ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
"ਪੰਜਾਬੀ ਵਿਕਾਸ ਮੰਚ ਯੂ.ਕੇ." ਵੱਲੋਂ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ
 ਸ. ਸਰਦੂਲ ਸਿੰਘ ਮਾਰਵਾ,  ਯੂ ਕੇ      (02/03/2020)

sardul


ਚੰਨੀ

 

"ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਪੰਜਾਬੀ ਭਾਸ਼ਾ ਦੇ ਬਚਾਅ ਵਾਸਤੇ ਪਾਸ ਕੀਤੇ ਗਏ ਅਹਿਮ ਮਤੇ ਪੰਜਾਬੀਆਂ ਵਾਸਤੇ ਵਿਸ਼ੇਸ਼ ਖੁਸ਼ੀ ਦਾ ਕਾਰਨ ਬਣੇ ਹਨ!" ਇਹ ਵਿਚਾਰ ਪੰਜਾਬੀ ਵਿਕਾਸ ਮੰਚ ਦੇ ਮੁੱਖ ਸਕੱਤਰ ਸ਼ਿੰਦਰ ਪਾਲ ਸਿੰਘ ਨੇ ਸਿੱਖ ਚੈਨਲ ਤੇ ਗੱਲਬਾਤ ਦੌਰਾਨ ਪ੍ਰਗਟ ਕੀਤੇ ਹਨ। ਇਸੇ ਗੱਲਬਾਤ ਦੌਰਾਨ ਮੰਚ ਦੇ ਪ੍ਰਧਾਨ ਡਾ. ਬਲਦੇਵ ਕੰਦੋਲਾ ਤੇ ਮੀਡੀਆ ਇੰਚਾਰਜ ਸ. ਸਰਦੂਲ ਸਿੰਘ ਮਾਰਵਾ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ "ਸ਼ਾਇਦ 1967 ਤੋਂ ਬਾਦ ਇਹ ਪਹਿਲੀ ਵਾਰ ਹੈ ਕਿ ਸੰਸਾਰ ਭਰ ਦੇ ਸਮੁੱਚੇ ਪੰਜਾਬੀਆਂ ਲਈ ਇਹ ਮਤੇ ਬਹੁਤ ਹੀ ਅਹਿਮ ਅਤੇ ਤਸੱਲੀ ਬਖ਼ਸ਼ ਖ਼ਬਰ ਹੈ।"

ਸਰਕਾਰੀ ਧਿਰ ਦੇ ਨੇਤਾ ਅਤੇ ਤਕਨੀਕੀ ਸਿੱਖਿਆ ਤੇ ਉਦਯੋਗ ਸਿਖਲਾਈ ਦੇ ਨਾਲ਼ ੨ ਸੈਰ ਸਪਾਟਾ, ਸੱਭਿਆਚਾਰ ਅਤੇ ਰੁਜ਼ਗਾਰ ਸਬੰਧੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੇ ਗਏ ਅਤੇ ਸਰਬ ਸੰਮਤੀ ਨਾਲ਼ ਪਾਸ ਕੀਤੇ ਗਏ ਇਹ ਇਤਿਹਾਸਕ ਮਤੇ ਇਸ ਪ੍ਰਕਾਰ ਹਨ:

  1. ਚੰਡੀਗੜ੍ਹ ਦੀ ਰਾਜ ਭਾਸ਼ਾ ਪੰਜਾਬੀ ਹੋਵੇ
  2.  ਅਦਾਲਤਾਂ ਦਾ ਸਾਰਾ ਕੰਮ ਪੰਜਾਬੀ ਵਿੱਚ ਹੋਵੇ।
  3.  ਸਭ ਤਰ੍ਹਾਂ ਦੇ ਸਕੂ਼ਲਾਂ 'ਚ ਪਹਿਲੀ ਤੋਂ ਦਸਵੀਂ ਤੱਕ ਪੰਜਾਬੀ ਪੜ੍ਹਾਉਣੀ ਯਕੀਨੀ ਬਣਾਈ ਜਾਵੇ।
  4. ਪੰਜਾਬੀ ਭਾਸ਼ਾ ਲਾਗੂ ਕਰਨ ਲਈ ਇੱਕ ਵੱਖਰਾ ਕਮਿਸ਼ਨ ਬਣਾਇਆ ਜਾਵੇ।
  5. ਪੰਜਾਬ ਵਿਧਾਨ ਸਭਾ ਦੀ ਸਾਰੀ ਕਾਰਵਾਈ ਪੰਜਾਬੀ ਵਿਚ ਯਕੀਨੀ ਬਣਾਈ ਜਾਵੇ।
  6. ਰਾਜ ਸਰਕਾਰ ਦੇ ਸਾਰੇ ਅਦਾਰਿਆਂ ਵਿਚ ਪੰਜਾਬੀ ਵਿਚ ਕੰਮ ਕਰਨਾ ਲਾਜ਼ਮੀ ਬਣਾਇਆ ਜਾਵੇ।
  7. ਪੰਜਾਬ ਦੀਆਂ ਅਦਾਲਤਾਂ ਦਾ ਕੰਮ ਕਾਜ ਵੀ ਪੰਜਾਬੀ ਵਿਚ ਯਕੀਨੀ ਬਣਾਇਆ ਜਾਵੇ।

