WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਔਰਤ ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ "ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ

 


 

ਜਿਵੇਂ ਸਿਆਣੇ ਆਖਦੇ ਹਨ ਕਿ ਪਿੰਡ ਦੇ ਭਾਗਾਂ ਦਾ ਪਤਾ ਪਿੰਡ ਦੇ ਗਹੀਰਿਆਂ ਤੋਂ ਹੀ ਲੱਗ ਜਾਂਦਾ ਹੈ, ਉਸੀ ਤਰ੍ਹਾਂ ਮੈਂ "ਸੀਬੋ" ਫ਼ਿਲਮ ਦਾ ਟੀਜ਼ਰ ਅਤੇ ਫ਼ਿਰ ਟਰੇਲਰ ਦੇਖ ਕੇ ਹੀ ਅਨੁਮਾਨ ਲਾ ਲਿਆ ਸੀ ਕਿ ਇਹ ਫ਼ਿਲਮ ਜ਼ਰੂਰ ਕਿਸੇ ਨਵੇਂ ਵਿਸ਼ੇ ਦੀ ਗੱਲ ਕਰੇਗੀ ਅਤੇ ਫ਼ਿਲਮ ਇੰਡਸਟਰੀ ਵਿਚ ਇੱਕ ਨਵੀਂ ਚਰਚਾ ਛੇੜੇਗੀ। ਅਜ਼ਾਦੀ ਦੀ ਜੋਤ ਹਮੇਸ਼ਾਂ ਹੱਥ ਉਪਰ ਰੋਟੀ ਰੱਖ ਕੇ ਖਾਣ ਅਤੇ ਮੁਸ਼ੱਕਤ ਕਰਨ ਵਾਲਿਆਂ ਨੇ ਆਪਣਾ ਖ਼ੂਨ ਪਾ ਕੇ ਬਲਦੀ ਰੱਖੀ ਹੈ, ਨਾ ਕਿ ਆਲੀਸ਼ਾਨ ਜ਼ਿੰਦਗੀ ਜਿਉਣ ਵਾਲਿਆਂ ਨੇ, ਚਾਹੇ ਉਹ ਅਜ਼ਾਦੀ ਕਿਸੇ ਦੇਸ਼ ਦੀ ਹੋਵੇ, ਕਿਸੇ ਕੌਮ ਦੀ ਵੱਕਾਰ ਬਹਾਲੀ ਦੀ, ਅਤੇ ਜਾਂ ਔਰਤ ਦੇ ਹੱਕ-ਹਕੂਕਾਂ ਦੀ ਹੋਵੇ! ਬਿਨਾਂ ਸ਼ੱਕ "ਸੀਬੋ" ਫ਼ਿਲਮ ਨੇ ਫ਼ਿਲਮ ਖੇਤਰ ਵਿਚ ਨਵੀਆਂ ਅਤੇ ਬਚਿੱਤਰ ਪੈੜਾਂ ਪਾਈਆਂ ਹਨ, ਨਵੇਂ ਅਤੇ ਨਰੋਏ ਵਿਸ਼ੇ ਦੀ ਗੱਲ ਕਰਦਿਆਂ ਇਨਸਾਨ ਦੀ ਕਦਰ ਅਤੇ ਇਨਸਾਨੀਅਤ ਦੀ ਕੀਮਤ ਪਹਿਚਾਨਣ ਦਾ ਇੱਕ ਨਿੱਗਰ ਸੁਨੇਹਾਂ ਦਿੱਤਾ ਹੈ। ਇੰਗਲੈਂਡ ਵਸਦੀ ਅਜੀਤ ਸਤਨਾਮ ਕੌਰ ਨੇ ਆਪਣੀ ਪਲੇਠੀ ਕਹਾਣੀ ਵਿਚ ਹੀ ਇਨਸਾਨੀਅਤ ਦੀਆਂ ਕਦਰਾਂ-ਕੀਮਤਾਂ ਦੀ ਅਜਿਹੀ ਅਨੋਖੀ ਬਾਤ ਪਾਈ, ਕਿ ਇਹ ਕਹਾਣੀ ਸੰਸਾਰ ਪ੍ਰਸਿੱਧ ਨਾਵਲਕਾਰ ਅਤੇ ਫ਼ਿਲਮ ਮੇਕਰ ਸ਼ਿਵਚਰਨ ਜੱਗੀ ਕੁੱਸਾ ਦੇ ਦਿਲ ਨੂੰ ਭਾਅ ਗਈ ਅਤੇ ਉਪਰੋਕਤ ਫ਼ਿਲਮ ਬਣਨ ਦਾ ਮੁੱਢ ਬੱਝ ਗਿਆ।

