ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਡਾ ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ  
      (20/05/2018)

 


harsh

 

 ਡਾ ਹਰਸ਼ ਚੈਰੀਟੇਬਲ ਟਰੱਸਟ ਪਿਛਲੇ ਗਿਆਰਾਂ ਸਾਲਾਂ ਤੋਂ ਲਗਾਤਾਰ ਪੰਜਾਬ ਦੀਆਂ ਗਰੀਬ ਬੇਸਹਾਰਾ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕ ਰਿਹਾ ਹੈ । 

ਇਸ ਦੇ ਬਾਨੀ ਡਾ ਹਰਸ਼ਿੰਦਰ ਕੌਰ ਅਤੇ ਡਾ ਗੁਰਪਾਲ ਸਿੰਘ ਵੱਲੋਂ ਅੱਜ ਇੱਕ ਸੌ ਬਾਈ ਬੇਸਹਾਰਾ ਗਰੀਬ ਬੇਟੀਆਂ   ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਨ ਵਾਸਤੇ ਚੈੱਕ ਵੰਡੇ ਗਏ ।

ਇਹ ਟਰੱਸਟ ਦੋ ਹਜ਼ਾਰ ਅੱਠ ਤੋਂ ਗਰੀਬ ਬੱਚਿਆਂ ਨੂੰ ਸਕੂਲ ਦੀ ਫੀਸ ਦੇ ਚੈੱਕ ਦੇ ਰਹੀ ਹੈ ਅਤੇ ਇਸ ਵਿੱਚ ਹੁਣ ਤੱਕ ਤਿੰਨ ਸੌ ਚੁਹੱਤਰ ਬੇਟੀਆਂ  ਮਦਦ ਲੈ ਚੁੱਕੀਆਂ ਹਨ। ਇਸ ਵਾਰ ਚਾਲੀ  ਹੋਰ ਨਵੀਆਂ ਲੋੜਵੰਦ ਬੇਟੀਆਂ ਨੂੰ ਇਸ ਟਰੱਸਟ ਵਿੱਚ ਸ਼ਾਮਲ ਕੀਤਾ ਗਿਆ ਹੈ ।

ਇਸ ਟਰੱਸਟ ਰਾਹੀਂ ਉਨ੍ਹਾਂ ਗਰੀਬ ਬੇਟੀਆਂ ਦੀ ਮਦਦ ਕੀਤੀ ਜਾਂਦੀ ਹੈ ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੋਵੇ ਤੇ ਉਨ੍ਹਾਂ ਕੋਲ ਕੋਈ ਕਮਾਈ ਦਾ ਸਾਧਨ ਨਾ ਹੋਵੇ ।

