ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

(11 ਜਨਵਰੀ ਨੂੰ ਬਰਸੀ ਤੇ ਵਿਸ਼ੇਸ਼)
ਹਰਿਆਣੇ ’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ     (10/12/2017)


ਡਾ. ਅਮਰਜੀਤ ਸਿੰਘ ਕਾਂਗ

ਡਾ. ਅਮਰਜੀਤ ਸਿੰਘ ਕਾਂਗ ਹੋਰਾਂ ਨਾਲ ਮੇਰੀ ਇਹ ਗੱਲਬਾਤ ਜਨਵਰੀ 2008 ਵਿਚ ਉਹਨਾਂ ਦੀ ਕੁਰੂਕਸ਼ੇਤਰ ਯੂਨੀਵਰਸਿਟੀ ਸਥਿੱਤ ਰਿਹਾਇਸ਼ ਤੇ ਹੋਈ ਸੀ। ਇਸ ਗੱਲਬਾਤ ਦੌਰਾਨ ਹਰਿਆਣੇ ਵਿਚ ਪੰਜਾਬੀ ਜ਼ੁਬਾਨ ਦੇ ਵਿਕਾਸ, ਖੋਜ ਕਾਰਜ, ਸਾਹਿਤਿਕ ਸਰਗਰਮੀਆਂ ਅਤੇ ਉਹਨਾਂ ਦੇ ਨਿੱਜੀ ਤਜ਼ਰਬਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਉਹਨਾਂ ਖੁੱਲੇ ਦਿਲ ਨਾਲ ਆਪਣੇ ਨਿੱਜੀ ਜ਼ਿੰਦਗੀ ਦੇ ਫ਼ਲਸਫ਼ੇ ਨੂੰ ਪਾਠਕਾਂ ਤੱਕ ਪਹੁਚਾਉਣ ਵਾਸਤੇ ਮੇਰੇ ਸਾਹਮਣੇ ਰੱਖਿਆ।
ਅਫ਼ਸੋਸ...! ਹਰਿਆਣਾ ਪ੍ਰਾਂਤ ਵਿਚ ਪੰਜਾਬੀ ਮਾਂ ਬੋਲੀ ਦਾ ਇਹ ਲਾਡਲਾ ਪੁੱਤਰ ਸਾਡੇ ਤੋਂ 11 ਜਨਵਰੀ 2011 ਦੀ ਸਵੇਰ ਨੂੰ ਸਦਾ ਲਈ ਵਿਛੜ ਗਿਆ। ਸਵ. ਡਾ.ਅਮਰਜੀਤ ਸਿੰਘ ਕਾਂਗ ਨੂੰ ਸ਼ਰਧਾਂਜਲੀ ਵੱਜੋਂ ਇਹ ਇੰਟਰਵਿਊ ਆਪ ਸਭ ਪਾਠਕਾਂ ਸਾਹਮਣੇ ਰੱਖ ਰਿਹਾ ਹਾਂ।... ਡਾ. ਨਿਸ਼ਾਨ ਸਿੰਘ ਰਾਠੌਰ

ਹਰਿਆਣੇ ਵਿਚ ਜੇਕਰ ਪੰਜਾਬੀ ਜ਼ੁਬਾਨ ਦੇ ਵਿਕਾਸ ਦੀ ਗੱਲ ਚੱਲਦੀ ਹੈ ਤਾਂ ਇੱਕ ਨਾਮ ਸਹਿਜੇ ਹੀ ਸਾਹਮਣੇ ਆਣ ਖਲੋਂਦਾ ਹੈ ਅਤੇ ਉਹ ਨਾਮ ਹੈ ਡਾ. ਅਮਰਜੀਤ ਸਿੰਘ ਕਾਂਗ ਦਾ। ਪਹਿਲੀ ਨਜ਼ਰੇ ਉਹ ਇੱਕ ਗੰਭੀਰ ਪਰਵ੍ਰਿਤੀ ਦਾ ਇਨਸਾਨ ਜਾਪਦਾ ਹੈ ਪਰ ਜਦੋਂ ਉਸ ਨੂੰ ਨੇੜੇ ਤੋਂ ਜਾਨਣ ਦਾ ਮੌਕਾ ਮਿਲਦਾ ਹੈ ਤਾਂ ਪਤਾ ਲੱਗਦਾ ਹੈ ਕਿ ਉਹ ਪੰਜਾਬੀ ਜ਼ੁਬਾਨ ਨੂੰ ਅੰਤਾਂ ਦਾ ਪਿਆਰ ਕਰਨ ਵਾਲਾ, ਸਿੱਧਾ-ਸਾਦਾ, ਸਾਊ, ਫ਼ੱਕਰ ਅਤੇ ਮਿਲਾਪੜੇ ਸੁਭਾਅ ਦਾ ਮਾਲਕ ਇਨਸਾਨ ਹੈ।