"ਸੀਬੋ" ਫ਼ਿਲਮ ਦੀ ਕਹਾਣੀ ਬੇਵੱਸ ਅਨਾਥ ਕੁੜੀ ਦੀ ਤ੍ਰਾਸਦੀ ਦੁਆਲੇ ਘੁੰਮਦੀ ਹੈ, ਜਿੱਥੇ ਇਨਸਾਨੀਅਤ ਨਮੋਸ਼ੀ ਦਾ ਹਾਉਕਾ ਲੈ, ਸ਼ਰਮਸਾਰ ਹੋ ਕੇ ਨੀਂਵੀਂ ਪਾ ਜਾਂਦੀ ਹੈ।

ਜਿਵੇਂ ਸਿਆਣਾ ਬਜ਼ੁਰਗ ਸਾਰੇ ਲਾਣੇਂ-ਬਾਣੇਂ ਨੂੰ ਮੋਤੀਆਂ ਵਾਂਗ ਪਰੋਅ ਕੇ ਮਾਲਾ ਵਾਂਗ ਇੱਕ-ਜੁੱਟ ਰੱਖਦਾ ਹੈ, ਬਿਲਕੁਲ ਓਸੇ ਤਰ੍ਹਾਂ ਫ਼ਿਲਮ ਡਾਇਰੈਕਟਰ ਲਵਲੀ ਸ਼ਰਮਾਂ ਧੂੜਕੋਟ ਨੇ ਇਸ ਕਹਾਣੀ ਨੂੰ ਆਪਣੀ ਕਲਾ ਅਨੁਸਾਰ ਫ਼ਿਲਮਾਇਆ, ਪੂਰੀ ਯੂਨਿਟ ਦੀ ਮਿਹਨਤ ਰੰਗ ਲਿਆਈ ਅਤੇ ਫ਼ਿਲਮ ਬਣ ਕੇ ਤਿਆਰ ਹੋ ਗਈ। ਨਾ ਤਾਂ ਇਸ ਫ਼ਿਲਮ ਵਿਚ ਕੋਈ ਤੱਤ-ਭੜੱਤੀ ਹੈ ਅਤੇ ਨਾ ਹੀ ਕੋਈ ਫ਼ਾਲਤੂ ਵਿਸ਼ਾ ਘਸੋੜਿਆ ਗਿਆ ਹੈ, ਸਾਰੀ ਫ਼ਿਲਮ ਵਿਚ ਪੂਰਨ ਤੌਰ 'ਤੇ ਸਹਿਜ ਵਰਤਿਆ ਗਿਆ ਹੈ। ਫ਼ਿਲਮ ਦਾ ਪੂਰਾ ਮਾਹੌਲ, ਪੇਂਡੂ ਮਾਹੌਲ ਦਿਖਾਇਆ ਗਿਆ ਹੈ। ਇਸ ਫ਼ਿਲਮ ਦਾ ਮੁੱਖ ਪ੍ਰੋਡਿਊਸਰ ਜੱਗੀ ਕੁੱਸਾ ਜੀ ਦਾ ਜਿਗਰੀ ਦੋਸਤ ਬਲਰਾਜ ਬਰਾੜ ਕੈਨੇਡਾ ਅਤੇ ਸਹਾਇਕ ਪ੍ਰੋਡਿਊਸਰ ਅਮਨਦੀਪ ਰਾਠੌਰ ਹੈ। ਸੀਬੋ ਇੱਕ ਅਨਾਥ ਕੁੜੀ ਦੀ ਕਹਾਣੀ ਹੈ, ਜੋ ਆਪਣੀ ਰੋਜ਼ੀ-ਰੋਟੀ ਰੋਜ਼ਾਨਾ ਖਿਡਾਉਣੇ ਵੇਚ ਕੇ ਤੋਰਦੀ ਹੈ। ਇੱਕ ਦਿਨ ਇੱਕ ਅਮੀਰ ਫ਼ਾਰਮਾਸਿਸਟ ਰਾਮ ਦੀ ਨਜ਼ਰ ਉਸ ਸੋਹਣੀ-ਸੁਣੱਖੀ, ਪਰ ਭੋਲੀ-ਭਾਲੀ ਸੀਬੋ ਉਪਰ ਪੈਂਦੀ ਹੈ, ਅਤੇ ਉਹ ਉਸ ਅੱਗੇ ਸ਼ਾਦੀ ਦਾ ਪ੍ਰਸਤਾਵ ਰੱਖਦਾ ਹੈ। ਝੁੱਗੀਆਂ 'ਚ ਦਿਨ ਕਟੀ ਕਰਨ ਵਾਲੀ ਗਰੀਬ ਸੀਬੋ ਉਸ ਦੀ ਅਮੀਰੀ ਵੱਲ ਦੇਖ ਕੇ ਝਿਜਕ ਦਿਖਾਉਂਦੀ, ਨਾਂਹ-ਨੁੱਕਰ ਕਰਦੀ ਹੈ, ਪਰ ਰਾਮ ਖਹਿੜ੍ਹੇ ਪੈ ਜਾਂਦਾ ਹੈ ਅਤੇ ਸਮਾਂ ਪਾ ਕੇ ਉਹਨਾਂ ਦੀ ਸ਼ਾਦੀ ਹੋ ਜਾਂਦੀ ਹੈ। ਸੀਬੋ ਹਿੰਦੂ ਰੀਤੀ-ਰਿਵਾਜ਼ਾਂ ਅਨੁਸਾਰ ਰਾਮ ਨਾਲ ਵਿਆਹ ਕਰਵਾ ਕੇ ਖ਼ੁਸ਼ਹਾਲ ਵਸਣ ਲੱਗਦੀ ਹੈ। ਪਰ ਇਹ ਖ਼ੁਸ਼ੀ ਉਸ ਦੇ ਪੱਲੇ ਬਹੁਤਾ ਚਿਰ ਨਹੀਂ ਰਹਿੰਦੀ। ਉਸ ਦੇ ਮਾੜੇ ਕਰਮਾਂ ਨੂੰ ਉਸ ਦਾ ਪਤੀ ਸੜਕ ਹਾਦਸੇ ਵਿਚ ਉਸ ਨੂੰ ਸਦੀਵੀ ਵਿਛੋੜਾ ਦੇ ਜਾਂਦਾ ਹੈ, ਉਸ ਦੀਆਂ ਰਿਸ਼ਤੇਦਾਰ ਔਰਤਾਂ ਸੀਬੋ ਦਾ ਹਾਰ-ਸ਼ਿੰਗਾਰ ਅਤੇ ਗਹਿਣਾ-ਗੱਟਾ ਉਤਾਰ, ਚਿੱਟੀ ਚਾਦਰ ਉਸ ਉਪਰ ਪਾ ਦਿੰਦੀਆਂ ਹਨ। ਸਵਿੱਤਰੀ ਵਰਗੀਆਂ ਜਰਵਾਣੀਆਂ ਔਰਤਾਂ ਅਖੌਤੀ ਰੀਤੀ-ਰਿਵਾਜ਼ਾਂ ਦੀ ਆੜ ਵਿਚ ਉਸ ਉਪਰ ਸਿੱਧੇ ਜਾਂ ਅਸਿੱਧੇ ਤੌਰ 'ਤੇ ਅਣਮਾਨੁੱਖੀ ਤਸ਼ੱਦਦ ਕਰਦੀਆਂ ਹਨ, ਅਤੇ ਸੀਬੋ ਲਈ ਇਹ ਅਸਹਿ ਹੋ ਜਾਂਦਾ ਹੈ ਅਤੇ ਉਹ ਮੌਕਾ ਪਾ ਕੇ ਰਾਤ ਨੂੰ ਘਰੋਂ ਭੱਜ ਜਾਂਦੀ ਹੈ। ਹੁਣ ਸਮਾਜ ਵਿਚ ਵਿਚਰਨਾ ਸੀਬੋ ਲਈ ਇੱਕ ਵੰਗਾਰ ਬਣ ਜਾਂਦਾ ਹੈ ਅਤੇ ਰਹਿੰਦੀ ਜ਼ਿੰਦਗੀ ਬਸਰ ਕਰਨ ਵਾਸਤੇ, ਮਜਬੂਰੀ-ਵੱਸ ਉਸ ਨੂੰ ਵੱਖੋ-ਵੱਖ ਧਰਮ ਦੇ ਮਰਦਾਂ ਨਾਲ ਦੋ ਹੋਰ ਵਿਆਹ ਕਰਵਾਉਣੇ ਪੈਂਦੇ ਹਨ ਅਤੇ ਹਰ ਜਗਾਹ ਉਸ ਨੂੰ ਸਬੰਧਿਤ ਧਰਮ ਅਤੇ ਰੀਤੀ ਰਵਾਇਤਾਂ ਮੁਤਾਬਿਕ ਰਹਿਣ ਸਹਿਣ ਦੀ ਹਦਾਇਤ ਠੋਸੀ ਜਾਂਦੀ ਹੈ। ਅਖੀਰ ਸੀਬੋ ਨਾਲ ਕੀ ਭਾਣਾ ਵਾਪਰਦਾ ਹੈ? ਇਹ ਪੂਰੀ ਫ਼ਿਲਮ ਦੇਖ ਕੇ ਹੀ ਪਤਾ ਚੱਲਦਾ ਹੈ। ਸੀਬੋ ਦੇ ਮੁੱਖ ਕਿਰਦਾਰ ਵਿਚ ਚਰਚਤਿ ਅਦਾਕਾਰਾ ਵਿਸ਼ੂ ਖੇਤੀਆ ਨੇ ਆਪਣਾ ਕਿਰਦਾਰ ਬਾਖ਼ੂਬੀ ਨਿਭਾਇਆ ਹੈ। ਡਾਕਟਰ ਮਨਪ੍ਰੀਤ ਸਿੱਧੂ, ਹਰਪਾਲ ਧੂੜਕੋਟ, ਸੁਖਦੇਵ ਲੱਧੜ, ਜੀਵਨਜੋਤ ਕੰਡਾ, ਸਰਬਜੀਤ ਘੋਲੀਆ, ਪ੍ਰਦੀਪ ਕੌਰ ਨਕੋਦਰ, ਮੈਡਮ ਕੁਲਵੰਤ ਖੁਰਮੀ, ਬੂਟਾ ਬਰਾੜ ਅਤੇ ਚਰਨਜੀਤ ਸੰਧੂ ਨੇ ਆਪਣੇ-ਆਪਣੇ ਕਿਰਦਾਰਾਂ ਨਾਲ ਭਰਪੂਰ ਇਨਸਾਫ਼ ਕੀਤਾ ਹੈ। ਫ਼ਿਲਮ ਵੱਖੋ-ਵੱਖ ਚੈਨਲਾਂ 'ਤੇ ਚੱਲਣ ਉਪਰੰਤ "ਸੀਬੋ" ਹੁਣ ਯੂ-ਟਿਊਬ ਉਪਰ ਉਪਲੱਭਦ ਹੈ। ਬੱਲੇ ਬੱਲੇ ਟਿਊਨ, ਪ੍ਰੋਡਿਊਸਰ ਬਲਰਾਜ ਬਰਾੜ ਕੈਨੇਡਾ, ਅਮਨਦੀਪ ਰਾਠੌਰ, ਐੱਮ ਐੱਮ ਫ਼ਿਲਮਜ਼, ਕਹਾਣੀ ਦੀ ਮੂਲ ਲੇਖਿਕਾ ਅਜੀਤ ਸਤਨਾਮ ਕੌਰ, ਸੰਵਾਦ ਅਤੇ ਪੱਟ-ਕਥਾ ਲੇਖਕ ਸ਼ਿਵਚਰਨ ਜੱਗੀ ਕੁੱਸਾ ਨੂੰ ਇਸ ਵਿਲੱਖਣ ਫ਼ਿਲਮ ਲਈ ਸ਼ੁਭ ਕਾਮਨਾਵਾਂ ਅਤੇ ਹਾਰਦਿਕ ਮੁਬਾਰਕ!