ਕੁੱਝ ਉਹ ਕਿਸਾਨ ਜੋ ਖ਼ੁਦਕੁਸ਼ੀ ਕਰ ਚੁੱਕੇ ਹਨ ਉਨ੍ਹਾਂ ਦੀਆਂ ਧੀਆਂ ਵੀ ਇਸ ਟਰੱਸਟ ਰਾਹੀਂ ਮਦਦ ਲੈ ਰਹੀਆਂ ਹਨ ।ਇਹ ਬੇਟੀਆਂ ਆਪੋ ਆਪਣੇ ਘਰਾਂ ਵਿੱਚ ਰਹਿ ਕੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਈ ਕਰ ਰਹੀਆਂ ਹਨ। ਡਾਕਟਰ ਹਰਸ਼ਿੰਦਰ ਕੌਰ ਜੋ ਇਸ ਟਰੱਸਟ ਦੇ ਪ੍ਰਧਾਨ ਹਨ, ਨੇ ਦੱਸਿਆ ਕਿ ਇਸ ਟਰੱਸਟ ਦਾ ਮਕਸਦ ਗਰੀਬ ਬੇਟੀਆਂ ਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਕਰ ਕੇ ਮਾਦਾ ਭਰੂਣ ਹੱਤਿਆ ਵਿਰੁੱਧ ਆਵਾਜ਼ ਬੁਲੰਦ ਕਰ ਸਕਣ ਲਈ ਮਾਨਸਿਕ ਪੱਖੋਂ ਤਿਆਰ ਵੀ ਕਰਨਾ ਹੈ ।ਡਾ ਗੁਰਪਾਲ ਸਿੰਘ ਜੋ ਇਸ ਟਰੱਸਟ ਦੇ ਜਨਰਲ ਸਕੱਤਰ ਹਨ ,ਨੇ ਦੱਸਿਆ ਕਿ ਅੱਜ ਦੋ ਲੱਖ ਰੁਪਏ ਦੇ ਚੈੱਕ ਦੀ ਰਾਸ਼ੀ ਵੰਡ ਕੇ ਇਨ੍ਹਾਂ ਬੇਟੀਆਂ ਦੀ ਪੜ੍ਹਾਈ ਉੱਤੇ ਖਰਚ ਕੀਤੇ ਗਏ। ਇਸ ਮੌਕੇ ਜਗਰਾਉਂ ,ਗੁਰਦਾਸਪੁਰ, ਤਰਨਤਾਰਨ ,ਨਵਾਂ ਸ਼ਹਿਰ ,ਬਟਾਲਾ, ਲੁਧਿਆਣਾ, ਜਲੰਧਰ, ਰੋਪੜ ,ਪਟਿਆਲਾ, ਮਲੇਰਕੋਟਲਾ, ਅੰਮ੍ਰਿਤਸਰ ,ਆਨੰਦਪੁਰ ਸਾਹਿਬ, ਸੰਗਰੂਰ ਅਤੇ ਕੁਰਾਲੀ ਆਦਿ ਤੋਂ ਅਨੇਕ ਬੇਟੀਆਂ ਆਪਣੀ ਫੀਸ ਦੇ ਚੈੱਕ ਲੈਣ ਇੱਥੇ ਪਹੁੰਚੀਆਂ ।

ਇਸ ਵਾਰ ਇੱਕ ਨਾਮਵਰ ਪੰਜਾਬੀ ਸਾਹਿਤਕਾਰ ਜੋ ਮਾਲੀ ਪੱਖੋਂ ਕਾਫੀ ਤੰਗ ਹੋ ਚੁੱਕੇ ਸਨ ,ਦੀਆਂ ਪੋਤਰੀਆਂ ਵੀ ਟਰੱਸਟ ਵਿੱਚ ਸ਼ਾਮਲ ਕੀਤੀਆਂ ਗਈਆਂ ਅਤੇ ਦੋ ਬੇਟੀਆਂ ਜਿਨ੍ਹਾਂ ਦੇ ਮਾਂ ਅਤੇ ਪਿਓ ਦੋਵੇਂ ਖੁਦਕੁਸ਼ੀ ਕਰ ਚੁੱਕੇ ਸਨ ,ਵੀ ਸ਼ਾਮਿਲ ਕੀਤੀਆਂ ਗਈਆਂ !ਇਨ੍ਹਾਂ ਤੋਂ ਇਲਾਵਾ ਅਠੱਤੀ ਹੋਰ ਨਵੀਆਂ ਬੱਚੀਆਂ ਸ਼ਾਮਲ ਕੀਤੀਆਂ ਗਈਆਂ ਜਿਨ੍ਹਾਂ ਦੇ ਮਾਲੀ ਹਾਲਾਤ ਕਾਫੀ ਖਰਾਬ ਹਨ ।

