ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਸੰਪਰਕ: info@5abi।com

ਸਾਊਥਾਲ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ
ਕਵੀ ਦਰਬਾਰ ਦਾ ਆਯੋਜਨ
ਮਨਦੀਪ ਖੁਰਮੀ ਹਿੰਮਤਪੁਰਾ

ਲੰਡਨ - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਸ੍ਰੀ ਮੁਕਤਸਰ ਸਾਹਿਬ ਜੀ ਦੇ ਸ਼ਹੀਦਾਂ ਦੀ ਯਾਦ ਵਿੱਚ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੇ ਜਾਂਦੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਬੋਲਦਿਆਂ ਸ੍ਰੀ ਕੁਲਵੰਤ ਸਿੰਘ ਭਿੰਡਰ ਨੇ ਕਿਹਾ ਕਿ ਦਸ਼ਮੇਸ਼ ਪਿਤਾ ਜੀ ਵੱਲੋਂ ਸਾਹਿਤ ਨੂੰ ਬਣਦਾ ਮਾਣ ਦੇਣ ਦੇ ਮਕਸਦ ਨਾਲ ਹੀ 52 ਕਵੀਆਂ ਨੂੰ ਆਪਣੇ ਦਰਬਾਰ 'ਚ ਸਤਿਕਾਰ ਦਿੱਤਾ ਜਾਂਦਾ ਸੀ। ਉਹਨਾਂ ਦੀ ਸੋਚ 'ਤੇ ਚਲਦਿਆਂ, ਉਹਨਾਂ ਦਾ ਗੁਨਗਾਣ ਕਰਨ ਲਈ ਹੀ ਕਵੀ ਦਰਬਾਰ ਸਜਾਉਣੇ ਦਸ਼ਮੇਸ਼ ਪਿਤਾ ਜੀ ਦੇ ਪੁਰਬ ਮਨਾਉਣ ਦਾ ਸਹੀ ਢੰਗ ਕਿਹਾ ਜਾ ਸਕਦੈ। ਕਿਉਂਕਿ ਕਵੀ ਮਨ 'ਚੋਂ ਉਪਜੀਆਂ ਗੱਲਾਂ ਯੁਗ ਪਲਟਣ ਦੀ ਸਮਰੱਥਾ ਰੱਖਦੀਆਂ ਹਨ।

ਕਵੀ ਦਰਬਾਰ ਦਾ ਆਗਾਜ਼ ਪ੍ਰਸਿੱਧ ਕਵੀ ਸਾਥੀ ਲੁਧਿਆਣਵੀ ਜੀ ਨੇ ਆਪਣੀ ਨਜ਼ਮ ਰਾਹੀਂ ਕੀਤਾ। ਇਸ ਉਪਰੰਤ ਕ੍ਰਮਵਾਰ ਮਨਦੀਪ ਖੁਰਮੀ ਹਿੰਮਤਪੁਰਾ, ਕਵਿੱਤਰੀ ਕੁਲਵੰਤ ਕੌਰ ਢਿੱਲੋਂ, ਅਜ਼ੀਮ ਸ਼ੇਖਰ, ਭਾਈ ਸੁਖਵਿੰਦਰ ਸਿੰਘ ਰਟੌਲ, ਡਾ: ਤਾਰਾ ਸਿੰਘ ਆਲਮ, ਗੁਰਮੀਤ ਸਿੰਘ ਸਿੱਧੂ, ਰਵਿੰਦਰ ਸਿੰਘ ਖਹਿਰਾ, ਮਨਪ੍ਰੀਤ ਸਿੰਘ ਬੱਧਨੀ, ਗਿਆਨੀ ਮਲੂਕ ਸਿੰਘ ਗੁਰਦਾਸਪੁਰੀ ਆਦਿ ਕਵੀਆਂ ਨੇ ਆਪੋ ਆਪਣੀਆਂ ਰਚਨਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸ਼ਾਮ ਸੱਤ ਵਜੇ ਤੋਂ 10 ਵਜੇ ਤੱਕ ਚੱਲੇ ਕਵੀ ਦਰਬਾਰ ਦੌਰਾਨ ਸੈਂਕੜਿਆਂ ਦੀ ਤਾਦਾਦ ਵਿੱਚ ਹਾਜਰ ਸੰਗਤਾਂ ਦਾ ਟਿਕਾਉ ਦੇਖਣਯੋਗ ਸੀ। ਅੰਤ ਵਿੱਚ ਹਾਜਰੀਨ ਦਾ ਧੰਨਵਾਦ ਕਰਦਿਆਂ ਸ੍ਰ. ਹਰਜੀਤ ਸਿੰਘ ਸਰਪੰਚ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਪੁਰਬ ਮਨਾਉਣ ਸਮੇਂ ਕਵੀ ਦਰਬਾਰਾਂ ਦਾ ਆਯੋਜਨ ਕਰਨਾ ਇੱਕ ਚੰਗੀ ਪਿਰਤ ਹੈ। ਗੁਰੂ ਘਰਾਂ ਦੀਆਂ ਕਮੇਟੀਆਂ ਨੂੰ ਚਾਹੀਦਾ ਹੈ ਕਿ ਉਹ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਦੇ ਹੋਏ ਅਜਿਹੇ ਸਮਾਗਮਾਂ ਦਾ ਆਯੋਜਨ ਕਰਨ ਤਾਂ ਜੋ ਸੰਗਤਾਂ ਨੂੰ ਕਵੀ ਦਰਬਾਰਾਂ ਜ਼ਰੀਏ ਵੀ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ ਜਾ ਸਕੇ। ਸਮੁੱਚੇ ਸਮਾਗਮ ਦੀ ਮੁੱਖ ਵਿਸ਼ੇਸ਼ਤਾ ਹੀ ਇਹ ਸੀ ਕਿ ਸਮੂਹ ਕਵੀਆਂ ਨੇ ਸਿਰਫ ਤੇ ਸਿਰਫ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਰਚਨਾਵਾਂ ਹੀ ਪੇਸ਼ ਕੀਤੀਆਂ।

 

 

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)