ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਸੰਪਰਕ: info@5abi।com

ਗੁਰੂ ਨਾਨਕ ਯੂਨੀਵਰਸਲ ਸੇਵਾ ਯੂ.ਕੇ. ਵੱਲੋਂ 'ਇੱਕ ਦਾਤਾ' ਸਮਾਗਮ ਦੌਰਾਨ ਵਿਸ਼ਵ ਸ਼ਾਂਤੀ, ਪਿਆਰ ਤੇ ਏਕਤਾ ਬਣਾਈ ਰੱਖਣ 'ਤੇ ਜ਼ੋਰ -'ਸਾਹਿਬ' ਮੈਗਜ਼ੀਨ ਦਾ 101ਵਾਂ ਅੰਕ ਰਿਲੀਜ਼ ਕੀਤਾ।
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ

ਬੀਤੇ ਦਿਨੀਂ ਗੁਰੂ ਨਾਨਕ ਸਿੱਖ ਸਕੂਲ ਹੇਜ ਦੇ ਆਡੀਟੋਰੀਅਮ ਹਾਲ ਵਿਖੇ ਗੁਰੂ ਨਾਨਕ ਯੁਨੀਵਰਸਲ ਸੇਵਾ ਯੂ.ਕੇ. ਵੱਲੋਂ ਵਿਸ਼ਵ ਸ਼ਾਂਤੀ, ਪਿਆਰ ਤੇ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦੇਣ ਹਿਤ ‘ਇੱਕ ਦਾਤਾ’ ਨਾਮਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਫਿਰਕਿਆਂ ਦੇ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਸਮਾਗਮ ਦਾ ਆਗਾਜ਼ ਸਿਮਰ ਆਲਮ, ਗੁਰਪ੍ਰੀਤ ਆਲਮ ਤੇ ਸਾਥਣਾਂ ਵੱਲੋਂ ਸ਼ਬਦ ਗਾਇਣ ਕਰਕੇ ਕੀਤਾ। ਇਸ ਸਮੇਂ ਬੋਲਦਿਆਂ ਸੰਸਥਾ ਦੇ ਆਗੂ ਡਾ: ਤਾਰਾ ਸਿੰਘ ਆਲਮ ਨੇ ਕਿਹਾ ਕਿ ਅੱਜ ਜਿੰਨੀ ਮਾਰਾ-ਮਾਰੀ ਧਰਮਾਂ ਦੇ ਝਗੜਿਆਂ ਝੇੜਿਆਂ ‘ਚ ਹੋ ਰਹੀ ਹੈ ਉਸਨੂੰ ਠੱਲ੍ਹ ਪਾਉਣ ਲਈ ਸਭ ਧਰਮਾਂ ਦੀਆਂ ਸਿੱਖਿਆਵਾਂ ‘ਤੇ ਸਹੀ ਅਮਲ ਕਰਨ ਦੀ ਲੋੜ ਹੈ ਕਿਉਂਕਿ ਕੋਈ ਵੀ ਧਰਮ ਦੂਸਰੇ ਧਰਮ ਦੇ ਲੋਕਾਂ ਨਾਲ ਨਫ਼ਰਤ ਕਰਨੀ ਨਹੀਂ ਸਿਖਾਉਂਦਾ। ਉਹਨਾਂ ਕਿਹਾ ਕਿ ਭਾਵੇਂ ਕੋਈ ਵੀ ਮਨੁੱਖ ਕਿਸੇ ਵੀ ਧਰਮ ਨੂੰ ਮੰਨਦਾ ਹੈ, ਉਸਨੂੰ ਚਾਹੀਦਾ ਹੈ ਕਿ ਉਸ ਧਰਮ ਦੀਆਂ ਸਿੱਖਿਆਵਾਂ ਨੂੰ ਡੂੰਘਾਈ ਨਾਲ ਘੋਖ ਕੇ ਜਰੂਰ ਦੇਖੇ।

