀਬਾੜੀ ਯੂਨੀਵਰਸਿਟੀ ਦੀ ਬੱਕਰੀ ਨੇ ਦੁੱਧ ਤਾਂ ਦਿੱਤਾ, ਪਰ ਮੀਂਗਣਾਂ ਘੋਲ ਕੇ
ਪਲਵਿੰਦਰ, ਲੁਧਿਆਣਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਪਰੋਗਰਾਮ ਨਿਹਾਇਤ ਸਫਲ ਰਿਹਾ
ਅਜ਼ੀਮ ਸ਼ੇਖ਼ਰ, ਲੰਡਨ
ਗੁਰਿੰਦਰ ਸਿੰਘ (ਗੁੱਗੂ) ਦੇ 'ਗ੍ਰੇਟਰ ਨਿਊਡਾ ਵਲਡ ਸਕੂਲ' ਨੂੰ ਕਰਾਟੇ ਚੈਂਪੀਅਨਸ਼ਿਪ 'ਚੋ ਸੈਕਿੰਡ ਰੈਂਕ
ਪ੍ਰੀਤਮ ਲੁਧਿਆਣਵੀ, ਚੰਡੀਗੜ
ਫ਼ਿੰਨਲੈਂਡ ਵੈਸਾਖੀ ਸ਼ੋਅ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਸੰਦੀਪ ਬਰਾੜ ਅਤੇ ਰੁਪਾਲੀ ਨੇ ਖੂਬ ਰੰਗ ਬੰਨਿਆ
ਵਿੱਕੀ ਮੋਗਾ, ਫ਼ਿੰਨਲੈਂਡ
ਪ੍ਰਵਾਸੀ ਸ਼ਾਇਰ ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ "ਉਫਕ ਦੇ ਪਾਰ" ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ
ਖਾਲਸਾ ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫ਼ਿੰਨਲੈਂਡ ਦੀਆਂ ਸੰਗਤਾਂ ਨੇ ਖਾਲਸੇ ਦੇ ਸਿਰਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ
ਵਿੱਕੀ ਮੋਗਾ, ਫ਼ਿੰਨਲੈਂਡ
ਗਲੋਬਲ ਪੰਜਾਬ ਫਾਊਂਡੇਸ਼ਨ ਨੇ ਜ਼ਾਹਿਦ ਅਬਰੋਲ ਅਤੇ ਸ਼ੁਸ਼ੀਲ ਦੁਸਾਂਝ ਨੂੰ ਕੀਤਾ ਸਨਮਾਨਿਤ
ਡਾ. ਕੁਲਜੀਤ ਸਿਘ ਜੰਜੂਆ, ਟਰਾਂਟੋ
ਅਮਿੱਟ ਯਾਦਗਾਰੀ ਪੈੜਾਂ ਛੱਡ ਗਿਆ, ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ:) ਦਾ 'ਸਾਹਿਤਕ ਕੁੰਭ-ਮੇਲਾ'
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਫ਼ਿੰਨਲੈਂਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ
ਵਿੱਕੀ ਮੋਗਾ, ਫ਼ਿੰਨਲੈਂਡ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਕਲਮ ਦੇ ਧਨੀ ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੇ ਗੀਤ ਸੰਗ੍ਰਹਿ ਦੀਆਂ ਪੁਸਤਕਾਂ ਨਾਰਵੇ 'ਚ ਲੋਕ ਅਰਪਣ ਕੀਤੀਆ ਗਈਆਂ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਬ੍ਰਤਾਨੀਆ ਦੇ ਪੰਜਾਬੀ ਅਧਿਆਪਕਾਂ ਵਿੱਚ ਪੰਜਾਬੀ ਦੇ ਮਿਆਰੀ ਕੀ-ਬੋਰਡ ਸਿੱਖਣ ਲਈ ਵਿਲੱਖਣ ਉਤਸ਼ਾਹ ਅਤੇ ਉਮਾਹ
ਸ਼ਿੰਦਰਪਾਲ ਸਿੰਘ ਮਾਹਲ, ਲੰਡਨ