ਇਸਦੇ ਨਾਲ਼ ਹੀ ਸ. ਚੰਨੀ ਨੇ ਪੰਜਾਬੀ ਦੀ ਸੰਭਾਲ਼ ਲਈ ਵਿਸ਼ੇਸ਼ ਕਮਿਸ਼ਨ ਬਣਾਉਣ ਲਈ ਵੀ ਸਰਕਾਰ ਨੂੰ ਅਪੀਲ ਕੀਤੀ ਹੈ। ਜੋ ਕਿ ਪੰਜਾਬੀ ਕੰਮ ਨਾ ਕਰਨ ਵਾਲ਼ਿਆਂ ਨੂੰ ਸਜ਼ਾਵਾਂ ਦਾ ਵੀ ਪ੍ਰਬੰਧ ਕਰੇਗੀ। ਯਾਦ ਰਹੇ ਉਨ੍ਹਾਂ ਵਿਧਾਨ ਸਭਾ ਦੀ ਸਾਰੀ ਕਾਰਵਾਈ ਵੀ ਪੰਜਾਬੀ ਵਿੱਚ ਚਲਾਉਣ ਵਾਸਤੇ ਆਪਣੀ ਹੀ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ।

ਜ਼ਿਕਰਯੋਗ ਹੈ ਕਿ ਸਰਕਾਰੀ ਧਿਰ ਵੱਲੋਂ ਪੇਸ਼ ਕੀਤੇ ਇਨ੍ਹਾਂ ਮਤਿਆਂ ਦੀ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਹਰਪਾਲ ਚੀਮਾ, ਅਕਾਲੀ ਦਲ ਦੇ ਨੇਤਾ ਸ਼ਰਨ ਜੀਤ ਸਿੰਘ ਢਿੱਲੋਂ, ਆਪ ਦੇ ਨੇਤਾ ਕੁਲਤਾਰ ਸੰਧਵਾਂ, ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਜੀਤ ਸਿੰਘ ਬੈਂਸ ਨੇ ਵੀ ਕੀਤੀ ਸੀ।

ਵਿਕਾਸ ਮੰਚ ਦੇ ਖ਼ਜ਼ਾਨਚੀ ਤੇ ਪ੍ਰਸਿੱਧ ਲੇਖਕ ਕੌਂਸਲਰ ਮੋਤਾ ਸਿੰਘ ਅਤੇ ਮਨਮੋਹਨ ਮਹੇੜੂ ਨੇ ਆਪਣੇ ਸ਼ਬਦਾਂ 'ਚ ਕਿਹਾ ਕਿ ਅਸਲ ਤਸੱਲੀ ਉਦੋਂ ਹੋਵੇਗੀ ਜਦੋਂ ਇਹ ਪਾਸ ਹੋਏ ਮਤੇ ਕਨੂੰਨ ਬਣਾ ਕੇ ਲਾਗੂ ਕਰਾਏ ਜਾਣਗੇ!

ਮੰਚ ਵਿੱਚ ਸਰਗਮ ਕੁਲਵੰਤ ਕੌਰ ਢਿੱਲੋਂ, ਡਾ. ਮੁਹਿੰਦਰ ਗਿੱਲ, ਜਰਨੈਲ ਸਿੰਘ ਭੋਗਲ, ਕੇਵਲ ਸਿੰਘ ਤੇ ਸੁਰਿੰਦਰ ਕੌਰ ਜਗਪਾਲ, ਇੰਦਰਜੀਤ ਗੁਗਨਾਨੀ ਤੇ ਮਨਪ੍ਰੀਤ ਸਿੰਘ ਬੱਧਨੀ ਨੇ ਵੀ ਇਨ੍ਹਾਂ ਮਤਿਆਂ ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।
 

ਪੰਜਾਬੀ ਵਿਕਾਸ ਮੰਚ, ਯੂ ਕੇ
One St Brides Close
Leamington Spa,
CV31 1NX
United Kingdom
info@5abi.com
PVM
 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

  channi"ਪੰਜਾਬੀ ਵਿਕਾਸ ਮੰਚ ਯੂ.ਕੇ." ਵੱਲੋਂ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ  
ਸ. ਸਰਦੂਲ ਸਿੰਘ ਮਾਰਵਾ,  ਯੂ ਕੇ  
09ਬ੍ਰੈਡਫੋਰਡ ਵਿਖੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਹਾੜਾ 2020 ਮਨਾਇਆ ਗਿਆ
ਕੇਵਲ ਸਿੰਘ ਜਗਪਾਲ, ਬ੍ਰੈਡਫੋਰਡ, ਯੂ ਕੇ
PALIਪ੍ਰਸਿਧ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਸਤਾਰ੍ਹਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ
ਹਰਪ੍ਰੀਤ ਸੇਖਾ , ਕਨੇਡਾ 
03ਪ੍ਰਸਿਧ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਅਤੇ ਲੇਖਕਾ ਦਲੀਪ ਕੌਰ ਟਿਵਾਣਾ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ 
 ਮੋਹਨ ਸਿੰਘ ਵਿਰਕ, ਸਿਡਨੀ, ਆਸਟ੍ਰੇਲੀਆ
edinburghਐਡਿਨਬਰਾ ਸਥਿਤ ਭਾਰਤੀ ਕੌਸਲ ਜਨਰਲ ਹਿਤੇਸ਼ ਰਾਜਪਾਲ ਨੇ ਗਲਾਸਗੋ ਸਿੱਖ ਭਾਈਚਾਰੇ ਨਾਲ ਸੰਵਾਦ ਰਚਾਇਆ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
glasgowਗਲਾਸਗੋ ਦੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਸਿੱਖੀ ਕਲਾਸਾਂ ਦੇ ਬੱਚਿਆਂ ਤੇ ਅਧਿਆਪਕਾਂ ਦਾ ਸਨਮਾਨ ਹਿਤ ਸਮਾਗਮ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
finlandਗੁਰੂਦਵਾਰਾ ਸਾਹਿਬ ਵਾਨਤਾ ਵਿਖੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2020, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)