ਇਸ ਤੋਂ ਇਲਾਵਾ ‘ਸਾਹਿਬ’ ਮੇਗਜ਼ੀਨ ਦੇ ਸੰਪਾਦਕ ਰਣਜੀਤ ਸਿੰਘ ਰਾਣਾ, ਸਾਥੀ ਲੁਧਿਆਣਵੀ, ਚਮਨ ਲਾਲ ਚਮਨ, ਸੰਸਥਾ ਦੇ ਚੇਅਰਮੈਨ ਜਸਵੀਰ ਸਿੰਘ ਮਠਾੜੂ, ਰਵਿੰਦਰ ਸਿੰਘ ਖਹਿਰਾ, ਭਾਈ ਅਮਰਜੀਤ ਸਿੰਘ, ਮੁਸਲਿਮ ਭਾਈਚਾਰੇ ਵੱਲੋਂ ਰਾਣਾ ਮਸ਼ਰੂਫ ਅਹਿਮਦ, ਬੁੱਧ ਧਰਮ ਵੱਲੋਂ ਗੇਸ਼ੇ ਲਾਮਾ ਅਭੈ ਤੁਲਕੂ ਰਿਨਪੋਛੇ, ਬਾਬਾ ਸ੍ਰੀ ਚੰਦ ਸੰਪਰਦਾਏ ਵੱਲੋਂ ਮਹੰਤ ਕੇਸਰ ਦਾਸ, ਹਿੰਦੂ ਭਾਈਚਾਰੇ ਵੱਲੋਂ ਗੁਰੂ ਰਾਜੇਸ਼, ਨਾਥ ਰਾਮ ਤਿੱਤਰੀਆ, ਪ੍ਰੋ: ਨਸੀਰ ਅਹਿਮਦ, ਨਾਟਕਕਾਰ ਸ਼ੇਖਰ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ।

ਸਮਾਗਮ ਦੌਰਾਨ ਜਿੱਥੇ ਲੜਕੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਉੱਥੇ ਕਿਰਨ ਸ਼ਰਮਾ ਨੇ ‘ਕਾਨ੍ਹਾ ਆਣ ਖੜ੍ਹੀ ਮੈਂ ਤੇਰੇ ਦੁਆਰ’ ਤੇ ਗਾਇਕ ਹਰਪ੍ਰੀਤ ਸੰਗਰੂਰ ਨੇ ਪ੍ਰਸਿੱਧ ਗੀਤਕਾਰ ਤੇ ਗਾਇਕ ਸੁਖਵਿੰਦਰ ਮਹਿਬੂਬ ਦੀ ਰਚਨਾ ‘ਬਸ ਏਹੀ ਯਾਦ ਨਹੀਂ ਰਹਿੰਦਾ ਕਿ ਇੱਕ ਦਿਨ ਮਰ ਜਾਣਾ ਏ’ ਗਾ ਕੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾਇਆ। ਇਸ ਸਮੇਂ ‘ਸਾਹਿਬ’ ਮੈਗਜ਼ੀਨ ਦਾ 101ਵਾਂ ਅੰਕ ਵੀ ਰਿਲੀਜ਼ ਕੀਤਾ ਗਿਆ। ਇਸ ਸਮੇਂ ਕੁਲਵੰਤ ਕੌਰ ਢਿੱਲੋਂ, ਜਸਵਿੰਦਰ ਕੌਰ ਦੂਆ, ਬਲਜੀਤ ਸਿੰਗ ਮਠਾੜੂ, ਜਸਵਿੰਦਰ ਸਿੰਘ ਸੈਂਹਬੀ, ਇੰਦਰਜੀਤ ਸਿੰਘ ਮਠਾੜੂ, ਪ੍ਰਦੀਪ ਸ਼ਰਮਾ, ਗੁਰਸ਼ਰਨ ਸਿੰਘ ਵੁਲਵਰਹੈਂਪਟਨ, ਉਪਕਾਰ ਸਿੰਘ, ਬਲਕਾਰ ਸਿੰਘ, ਅਮਰਜੀਤ ਕੌਰ ਆਲਮ, ਡਾ: ਹਰਜੀਤ ਸਿੰਘ ਸਿੱਧੂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੰਚ ਸੰਚਾਲਕ ਦੇ ਫ਼ਰਜ਼ ਡਾ: ਹਰਸ਼ਾ ਸਿੱਧੂ ਤੇ ਮਨਦੀਪ ਖੁਰਮੀ ਹਿੰਮਤਪੁਰਾ ਨੇ ਨਿਭਾਏ।
 

 

