ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ  (28/01/2018)

ujagar


directory

 

ਪਟਿਆਲਾ: 28 ਜਨਵਰੀ 2018-ਪਟਿਆਲਾ ਵਿਖੇ ਲੁਧਿਆਣਾ ਜਿਲ੍ਹੇ ਵਿਚੋਂ ਆ ਕੇ ਵਸਣ ਵਾਲੇ ਵਿਅਕਤੀਆਂ ਦੀ ‘‘ਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ’’ ਦੀ ਡਾਇਰੈਕਟਰੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੋਤੀ ਬਾਗ ਪੈਲੇਸ ਵਿਖੇ ਜਾਰੀ ਕੀਤੀ। ਇਸ ਸਮਾਗਮ ਦੇ ਕੋਆਰਡੀਨੇਟਰ ਉਜਾਗਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਵਿਰੁਧ ਲਹਿਰ ਸ਼ੁਰੂ ਕਰਨ ਵਿਚ ਸਵੈਇਛਤ ਸੰਸਥਾਵਾਂ ਮਹੱਤਵਪੂਰਨ ਯੋਗਦਾਨ ਪਾ ਕੇ ਸਰਕਾਰ ਦੀਆਂ ਮਦਦਗਾਰ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਸਮਾਜ ਸੇਵਾ ਦਾ ਕੰਮ ਕਰਨ ਵਾਲੀਆਂ ਸੰਸਥਾਵਾਂ ਅਤੇ ਉਨ੍ਹਾਂ ਦੇ ਮੈਂਬਰਾਂ ਦਾ ਸਨਮਾਨ ਕਰਨ ਵਿਚ ਖ਼ੁਸ਼ੀ ਮਹਿਸੂਸ ਕਰਦੀ ਰਹਿੰਦੀ ਹੈ।

ਮਹਾਰਾਣੀ ਪਰਨੀਤ ਕੌਰ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੀ ਆਪਣਾ ਸਿਆਸੀ ਕੈਰੀਅਰ ਰੈਡ ਕਰਾਸ ਪਟਿਆਲਾ ਵਿਚ ਸਮਾਜ ਸੇਵਾ ਦੇ ਕੰਮ ਨਾਲ ਸ਼ੁਰੂ ਕੀਤਾ ਸੀ। ਉਨ੍ਹਾਂ ਅੱਗੋਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵਕ ਸਰਕਾਰ ਅਤੇ ਲੋਕਾਂ ਦਰਮਿਆਨ ਕੜੀ ਦਾ ਕੰਮ ਕਰ ਸਕਦੇ ਹਨ ਕਿਉਂਕਿ ਦਾਨੀ ਸੱਜਣ ਹਮੇਸ਼ਾ ਬੇਹਤਰੀਨ ਯੋਗਦਾਨ ਪਾਉਂਦੇ ਰਹੇ ਹਨ। ਉਜਾਗਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਪਟਿਆਲਾ ਵਿਚ ਰਹਿਣ ਵਾਲੇ ਵੱਖ-ਵੱਖ ਸਮੁਦਾਏ ਅਤੇ ਵਰਗਾਂ ਦੇ ਲੋਕਾਂ ਵਿਚ ਆਪਸੀ ਭਰਾਤਰੀ ਭਾਵ ਅਤੇ ਭਾਈਚਾਰਕ ਸਾਂਝ ਪੈਦਾ ਕਰਨ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ ਲਾਮਬੰਦ ਢੰਗ ਨਾਲ ਮੁਹਿੰਮ ਸ਼ੁਰੂ ਕਰਨ ਦਾ ਕੰਮ ਕਰੇਗੀ। ਨਸ਼ੇ, ਦਾਜ ਦਹੇਜ, ਭਰੂਣ ਹੱਤਿਆ, ਖ਼ੁਦਕਸ਼ੀਆਂ ਅਤੇ ਬਲਾਤਕਾਰ ਵਰਗੀਆਂ ਘਿਨੌਣੀਆਂ ਹਰਕਤਾਂ ਦੇ ਵਿਰੁਧ ਵਿਸ਼ੇਸ ਤੌਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਵਿਆਹਾਂ ਅਤੇ ਮੌਤ ਦੇ ਭੋਗਾਂ ਉਪਰ ਫ਼ਜੂਲ ਖ਼ਰਚੀ ਰੋਕਣ ਦੇ ਉਪਰਾਲੇ ਵੀ ਕੀਤੇ ਜਾਣਗੇ।

