ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਗਲਾਸਗੋ ਦੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਸਿੱਖੀ ਕਲਾਸਾਂ ਦੇ ਬੱਚਿਆਂ ਤੇ ਅਧਿਆਪਕਾਂ ਦਾ ਸਨਮਾਨ ਹਿਤ ਸਮਾਗਮ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ          (19/01/2020)

ਖੁਰਮੀ


glasgow

 

70 ਬੱਚਿਆਂ ਨੂੰ ਸਿੱਖੀ ਦੀ ਜਮਾਤ ਲਈ ਲੋੜੀਂਦੀ ਸਮੱਗਰੀ ਵਾਲੇ ਬਸਤੇ ਤਕਸੀਮ ਕੀਤੇ 
ਗਲਾਸਗੋ/ਲੰਡਨ -  ਵਿਦੇਸ਼ਾਂ ਵਿੱਚ ਕੋਈ ਟਾਂਵਾਂ ਗੁਰੂਘਰ ਹੀ ਹੋਵੇਗਾ ਜਿੱਥੇ ਨਵੀਂ ਪਨੀਰੀ ਨੂੰ ਮਾਂ ਬੋਲੀ ਜਾਂ ਸਿੱਖੀ ਰਹਿਤ ਮਰਿਆਦਾ ਦੀ ਸਿੱਖਿਆ ਦੇ ਪੁਖਤਾ ਪ੍ਰਬੰਧ ਨਾ ਕੀਤੇ ਗਏ ਹੋਣ।

ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਗੁਰੂਘਰਾਂ ਅੰਦਰ ਚਲਦੇ ਪੰਜਾਬੀ ਸਕੂਲ ਅਤੇ ਸਿੱਖੀ ਕਲਾਸਾਂ ਸੁਚੱਜੇ ਪ੍ਰਬੰਧਾਂ ਕਰਕੇ ਭਾਈਚਾਰੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸੈਂਕੜਿਆਂ ਦੀ ਗਿਣਤੀ ਵਿੱਚ ਬੱਚੇ ਹਸੂੰ ਹਸੂੰ ਕਰਦੇ ਚਿਹਰਿਆਂ ਨਾਲ ਆਪਣੀ ਸਕੂਲੀ ਵਿੱਦਿਆ ਦੇ ਨਾਲ ਨਾਲ ਇਹਨਾਂ ਕਲਾਸਾਂ ਵਿੱਚ ਹਿੱਸਾ ਲੈਣ ਪਹੁੰਚਦੇ ਹਨ।

ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਿਖੇ  ਸਿੱਖੀ ਕਲਾਸਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਦੇ ਸਨਮਾਨ ਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਜਿੱਥੇ ਚਾਰ ਕਲਾਸਾਂ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਵਿਸ਼ੇਸ਼ ਪ੍ਰਮਾਣ-ਪੱਤਰਾਂ ਨਾਲ ਨਿਵਾਜਿਆ ਗਿਆ, ਉੱਥੇ ਸਿੱਖੀ ਕਲਾਸਾਂ ਰਾਹੀਂ ਗਿਆਨ ਹਾਸਲ ਕਰ ਰਹੇ 70 ਬੱਚਿਆਂ ਨੂੰ ਲੋੜੀਂਦੀ ਸਮੱਗਰੀ ਨਾਲ ਲੈਸ ਬਸਤੇ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਲਭਾਇਆ ਸਿੰਘ ਮਹਿਮੀ, ਟਰਸਟੀ ਵਿਜੇਪਾਲ ਸਿੰਘ ਬਾਰਹਾ, ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਦੇ ਮਨਾਂ ਅੰਦਰ ਪੁੰਗਰੇ ਸਿੱਖੀ ਦੇ ਬੂਟੇ ਨੂੰ ਸੰਭਾਲਣ ਅਤੇ ਸਹੀ ਦਿਸ਼ਾ ਦੇਣ ਵਾਲੇ ਅਧਿਆਪਕਾਂ ਜਸਪ੍ਰੀਤ ਕੌਰ ਬਾਰਹਾ, ਪ੍ਰਭਜੋਤ ਕੌਰ ਬਾਰਹਾ, ਰਣਜੀਤ ਕੌਰ ਹੇਅਰ, ਪ੍ਰਭਜੋਤ ਕੌਰ ਵਿਰਹਾ, ਅਮਨ ਸਿੰਘ, ਗੁੰਜਨ ਕੌਰ, ਦਿਲਮੀਤ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਬੋਲਦਿਆਂ ਲਭਾਇਆ ਸਿੰਘ ਮਹਿਮੀ ਤੇ ਜਸਪ੍ਰੀਤ ਕੌਰ ਬਾਰਹਾ ਨੇ ਕਿਹਾ ਕਿ ਬੱਚਿਆਂ ਨੂੰ ਵਡਮੁੱਲੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖੀ ਕਲਾਸਾਂ ਵਿੱਚ ਭੇਜਣ ਵਾਲੇ ਮਾਪੇ ਵਧਾਈ ਦੇ ਪਾਤਰ ਹਨ ਅਤੇ ਅਧਿਆਪਕ ਵੀ ਉਹਨਾਂ ਦੀਆਂ ਉਮੀਦਾਂ 'ਤੇ ਖ਼ਰੇ ਉੱਤਰਦਿਆਂ ਤਨਦੇਹੀ ਨਾਲ ਸੇਵਾ ਕਰਦੇ ਹਨ। ਇਸ ਲਈ ਗੁਰੂਘਰ ਦੀ ਪ੍ਰਬੰਧਕੀ ਕਮੇਟੀ ਬੱਚਿਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਖੁਸ਼ੀ ਮਹਿਸੂਸ ਕਰਦੀ ਹੈ।


glasgow
 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

glasgowਗਲਾਸਗੋ ਦੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਸਿੱਖੀ ਕਲਾਸਾਂ ਦੇ ਬੱਚਿਆਂ ਤੇ ਅਧਿਆਪਕਾਂ ਦਾ ਸਨਮਾਨ ਹਿਤ ਸਮਾਗਮ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
finlandਗੁਰੂਦਵਾਰਾ ਸਾਹਿਬ ਵਾਨਤਾ ਵਿਖੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2020, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)