ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

 

ਵਿਰੋਧਾਂ ਦੇ ਬਾਵਜੂਦ ਮੁਸਲਿਮ ਪਰਿਵਾਰ ਦੀ ਲੜਕੀ ਡਾ ਆਇਸ਼ਾ ਨਾਲ ਸ਼ਾਦੀ ਕਰਨ ਵਾਲੇ, ਦੋ ਬੱਚਿਆਂ ਸੁਹੇਲ (1948) ਅਤੇ ਸ਼ਹਿਲਾ (1952) ਦੇ ਪਿਤਾ ਬਣਨ ਵਾਲੇ, ਸਿਰਫ਼ 24 ਸਾਲ ਦੀ ਉਮਰ ਵਿੱਚ ਲਿਖਣਾ ਸ਼ੁਰੂ ਕਰਨ ਵਾਲੇ, ਫ਼ਰਾਇਡਵਾਦੀ ਵਿਚਾਰਧਾਰਾ ਨੂੰ ਮਨੋਵਿਗਿਆਨਕ ਤਰਕ ਨਾਲ ਪ੍ਰਚਾਰਨ ਵਾਲੇ, ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਸਾਹਿਤ ਰਚਣ ਵਾਲੇ, ਦੇਸ਼-ਵਿਦੇਸ਼ ਤੋਂ ਸਨਮਾਨ ਪ੍ਰਾਪਤ ਕਰਨ ਵਾਲੇ, ਨਾਮਵਰ ਸਾਹਿਤਕਾਰ ਕਰਤਾਰ ਸਿੰਘ ਦੁੱਗਲ ਦਾ ਜਨਮ ਪਿੰਡ ਧਮਿਆਲ ਜ਼ਿਲਾ ਰਾਵਲਪਿੰਡੀ (ਹੁਣ ਪਾਕਿਸਤਾਨ ਵਿੱਚ) ਜੀਵਨ ਸਿੰਘ ਦੁੱਗਲ ਅਤੇ ਸਤਵੰਤ ਕੌਰ (ਬੀਬੀ ਵੰਤੀ) ਦੇ ਗ੍ਰਹਿ ਵਿਖੇ, 1 ਮਾਰਚ 1917 ਨੂੰ ਹੋਇਆ।

ਉਹਨਾਂ ਨੇ ਫਾਰਮਨ ਕ੍ਰਿਸਚੀਅਨ ਕਾਲਜ ਲਾਹੌਰ ਤੋਂ ਅੰਗਰੇਜ਼ੀ ਦੀ ਐਮ ਏ ਕੀਤੀ। ਇਹਨਾਂ ਦੀਆਂ ਤਿੰਨ ਕਿਤਾਬਾਂ 1941 ਵਿੱਚ ਹੀ ਪ੍ਰਕਾਸ਼ਿਤ ਹੋ ਗਈਆਂ ਸਨ। ਸੰਘਰਸ਼ ਭਰੀ ਜ਼ਿੰਦਗੀ ਬਤੀਤ ਕਰਦਿਆਂ ਉਹਨਾਂ ਨੇ ਆਪਣਾ ਪ੍ਰੋਫੈਸ਼ਨਲ ਜੀਵਨ ਆਲ ਇੰਡੀਆ ਰੇਡਿਓ ਤੋਂ ਸ਼ੁਰੂ ਕੀਤਾ। ਇਸ ਅਦਾਰੇ ਨਾਲ ਇਹ 1942 ਤੋਂ 1966 ਤੱਕ ਵੱਖ ਵੱਖ ਅਹੁਦਿਆਂ ‘ਤੇ ਰਹਿਕੇ ਕੰਮ ਕਰਦੇ ਰਹੇ। ਸਟੇਸ਼ਨ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾਈਆਂ । ਉਹਨਾਂ ਨੇ ਪੰਜਾਬੀ ਅਤੇ ਹੋਰਨਾਂ ਭਾਸ਼ਵਾਂ ਵਿੱਚ ਪ੍ਰੋਗਰਾਮ ਪ੍ਰਡਿਊਸ ਕਰਨ ਦਾ ਕਾਰਜਭਾਰ ਵੀ ਨਿਭਾਇਆ । ਦੁੱਗਲ ਜੀ 1966 ਤੋਂ 1973 ਤੱਕ ਨੈਸ਼ਨਲ ਬੁੱਕ ਟਰੱਸਟ ਇੰਡੀਆ ਦਿੱਲੀ ਦੇ ਸਕੱਤਰ ਅਤੇ ਡਾਇਰੈਕਟਰ ਵੀ ਰਹੇ। ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨਵੀਂ ਦਿੱਲੀ ਦੇ ਸੂਚਨਾ ਸਲਾਹਕਾਰ ਵੀ ਬਣੇ।