-ਗਿੱਲ ਮਨਵੀਰ ਸਿੰਘ (ਸਵੀਡਨ)

19/02/2017

ਔਰਤ ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ "ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ
ਕਾਲਾ ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
“ਦਿਲ ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ
ਛਿੱਤਰ ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ
ਬਹੁ-ਕਲਾਵਾਂ ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਸਤਰੀ ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮੰਜ਼ਲ ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੁੱਗਾ ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ
ਦਿਲਾਂ ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
 
ਸੁਰੀਲੀ ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਅਦਾਕਾਰੀ ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ
ਡਫ਼ਲੀ ‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਭੁੱਲੇ ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ
'ਮਹਿੰਗੇ ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰੀ ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜਿਕਤਾ ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ
ਗੀਤਕਾਰੀ ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ
ਪੰਜਾਬੀ ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ
ਗਾਇਕੀ, ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੱਥਰੇ ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ 
24 ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ
ਵਰਸੀ ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ
ਰੂਹ ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ
ਬਲਾਤਕਾਰ ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ
ਸੈਮੂਅਲ ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ
ਦੋਗਾਣਾ ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ
ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਫੱਕਰ ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ
ਨਵਤੇਜ ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ 
'ਦ ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ
ਭਾਰਤ ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਸੂਖਮ ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਪੰਜਾਬੀ ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪੰਜਾਬ ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤੀ ਸੰਗੀਤ ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਫ਼ਿਲਮੀ ਸੰਗੀਤ ਦੇ ਮਹਾਨ ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਲੋਕ ਗੀਤਾਂ ਦਾ ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
29 ਅਕਤੂਬਰ ਲਈ
ਪੰਜਾਬੀ ਨਾਟਕ ਦੀ ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਮਲਕਾ-ਇ-ਗ਼ਜ਼ਲ: ਬੇਗ਼ਮ ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ- ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ
ਕੈਨੇਡਾ ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਔਜਲਾ ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ, ਕਨੇਡਾ
ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ
‘ਸਾਡਾ ਹੱਕ’ ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ

ਨੋਰਾ ਰਿੱਚਰਡਜ਼: ਆਇਰਲੈਂਡ ਦੀ ਪੰਜਾਬਣ
ਹਰਬੀਰ ਸਿੰਘ ਭੰਵਰ, ਲੁਧਿਆਣਾ

ਛੋਟੀ ਉਮਰ ਦੀ ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਮਾਜ ਦੇ ਪ੍ਰੰਪਰਾਵਾਦੀ ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ : ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ: ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2012, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi.com