ਇਸ ਮੌਕੇ ਟਰੱਸਟ ਦੇ ਹੋਰ ਮੈਂਬਰ ਡਾ ਸੁਖਮਨੀ ਕੌਰ ,ਨਾਨਕ ਜੋਤ ਸਿੰਘ, ਦੀਪਕ ਵਰਮਾ, ਰੌਬਿਨ ਗਰਗ, ਲਖਵਿੰਦਰ ਸਿੰਘ, ਰਵੀ, ਰਾਜੂ ,ਲੀਬੀਆ, ਆਦਿ ਹਾਜ਼ਰ ਸਨ ।ਇਸ ਮੌਕੇ ਸਾਰੀਆਂ ਬੱਚੀਆਂ ਨੂੰ ਖਾਣ ਪੀਣ ਦੀਆਂ ਚੀਜ਼ਾਂ, ਕਾਪੀਆਂ, ਪੈਨ, ਰਬੜ ,ਪੈਨਸਲਾਂ, ਵੰਡੀਆਂ ਗਈਆਂ ।

ਗੁਰਦਾਸਪੁਰ ਤੋਂ ਪਹੁੰਚੀ ਬੱਚੀ ਮਹਿਕ  ਅਤੇ ਬਟਾਲੇ ਦੀ ਸਿਮਰਨਜੀਤ ਕੌਰ ,ਜੋ ਇਸ ਟਰੱਸਟ ਰਾਹੀਂ ਮਦਦ ਲੈ ਰਹੀਆਂ ਹਨ ਨੇ ਖਾਸ ਤੌਰ ਉੱਤੇ ਡਾ ਹਰਸ਼ਿੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇ ਇਸ ਟਰੱਸਟ ਰਾਹੀਂ ਮਦਦ ਨਾ ਮਿਲਦੀ ਤਾਂ ਸ਼ਾਇਦ ਉਹ ਕਦੇ ਨਾ ਪੜ੍ਹ ਸਕਦੀਆਂ। ਕੁਝ ਬੱਚਿਆਂ ਨੇ ਆਪਣੇ ਹੱਥੀਂ ਬਣਾ ਕੇ ਪੇਂਟਿੰਗਜ਼ ਅਤੇ ਸ਼ੁਕਰਾਨੇ ਦੇ ਕਾਰਡ ਵੀ ਡਾਕਟਰ ਹਰਸ਼ਿੰਦਰ ਕੌਰ ਨੂੰ ਭੇਂਟ ਕੀਤੇ ।

ਇਸਰੋ ਤੋਂ ਪ੍ਰਭਜੋਤ ਕੌਰ ਜੋ  ਜਸਜੀਤ ਕੌਰ ਦੀ ਬੇਟੀ ਹੈ ,ਦੀ ਵੀ ਪੜ੍ਹਾਈ ਵਿੱਚ ਹੀ ਛੁੱਟ ਗਈ ਜਦੋਂ ਉਸ ਦੇ ਪਿਤਾ ਦੀ ਮੌਤ ਹੋਈ। ਉਹ ਵੀ ਆਪਣੀ ਪੜ੍ਹਾਈ ਦੁਬਾਰਾ ਸਿਰਫ ਡਾਕਟਰ ਹਰਸ਼ ਚੈਰੀਟੇਬਲ ਟਰੱਸਟ ਤੋਂ ਮਿਲੀ ਮਦਦ ਸਦਕਾ ਹੀ ਚਾਲੂ ਕਰ ਸਕੀ ।ਪ੍ਰਨੀਤ ਕੌਰ ਬੇਟੀ ਸਰਦਾਰ ਵਿਕਰਮਜੀਤ ਸਿੰਘ ਦੀ ਪੜ੍ਹਾਈ ਵੀ ਪਿਤਾ ਦੇ ਗੁਰਦੇ ਦੀ ਬਿਮਾਰੀ ਕਰਕੇ ਛੁੱਟ ਗਈ ਸੀ। ਹੁਣ ਨੌਵੀਂ ਜਮਾਤ ਵਿੱਚ ਪੜ੍ਹ ਰਹੀ ਬੱਚੀ ਨੇ ਡਾ ਗੁਰਪਾਲ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਪੈਸੇ ਦੀ ਕਮੀ ਖੁਣੋਂ ਉਹ ਸਕੂਲ ਨਹੀਂ ਸੀ ਜਾ ਰਹੀ ਪਰ ਡਾਕਟਰ ਹਰਸ਼ ਚੈਰੀਟੇਬਲ ਟਰੱਸਟ ਰਾਹੀਂ ਫੀਸ ਦੇ ਪੈਸੇ ਮਿਲਣ ਨਾਲ ਉਹ ਹੁਣ ਦੋ ਸਾਲਾਂ ਤੋਂ ਸਕੂਲ ਵਾਪਸ ਜਾ ਰਹੀ ਹੈ  ।

