ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਡਾ ਸੁਰਿੰਦਰ ਸਿੰਘ ਓਬਰਾਏ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਤ
ਉਜਾਗਰ ਸਿੰਘ, ਪਟਿਆਲਾ      (31/01/2019)

 


obroi

ਡਾ ਸੁਰਿੰਦਰ ਸਿੰਘ ਓਬਰਾਏ ਨੂੰ ਸਨਮਾਨਤ ਕਰਦੇ ਹੋਏ ਜਗਦੇਵ ਸਿੰਘ ਭੁਲਰ ਪ੍ਰਧਾਨ, ਅਜਾਇਬ ਸਿੰਘ ਚੱਠਾ ਸਾਬਕਾ ਪ੍ਰਧਾਨ ਅਤੇ ਤੇਜਾ ਸਿੰਘ ਉਪ ਪ੍ਰਧਾਨ। ਜੱਸਾ ਸਿੰਘ ਸੰਧੂ ਸਰਬਤ ਦਾ ਭਲਾ ਟਰੱਸਟ ਦੀ ਪਟਿਆਲਾ ਇਕਾਈ ਦੇ ਮੁਖੀ ਖੜ੍ਹੇ ਹਨ।

ਪਟਿਆਲਾ:31 ਜਨਵਰੀ 2019:  ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਸੰਬੰਧੀ ਚਲਣ ਵਾਲੇ ਸਾਰ ਭਰ ਦੇ ਪ੍ਰੋਗਰਾਮਾ ਦੀ ਲੜੀ ਵਿਚ ‘‘ ਗੁਰਮਤਿ ਸਮਾਗਮ ’’ ਅਯੋਜਤ ਕੀਤਾ ਗਿਆ, ਜਿਸ ਵਿਚ ਪ੍ਰਸਿਧ ਕੀਰਤਨੀਏ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਪਹਿਰਾ ਦਿੰਦਿਆਂ ਸਮਾਜ ਦੇ ਸਾਰੇ ਵਰਗਾਂ ਦੀ ਬਿਹਤਰੀ ਲਈ ਸਮਾਜ ਸੇਵਾ ਰਾਹੀਂ ਮਦਦ ਕਰਨ ਵਾਲੇ ਡਾ ਸੁਰਿੰਦਰ ਸਿੰਘ ਓਬਰਾਏ ਪ੍ਰਬੰਧਕੀ ਟਰੱਸਟੀ ਸਰਬਤ ਦਾ ਭਲਾ ਟਰੱਸਟ ਨੂੰ ਸਿਰੋਪਾਓ ਅਤੇ ਪਲੇਕ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਬੋਲਦਿਆਂ ਉਜਾਗਰ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਅਤੇ ਮੈਂਬਰ ਪ੍ਰਬੰਧਕੀ ਕਮੇਟੀ ਨੇ ਕਿਹਾ ਕਿ ਡਾ ਸੁਰਿੰਦਰ ਸਿੰਘ ਓਬਰਾਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਪਹਿਰਾ ਦਿੰਦਿਆਂ ਦੀਨ ਦੁਖੀਆਂ ਦੀ ਸੇਵਾ ਕਰ ਰਹੇ ਹਨ। ਉਹ ਹੁਣ ਤੱਕ 100 ਵਿਅਕਤੀਆਂ ਨੂੰ ਕਰੋੜਾਂ ਰੁਪਏ ਦੀ ਬਲੱਡ ਮਨੀ ਦੇ ਕੇ ਜੀਵਨ ਦਾਨ ਦੇ ਚੁੱਕੇ ਹਨ। ਇਸ ਤੋਂ ਇਲਾਵਾ ਗ਼ਰੀਬਾਂ ਨੂੰ ਮੁਫਤ ਮਕਾਨ, ਹਸਪਤਾਲਾਂ ਵਿਚ ਡਾਇਲਸਿਸਿ ਮਸ਼ੀਨਾ, ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਅਤੇ ਅਨੇਕਾ ਪ੍ਰਾਜੈਕਟ ਚਲਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਲੜੀ ਵਿਚ ਡਾ ਰਤਨ ਸਿੰਘ ਜੱਗੀ ਨੂੰ ਸਨਮਾਨਤ ਕਰ ਚੁੱਕੀ ਹੈ। ਇਸੇ ਤਰ੍ਹਾਂ ਅਗਲੇ ਪ੍ਰੋਗਰਾਮਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਪਹਿਰਾ ਦੇਣ ਵਾਲੇ ਹੋਰ ਵਿਅਕਤੀਆਂ ਨੂੰ ਵੀ ਸਨਮਾਨਤ ਕਰੇਗੀ।

ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ ਭੁੱਲਰ, ਸਰਬਜੀਤ ਸਿੰਘ ਬੱਸੀ ਸੀਨੀਅਰ ਉਪ ਪ੍ਰਧਾਨ, ਇੰਦਰਬੀਰ ਸਿੰਘ ਜਨਰਲ ਸਕੱਤਰ, ਅਜਇਬ ਸਿੰਘ ਚੱਠਾ ਸਾਬਕਾ ਪ੍ਰਧਾਨ ਅਤੇ ਸੰਯੁਕਤ ਸਕੱਤਰ ਵਰਿੰਦਰ ਸਿੰਘ ਭਾਟੀਆ ਮੌਜੂਦ ਸਨ।

 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

obroiਡਾ ਸੁਰਿੰਦਰ ਸਿੰਘ ਓਬਰਾਏ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਤ
ਉਜਾਗਰ ਸਿੰਘ, ਪਟਿਆਲਾ   
lohri1 ਖੂਬ ਰਿਹਾ, ਬਿਰਧ ਆਸ਼ਰਮ ਵਿਚ ਮਨਾਇਆ ਲੋਹੜੀ ਮੇਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2019, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)