ਉਹ ਕਈ ਸੰਸਥਾਵਾਂ ਦੇ ਸੰਸਥਾਪਕ ਵੀ ਸਨ, ਜਿਨਾਂ ਵਿੱਚ ਰਾਜਾ ਰਾਮਮੋਹਨ ਰਾਏ ਲਾਇਬਰੇਰੀ ਫਾਊਂਡੇਸ਼ਨ ,ਇਨਸਟੀਚਿਊਟ ਆਫ਼ ਸੋਸ਼ਲ ਐਂਡ ਇਕਨੌਮਿਕ ਚੇਂਜ ਬੰਗਲੌਰ, ਜ਼ਾਕਿਰ ਹੁਸੈਨ ਐਜੂਕੇਸ਼ਨਲ ਫਾਊਂਡੇਸ਼ਨ, ਨੂੰ ਗਿਣ ਸਕਦੇ ਹਾਂ । ਉਹ ਕਈ ਕੌਮੀ ਅਤੇ ਕੌਮਾਂਤਰੀ ਸੰਸਥਾਵਾਂ ਦੇ ਮੈਂਬਰ ਅਤੇ ਅਹੁਦੇਦਾਰ ਵੀ ਸਨ। ਪ੍ਰਧਾਨ ਪੰਜਾਬੀ ਲੇਖਕ ਸਭਾ ਦਿੱਲੀ ਅਤੇ ਪੰਜਾਬੀ ਸਾਹਿਤ ਸਭਾ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਚੇਅਰਮੈਨ ਇੰਡੋ-ਬੁਲਗਾਰੀਅਨ ਲਿਟਰੇਰੀ ਕਲੱਬ, ਇਹਨਾਂ ਵਕਾਰੀ ਅਹੁਦਿਆਂ’ਤੇ ਸੇਵਾਵਾਂ ਨਿਭਾਉਣ ਤੋਂ ਇਲਾਵਾ ਉਹ 1982 ਤੋਂ ਫ਼ਰਾਂਸੀਸੀ, ਅੰਗਰੇਜ਼ੀ, ਅਰਬੀ ਭਾਸ਼ਾ ਵਿੱਚ ਪ੍ਰਕਾਸ਼ਿਤ ਹੁੰਦੇ ਐਫ਼ਰੋ-ਏਸ਼ੀਅਨ ਰਾਈਟਰਜ਼ ਐਸੋਸੀਏਸ਼ਨ ਦੇ ਮੈਗ਼ਜ਼ੀਨ ਲੋਟਸੂ ਦੇ ਡਿਪਟੀ ਐਡੀਟਰ-ਇਨ-ਚੀਫ਼ ਵੀ ਸਨ। ਪੰਜਾਬੀ ਯਨੀਵਰਸਿਟੀ ਦੇ ਨੌਮੀਨੇਟਿਡ ਫੈਲੋ 1984 ਵਿੱਚ ਬਣੇ। ਅਗਸਤ 1997 ਨੂੰ ਉਹਨਾਂ ਨੂੰ ਸਤਿਕਾਰ ਦਿੰਦਿਆਂ ਰਾਜ ਸਭਾ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ।