'ਪਾਹੜਾ' ਗੁਰਦਾਸਪੁਰ ਵਿੱਚ ਸਭਿਆਚਾਰਕ ਪ੍ਰੋਗਰਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਬ੍ਰਤਾਨੀਆ ਵਿੱਚ ਪੰਜਾਬੀ ਭਾਸ਼ਾ ਦਿਵਸ
ਸ਼ਿੰਦਰਪਾਲ ਮਾਹਲ, ਯੂ ਕੇ
ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ 14ਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਗੁਰਿੰਦਰ ਮਾਨ, ਕਨੇਡਾ
ਸੁਪ੍ਰਸਿੱਧ ਕਵੀ ਰੰਗਾੜਾ ਦੀ ਕਾਵਿ ਪੁਸਤਕ, 'ਸਾਡੇ ਗੁਰੂ ਸਾਹਿਬਾਨ' ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਲੰਡਨ ਦੇ “ਹਾਈਡ ਪਾਰਕ“ ‘ਚ ਇਉਂ ਮਿਲਿਆ “ਬਾਬਾ ਯਮਲਾ ਜੱਟ“
ਮਨਦੀਪ ਖੁਰਮੀ "ਹਿੰਮਤਪੁਰਾ, ਲੰਡਨ
ਰਾਮਗੜ੍ਹੀਆ ਸਭਾ ਗੁਰਦੁਆਰਾ ਸਾਊਥਾਲ ਵਿਖ਼ੇ ਇਕ ਇਕ ਵਿਸ਼ਾਲ ਕਵੀ ਦਰਬਾਰ
ਸਾਥੀ ਲੁਧਿਆਣਵੀ, ਲੰਡਨ
ਪੰਜਾਬੀ ਵਿਕਾਸ ਮੰਚ ਵੱਲੋਂ ਜਿੱਥੇ ਬੀਬੀਸੀ ਤੇ ਪੰਜਾਬੀ' ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ਼ਿਆ, ਉਸਦੇ ਨਾਲ਼ ਹੀ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਮਿਆਰੀਕਰਨ ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ - ਕੌਂ. ਇੰਦਰਜੀਤ ਗੁਗਨਾਨੀ, ਲੈਸਟਰ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ
'ਐਕਟਿਵ ਪੰਜਾਬੀ' ਦੀ ਪੰਜਵੀ ਕੱਟਾ ਪਾਰਟੀ ਕੱਲ ਹੇਅਜ਼ ਵਿੱਖੇ ਹੋਈ
 ਬਿੱਟੂ ਖੰਗੂੜਾ, ਲੰਡਨ
ਆਮ ਆਦਮੀ ਪਾਰਟੀ (ਆਪ) ਨਾਰਵੇ ਚ ਪ੍ਰਵਾਸੀ ਭਾਰਤੀਆ ਚ ਹਰਮਨ ਪਿਆਰੀ ਪਾਰਟੀ ਬਣਦੀ ਜਾ ਰਹੀ ਹੈ
ਰੁਪਿੰਦਰ ਢਿੱਲੋ ਮੋਗਾ, ਓਸਲੋ
ਗਲੋਬਲ ਪੰਜਾਬ ਫਾਊਂਡੇਸ਼ਨ ਵਲੋ ਨੀਲਮ ਸੈਣੀ ਨਾਲ ਇਕ ਸਾਹਿਤੱਕ ਮਿਲਣੀ
ਡਾ. ਕੁਲਜੀਤ ਸਿੰਘ ਜੰਜੂਆ, ਟਰਾਂਟੋ
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ 
ਮੁਸ਼ਾਇਰਾ ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ
ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ
ਭਾਰਤ ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਲਮ ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ
ਯਾਦਗਾਰੀ ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)