ਡਾਕਟਰ ਗੁਰਪਾਲ ਸਿੰਘ ਅਤੇ ਡਾਕਟਰ ਹਰਸ਼ਿੰਦਰ ਕੌਰ ਨੇ ਇਸ ਮੌਕੇ ਸਾਰਿਆਂ ਦਾ ਉੱਥੇ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਹ ਟਰੱਸਟ ਐਨਆਰਆਈ ਵੀਰਾਂ ਭੈਣਾਂ ਦੀ ਮਦਦ ਸਦਕਾ ਹੀ ਏਨੀਆਂ ਬੱਚੀਆਂ ਸ਼ਾਮਲ ਕਰ ਸਕ ਰਹੀ ਹੈ ।

ਡਾ ਗੁਰਪਾਲ ਸਿੰਘ, ਸਕੱਤਰ ਡਾ ਹਰਸ਼ ਚੈਰੀਟੇਬਲ ਟਰੱਸਟ ਨੇ ਦੱਸਿਆ ਕਿ ਟਰੱਸਟ ਵੱਲੋਂ ਪੜ੍ਹ ਰਹੀਆਂ ਇਸ ਸਾਲ ਦਸਵੀਂ ਪਾਸ ਕਰ ਚੁੱਕੀਆਂ ਪੈਂਤੀ ਬੱਚਿਆਂ ਨੇ ਪਚਾਸੀ ਫ਼ੀਸਦੀ ਤੋਂ ਵੱਧ ਨੰਬਰ ਲਏ ਹਨ ।ਡਾ ਹਰਸ਼ਿੰਦਰ ਕੌਰ, ਪ੍ਰਧਾਨ ਡਾ ਹਰਸ਼ ਚੈਰੀਟੇਬਲ ਟਰੱਸਟ ਨੇ ਦੱਸਿਆ ਕਿ ਜਿਹੜੀਆਂ ਗਰੀਬ ਬੇਟੀਆਂ  ਦੇ ਪਿਤਾ ਦੀ ਮੌਤ ਹੋ ਚੁੱਕੀ ਹੋਵੇ ਅਤੇ ਘਰ ਵਿੱਚ ਕਮਾਈ ਦਾ ਸਾਧਨ ਨਾ ਹੋਵੇ ਜਾਂ ਮਾਪੇ ਗੰਭੀਰ ਬੀਮਾਰੀ ਦੇ ਸ਼ਿਕਾਰ ਹੋਣ, ਉਹ ਬੱਚੀਆਂ ਦੱਸਵੀਂ ਤੱਕ ਦੀ ਪ੍ਰਾਈਵੇਟ ਸਕੂਲਾਂ ਦੀ ਪੜ੍ਹਾਈ ਲਈ ਡਾ ਹਰਸ਼ ਚੈਰੀਟੇਬਲ ਟਰੱਸਟ ਵਿਖੇ ਸੰਪਰਕ ਕਰ ਸਕਦੀਆਂ ਹਨ ਅਤੇ ਪੜ੍ਹਨ ਲਈ ਮਦਦ ਲੈ ਸਕਦੀਆਂ ਹਨ। ਉਨ੍ਹਾਂ ਆਸਟਰੇਲੀਆ, ਕੈਨੇਡਾ, ਨਿਊਜ਼ੀਲੈਂਡ ,ਯੂਰਪ ਤੇ ਅਮਰੀਕਾ ਦੇ ਐਨਆਰਆਈ ਵੀਰਾਂ ਭੈਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਮਦਦ ਸਦਕਾ ਹੁਣ ਤੱਕ ਇਹ ਕੰਮ ਲਗਾਤਾਰ ਜਾਰੀ ਰਹਿ ਸਕਿਆ ਹੈ ।