ਉਹ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਇੱਕੋ ਜਿਹੀ ਮੁਹਾਰਤ ਰੱਖਣ ਵਾਲੇ ਲੇਖਕ ਸਨ ਜਿੰਨਾਂ ਨੇ ਇਕਾਂਗੀ, ਅਲੋਚਨਾਂ, ਜੀਵਨੀ, ਵਾਰਤਕ, ਨਾਟਕ, ਕਹਾਣੀ, ਨਾਵਲ ਅਤੇ ਸੰਪਾਦਨ ਕਲਾ ਨੂੰ ਬਾ-ਖ਼ੂਬੀ ਨਿਭਾਇਆ। ਉਹਨਾਂ ਦੀਆਂ ਰਚਨਾਵਾਂ ਵਿੱਚ: ਬਰਥ ਆਫ਼ ਸੌਂਗ, ਕਮ ਬੈਕ ਮਾਈ ਮਾਸਟਰ, ਡੰਗਰ (ਐਨੀਮਲ), ਇੱਕ ਛਿੱਟ ਚਾਨਣ ਦੀ,(ਵੰਨ ਡਰੌਪ ਆਫ਼ ਲਾਈਟ), ਨਵਾਂ ਘਰ (ਨਿਊ ਹਾਊਸ), ਸੋਨਾਰ ਬੰਗਲਾ (ਗੋਲਡਨ ਬੁੰਗਾਲੌਅ), ਤਰਕਾਲਾਂ ਵੇਲੇ ( ਇਨ ਦਾ ਈਵਨਿੰਗ), ਪੋਇਟਰੀ: ਵੀਹਵੀਂ ਸਦੀ ਤੇ ਹੋਰ ਕਵਿਤਾਵਾਂ (1999),ਕੰਡੇ ਕੰਡੇ (1941) ਨਾਵਲ: ਸਰਦ ਪੂਨਮ ਕੀ ਰਾਤ, ਤੇਰੇ ਭਾਣੇ, ਆਂਦਰਾਂ, ਨਹੁੰ ਤੇ ਮਾਸ, ਇੱਕ ਦਿਲ ਵਿਕਾਊ ਹੈ, ਦਿਲ ਦਰਿਆ, ਹਾਲ ਮੁਰੀਦਾਂ ਦਾ, ਮਨ ਪ੍ਰਦੇਸੀ, ਮਾਂ-ਪਿਓ ਜਾਏ, ਦਰਦ ਨਾ ਜਾਣੇ ਕੋਇ, ਨਾਨਕ ਨਾਮ ਚੜਦੀ ਕਲਾ, ਸਰਬੱਤ ਦਾ ਭਲਾ, ਪਿੱਪਲ ਪੱਤੀਆਂ, ਢੋਇਆ ਹੋਇਆ ਬੂਹਾ, ਸਵੇਰ ਸਾਰ, ਕੁੜੀ ਕਹਾਣੀ ਕਰਦੀ ਗਈ, ਕੱਚਾ ਦੁੱਧ, ਮੀਲ ਪੱਥਰ, ਟੋਏ ਟਿੱਬੇ, ਕਰਾਮਾਤ, ਤੋਂ ਇਲਾਵਾ ਉਹਨਾਂ ਹੋਰ ਵੀ ਜ਼ਿਕਰਯੋਗ ਕੰਮ ਕੀਤੇ। ਜਿਸ ਵਿੱਚੋਂ ਕੁੱਝ ਦਾ ਵੇਰਵਾ ਇਸ ਤਰਾਂ ਹੈ : ਬੰਦ ਦਰਵਾਜ਼ੇ (1959), ਮਿੱਟੀ ਮੁਸਲਮਾਨ ਕੀ (1999), ਫ਼ਿਲਾਸਫ਼ੀ ਐਂਡ ਫੇਥ ਆਫ਼ ਸਿੱਖਇਜ਼ਮ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਵਰਗੀਆਂ ਰਚਨਾਵਾਂ ਨਾਲ ਵੀ ਭਾਰਤੀ ਸਾਹਿਤ ਨੂੰ ਮਾਲੋ ਮਾਲ ਕੀਤਾ। ਕਾਂਗਰਸ ਲਾਇਬਰੇਰੀ ਅਨੁਸਾਰ ਉਹਨਾਂ ਨੇ ਕੁੱਲ 118 ਕਿਤਾਬਾਂ ਲਿਖੀਆਂ । ਜਿਨਾਂ ਵਿੱਚ 24 ਕਹਾਣੀ ਕਿਤਾਬਾਂ ਅਤੇ 10 ਨਾਵਲ ਵੀ ਸ਼ਾਮਲ ਹਨ। ਉਹਨਾਂ ਦੀਆਂ ਕਈ ਰਚਨਾਵਾਂ ਭਾਰਤ ਦੇ ਕਈ ਸੂਬਿਆਂ ਵਿੱਚ ਸਿਲੇਬਸ ਦਾ ਵੀ ਹਿੱਸਾ ਹਨ ਅਤੇ ਸਿੰਧੀ, ਮਲਿਆਲਮ, ਰੂਸੀ, ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਵਿੱਚ ਵੀ ਅਨੁਵਾਦ ਹੋ ਚੁੱਕੀਆਂ ਹਨ ।