ਇਸ ਸੰਸਥਾ ਦੇ ਮੈਂਬਰਾਂ ਦੀ ਗਿਣਤੀ 350 ਤੱਕ ਪਹੁੰਚ ਗਈ ਹੈ। ਡਾਇਰੈਕਟਰੀ ਵਿਚ ਲੁਧਿਆਣਾ ਜਿਲ੍ਹੇ ਦੇ ਪਿਛੋਕੜ ਵਾਲੇ ਮੈਂਬਰਾਂ ਦੇ ਪਿਛਲੇ ਪਿੰਡ, ਵਰਤਮਾਨ ਪਟਿਆਲਾ ਦੇ ਐਡਰੈਸ ਅਤੇ ਟੈਲੀਫੋਨ ਨੰਬਰ ਦਿੱਤੇ ਗਏ ਹਨ। ਇਸ ਡਾਇਰੈਕਟਰੀ ਵਿਚ ਸਥਾਨਕ ਮਹੱਤਵਪੂਰਨ ਵਿਅਕਤੀਆਂ ਜਿਨ੍ਹਾਂ ਵਿਚ ਕਮਿਸ਼ਨਰ ਪਟਿਆਲਾ ਡਵੀਜਨ, ਡਿਪਟੀ ਕਮਿਸ਼ਨਰ ਅਤੇ ਹੋਰ ਸਿਵਲ ਅਧਿਕਾਰੀ ਅਤੇ ਆਈ ਜੀ ਪੁਲਿਸ, ਡੀ.ਆਈ.ਜੀ., ਐਸ.ਐਸ.ਪੀ. ਅਤੇ ਹੋਰ ਪੁਲਿਸ ਅਧਿਕਾਰੀਆਂ, ਸਰਕਾਰੀ ਅਤੇ ਪ੍ਰਾਈਵੇਟ ਹਸਪਾਤਾਲਾਂ ਅਤੇ ਹੋਰ ਅਜਿਹੀਆਂ ਸੰਸਥਾਵਾਂ ਅਤੇ ਦਫ਼ਤਰ ਜਿਨ੍ਹਾਂ ਦਾ ਆਮ ਲੋਕਾਂ ਨਾਲ ਵਾਹ ਵਾਸਤਾ ਰਹਿੰਦਾ ਹੈ ਦੇ ਟੈਲੀਫ਼ੋਨ ਨੰਬਰ ਵੀ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਮਹਾਰਣੀ ਪਰਨੀਤ ਕੌਰ ਸਾਬਕਾ ਕੇਂਦਰੀ ਮੰਤਰੀ ਵਿਸ਼ੇਸ ਤੌਰ ਤੇ ਸ਼ਾਮਲ ਹੋਏ। ਇਸ ਮੀਟਿੰਗ ਵਿਚ ਸਰਬ ਸ੍ਰੀ ਸੁਖਦੇਵ ਮਹਿਤਾ ਮੈਂਬਰ ਪੀ.ਪੀ.ਸੀ.ਸੀ. ਰੌਣੀ ਪੈਟਰੋਲ ਪੰਪ ਵਾਲੇ, ਇੰਦਰਜੀਤ ਸਿੰਘ ਬੋਪਾਰਾਇ ਸਾਬਕਾ ਡਿਪਟੀ ਮੇਅਰ ਨਗਰ ਨਿਗਮ ਪਟਿਆਲਾ, ਅਸ਼ੋਕ ਰੌਣੀ ਡਿਪਟੀ ਡਾਇਰੈਕਟਰ ਡੇਅਰੀ ਡਿਵੈਲਪਮੈਂਟ ਵਿਭਾਗ ਪੰਜਾਬ, ਈਸ਼ਵਿੰਦਰ ਸਿੰਘ ਗਰੇਵਾਲ ਜਿਲ੍ਹਾ ਲੋਕ ਸੰਪਰਕ ਅਧਿਕਾਰੀ, ਸਵਰਨ ਸਿੰਘ ਮਾਨ ਡਿਪਟੀ ਡਾਇਰੈਕਟਰ ਬਾਗਬਾਨੀ, ਐਡਵੋਕੇਟ ਰਿਸ਼ਵ ਮਹਿਤਾ ਵਿਦਿਆਰਥੀ ਯੂਥ ਨੇਤਾ, ਗੁਰਜੀਤ ਸਿੰਘ ਗੁਰੀ ਸਾਬਕਾ ਐਮ.ਸੀ. ਪ੍ਰਿੰਸੀਪਲ ਬਾਬੂ ਸਿੰਘ ਗੁਰਮ, ਦਵਿੰਦਰ ਸਿੰਘ ਭੋਲਾ, ਨਵਦੀਪ ਸਿੰਘ, ਬਲਬੀਰ ਸਿੰਘ ਗਿੱਲ, ਰਜਨੀਸ਼ ਸ਼ੋਰੀ, ਅਤੇ ਉਜਾਗਰ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਸ਼ਾਮਲ ਹੋਏ। (28/01/2018)

 

directory
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੋਤੀ ਬਾਗ ਪੈਲੇਸ ਪਟਿਆਲਾ ਵਿਖੇ ਡਾਇਰੈਕਟਰੀ ਜਾਰੀ ਕਰਦੇ ਹੋਏ।
ਤਸਵੀਰ ਵਿਚ ਉਨ੍ਹਾਂ ਨਾਲ ਐਸੋਸੀਏਸ਼ਨ ਦੇ ਮੈਂਬਰ ਖੜ੍ਹੇ ਹਨ।

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

directoryਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ  
wfਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ ਜੱਸ ਚਾਹਲ, ਕੈਲਗਰੀ, ਕਨੇਡਾ
pleaਪਲੀ ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ   ਹਰਪ੍ਰੀਤ ਸੇਖਾ, ਕਨੇਡਾ  ਸਾਹਿਬਜ਼ਾਦਿਆ ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)