ਡਾ ਕੌਰ ਨੇ ਦੱਸਿਆ ਕਿ ਇਸ ਵਾਰ ਦੀਆਂ ਚਾਲੀ ਹੋਰ ਨਵੀਆਂ ਬੱਚਿਆਂ ਉੱਤੇ ਲੱਗਭੱਗ ਇੱਕ ਲੱਖ ਰੁਪਏ ਫਾਲਤੂ ਖਰਚਾ ਆਉਣ ਵਾਲਾ ਹੈ ਜਿਸ ਲਈ ਉਨ੍ਹਾਂ ਨੇ ਲੋਕਾਂ ਨੂੰ ਮਦਦ ਵਾਸਤੇ ਅਗਾਂਹ ਆਉਣ ਲਈ ਬੇਨਤੀ ਕੀਤੀ  ।
 

harsh1
 
harsh2

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

  harsh1ਡਾ ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ  
bansalਇੰਗਲੈਂਡ ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ 
ਮਨਦੀਪ ਖੁਰਮੀ, ਲੰਡਨ
osloਨਾਰਵੇ ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ  ਧੂਮਧਾਮ ਨਾਲ ਮਨਾਇਆ ਗਿਆ 
ਰੁਪਿੰਦਰ ਢਿੱਲੋ ਮੋਗਾ, ਓਸਲੋ
italyਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ 
ਬਲਵਿੰਦਰ ਚਾਹਲ, ਇਟਲੀ
anmolਪੰਜਾਬੀ ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ 
ਇਕਬਾਲ ਸਿੰਘ, ਸਰੀ, ਕਨੇਡਾ  
hoshiarpurਪੰਜਾਬੀ ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ ਕੀਤਾ ਸੈਮੀਨਾਰ
ਰਸ਼ਪਾਲ ਸਿੰਘ, ਹੁਸ਼ਿਆਰਪੁਰ
bhupindraਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ 
ਰੁਪਿੰਦਰ ਢਿੱਲੋ ਮੋਗਾ
vaisakhi1ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ ਗਿਆ 
ਬਿਕਰਮਜੀਤ ਸਿੰਘ ਮੋਗਾ, ਫਿਨਲੈਂਡ
noorpuriਹਰਮਿੰਦਰ ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ ਗਿਆ   
ਬਿਕਰਮਜੀਤ ਸਿੰਘ ਮੋਗਾ, ਫਿਨਲੈਂਡ
ggssc1ਪੰਜਾਬੀ ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ  - "ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ,  ਲੁਧਿਆਣਾ
finland1ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ ਪਹਿਲੀ ਵਰ੍ਹੇਗੰਢ ਮਨਾਈ ਗਈ  
ਵਿੱਕੀ ਮੋਗਾ,  ਫ਼ਿੰਨਲੈਂਡ 
sanman12 ਸਖਸ਼ੀਅਤਾਂ ਦਾ ਸਨਮਾਨ ਅਤੇ  ਡਾਇਰੈਕਟਰੀ  ਸਮੇਤ  5  ਪੁਸਤਕਾਂ  ਲੋਕ-ਅਰਪਣ  
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
purskarਛੇਵੇਂ ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ
calgaryਕੈਲਗਰੀ ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ  
ਬਲਜਿੰਦਰ ਸੰਘਾ,  ਕੈਲਗਰੀ
embassyਭਾਰਤੀ ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ  
directoryਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ  
wfਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ ਜੱਸ ਚਾਹਲ, ਕੈਲਗਰੀ, ਕਨੇਡਾ
pleaਪਲੀ ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ   ਹਰਪ੍ਰੀਤ ਸੇਖਾ, ਕਨੇਡਾ  ਸਾਹਿਬਜ਼ਾਦਿਆ ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)