ਉਹਨਾਂ ਨੂੰ ਪਦਮ ਭੂਸ਼ਣ, ਭਾਰਤੀ ਸਾਹਿਤ ਅਕਾਡਮੀ ਐਵਾਰਡ, ਭਾਸ਼ਾ ਵਿਭਾਗ ਪੰਜਾਬ, ਗ਼ਾਲਿਬ ਅਕਾਦਮੀ ਦਿੱਲੀ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਗੁਰੂ ਗੋਬਿੰਦ ਸਿੰਘ ਫ਼ਾਊਂਡੇਸ਼ਨ ਚੰਡੀਗੜ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਸੋਵੀਅਤ ਲੈਂਡ ਐਵਾਰਡ ਅਤੇ ਇਆਪਾ ਐਵਾਰਡ, ਭਾਰਤੀ ਭਾਸ਼ਾ ਪ੍ਰੀਸ਼ਦ ਕਲਕੱਤਾ, ਆਲ ਇੰਡੀਆ ਰੇਡੀਓ ਆਰਟਿਸਟਸ ਐਸੋਸੀਏਸ਼ਨ, ਪੰਜਾਬੀ ਅਕਾਦਮੀ ਦਿੱਲੀ, ਭਾਈ ਮੋਹਣ ਸਿੰਘ ਵੈਦ ਐਵਾਰਡ, ਪੰਜਾਬੀ ਲੇਖਕ ਆਫ਼ ਦਾ ਮਿਲੇਨੀਅਮ ਐਵਾਰਡ, ਭਾਈ ਵੀਰ ਸਿੰਘ ਐਵਾਰਡ, ਪ੍ਰਮਾਣ ਪੱਤਰ ਪੰਜਾਬ ਸਰਕਾਰ ਆਦਿ ਮਾਣ ਸਨਮਾਨ ਵੀ ਸਮੇ ਸਮੇ ਮਿਲੇ।

ਉਹਨਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਫ਼ੈਲੋਸ਼ਿਪ ਅਤੇ ਡੀ-ਲਿਟ ਦੀ ਡਿਗਰੀ ਵੀ ਦਿੱਤੀ। ਉਹ ਯਾਤਰਾਵਾਂ ਕਰਨ ਦੇ ਵੀ ਬਹੁਤ ਸ਼ੁਕੀਨ ਸਨ ,ਜਿਸ ਤਹਿਤ ਉਹਨਾਂ ਨੇ ਬੁਲਗਾਰੀਆ ,ਉਤਰੀ ਕੋਰੀਆ, ਸੋਵੀਅਤ ਸੰਘ, ਸ਼੍ਰੀਲੰਕਾ, ਸਿੰਗਾਪੁਰ, ਟੁਨੇਸ਼ੀਆ, ਇੰਗਲੈਂਡ ਅਤੇ ਅਮਰੀਕਾ ਵਰਗੇ ਮੁਲਕਾਂ ਦਾ ਟੂਰ ਲਾਇਆ। ਇਸ ਬਹੁਤ ਹੀ ਅਦਬੀ ਸ਼ਖ਼ਸ਼ੀਅਤ ਨੂੰ ਸਿਹਤ ਦੀ ਖ਼ਰਾਬੀ ਕਾਰਣ 23 ਜਨਵਰੀ ਨੂੰ ਆਲ ਇੰਡੀਆ ਇਨਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਿੱਲੀ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ 95 ਸਾਲ ਦੀ ਉਮਰ ਦੇ ਇਸ ਅਦੀਬ ਨੇ 26 ਜਨਵਰੀ 2012 ਨੂੰ ਗਣਤੰਤਰਤਾ ਦਿਵਸ ਦੀ ਸ਼ਾਮ ਨੂੰ ਆਖ਼ਰੀ ਸਾਹ ਲਿਆ। ਉਹਨਾਂ ਦੇ ਅਕਾਲ ਚਲਾਣੇ ‘ਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰਨਾਂ ਰਾਜਨੀਤਕ ਨੇਤਾਵਾਂ, ਉੱਚ ਅਧਿਕਾਰੀਆਂ, ਸਾਹਿਤਕਾਰਾਂ, ਸਾਹਿਤ ਸਭਾਵਾਂ ਅਤੇ ਸਾਹਿਤਕ ਪ੍ਰੇਮੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਰਣਜੀਤ ਸਿੰਘ ਪ੍ਰੀਤ
ਭਗਤਾ(ਬਠਿੰਡਾ)-151206
ਮੁਬਾਇਲ ਸੰਪਰਕ;98157-07232

੧੬/੦੧/੨੦੧੪

 

ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ.ਐਸ.ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ.ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ. ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ। ਕੇ।
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)