  ਗੁਰੂ ਨਾਨਕ ਯੂਨੀਵਰਸਲ ਸੇਵਾ ਯੂ.ਕੇ. ਵੱਲੋਂ 'ਇੱਕ ਦਾਤਾ' ਸਮਾਗਮ ਦੌਰਾਨ ਵਿਸ਼ਵ ਸ਼ਾਂਤੀ, ਪਿਆਰ ਤੇ ਏਕਤਾ ਬਣਾਈ ਰੱਖਣ 'ਤੇ ਜ਼ੋਰ -'ਸਾਹਿਬ' ਮੈਗਜ਼ੀਨ ਦਾ 101ਵਾਂ ਅੰਕ ਰਿਲੀਜ਼ ਕੀਤਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਣ ਹੀ ਅੱਜ ਪੰਜਾਬ ਜੋ ਕਿ ਕਿਸੇ ਸਮੇਂ ਹਿੰਦੋਸਤਾਨ ਦਾ ਮਾਣ ਹੋਇਆ ਕਰਦਾ ਸੀ ਬਹੁਤ ਪਛੜ ਗਿਆ ਹੈ - ਸ੍ਰ .ਮਨਪ੍ਰੀਤ ਸਿੰਘ ਬਾਦਲ
ਹਰੀਸ਼ ਗੋਇਲ
ਬਾਦਲ ਸਰਕਾਰ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਪ ਹੀ ਖੁਰਦ ਬੁਰਦ ਕਰ ਰਹੀ ਹੈ - ਕਾਂਗਰਸੀ ਲੋਕ ਸਭਾ ਮੈਂਬਰ ਵਿਜੈਇੰਦਰ ਸਿੰਗਲਾ
ਰਾਕੇਸ਼ ਗੋਇਲ
ਇੰਡੀਅਨ ੳਵਰਸੀਜ ਕਾਗਰਸ ਨਾਰਵੇ ਵੱਲੋ ਅਹਿਮ ਮੀਟਿੰਗ ਕੀਤੀ ਗਈ
ਰੁਪਿੰਦਰ ਢਿੱਲੋ ਮੋਗਾ
ਪਿੰਡ ਢੁੱਪਈ ਵਿਚ ਨਰੇਗਾ ਸਕੀਮ ਦੇ ਤਹਿਤ ਸਫਾਈ ਅਭਿਆਨ ਸ਼ੁਰੂ
ਤਾਰੀ
ਸਾਊਥਾਲ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਵੀ ਦਰਬਾਰ ਦਾ ਆਯੋਜਨ ਮਨਦੀਪ ਖੁਰਮੀ ਹਿੰਮਤਪੁਰਾ ਨਾਰਵੀਜੀਅਨ ਫੋਜ ਦੇ ਅਧਿਕਾਰੀਆ ਨੇ ਗੁਰੂ ਘਰ ਲੀਅਰ ਨੂੰ ਸਿੱਖ ਲੜਕੇ ਲੜਕੀਆ ਨੂੰ ਫੌਜ 'ਚ ਭਰਤੀ ਹੋਣ ਸੰਬਧੀ ਜਾਣਕਾਰੀ ਦਿੱਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ

ਖ਼ੁਸ਼ੀਆਂ ਤੇ ਸ਼ਗਨਾਂ ਦਾ ਤਿਉਹਾਰ ਲੋਹੜੀ
ਪਰਸ਼ੋਤਮ ਲਾਲ ਸਰੋਏ, ਜਲੰਧਰ

ਕੀ ਲੋਹੜੀ ਮੌਸਮੀ, ਬ੍ਰਾਹਮਣੀ ਜਾਂ ਸਿੱਖ ਤਿਉਹਾਰ ਹੈ?
ਅਵਤਾਰ ਸਿੰਘ ਮਿਸ਼ਨਰੀ

ਮਾਤਾ ਗੁਜਰੀ ਪੰਜਾਬੀ ਸਕੂਲ ਦਰਾਮਨ ਨਾਰਵੇ ਵੱਲੋ  ਨਵੇ ਸਾਲ ਦੀ ਆਮਦ ਚ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ

ਸਰੀ,  ਕਨੇਡਾ, ਵਿਚ ਸ਼ਹੀਦੀ ਜੋੜ ਮੇਲੇ ਸਮੇਂ  “ਸਰਹਿੰਦ ਫਤਿਹ ਦਿਵਸ” ਨੂੰ ਸਮਰਪਿਤ ਕੰਧ ਚਿਤਰ ਦਾ ਉਦਘਾਟਨ
ਪ੍ਰੋ:ਗੁਰਵਿੰਦਰ ਸਿੰਘ ਧਾਲੀਵਾਲ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)