ਪੰਜਾਬੀ ਸਾਹਿਤਿਕ ਖੇਤਰਾਂ ਵਿਚ ਡਾ. ਕਾਂਗ ਨੂੰ ਇਕ ਚੰਗੇ ਆਲੋਚਕ ਵੱਜੋਂ ਜਾਣਿਆਂ ਜਾਂਦਾ ਹੈ। ਆਲੋਚਨਾ ਖੇਤਰ ਦੇ ਨਾਲ- ਨਾਲ ਉਹ ਇੱਕ ਕਵੀ ਵੀ ਹੈ ਜੋ ਆਪਣੀਆਂ ਕਵਿਤਾਵਾਂ ਨੂੰ ਉੱਚੀ ਸੁਰ ਵਿਚ ਗਾਉਣ ਦਾ ਹੁਨਰ ਰੱਖਦਾ ਹੈ। ਅਸਲ ਵਿਚ ਡਾ. ਕਾਂਗ ਇੱਕ ਬਹੁਪੱਖੀ ਸ਼ਖਸ਼ੀਅਤ ਦਾ ਮਾਲਕ ਇਨਸਾਨ ਹੈ। ਉਹਨਾਂ ਦੇ ਨਿੱਜੀ ਜੀਵਨ, ਪਰਿਵਾਰਿਕ, ਸਾਹਿਤਿਕ ਅਤੇ ਵਿੱਦਿਅਕ ਖੇਤਰ ਬਾਰੇ ਉਹਨਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਬੰਦਾ ਹਰਿਆਣੇ ਵਿਚ ਪੰਜਾਬੀ ਜ਼ੁਬਾਨ ਦਾ ਰਹਿਬਰ ਜਾਪਿਆ, ਪੇਸ਼ ਹਨ ਡਾ. ਅਮਰਜੀਤ ਸਿੰਘ ਕਾਂਗ ਨਾਲ ਕੀਤੀ ਗਈ ਗੱਲਬਾਤ ਦੇ ਮੁੱਖ ਅੰਸ਼:

ਡਾ. ਨਿਸ਼ਾਨ: ਡਾ. ਸਾਹਿਬ ਸਭ ਤੋਂ ਪਹਿਲਾਂ ਆਪਣੇ ਜਨਮ ਅਤੇ ਬਚਪਣ ਬਾਰੇ ਜਾਣਕਾਰੀ ਪਾਠਕਾਂ ਨਾਲ ਸਾਂਝੀ ਕਰੋ।
ਡਾ. ਕਾਂਗ: ਮੇਰਾ ਜਨਮ ਸੰਨ 1952 ਨੂੰ ਗਿਆਨੀ ਗੁਰਚਰਨ ਸਿੰਘ ਜੀ ਦੇ ਗ੍ਰਹਿ ਵਿਖੇ ਗੁਰੂ ਰਾਮਦਾਸ ਜੀ ਮਹਾਰਾਜ ਦੀ ਨਗਰੀ ਅੰਮ੍ਰਿਤਸਰ ਵਿਖੇ ਹੋਇਆ। ਮੇਰੇ ਪਿਤਾ ਜੀ ਧਰਮ ਚਿੰਤਨ ਦੇ ਮਹਾਨ ਗਿਆਤਾ ਸਨ। ਉਹ ਆਪਣੇ ਜੀਵਨ ਕਾਲ ਵਿਚ ਭਾਈ ਵੀਰ ਸਿੰਘ ਜੀ ਅਤੇ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਸੰਗਤ ਵਿਚ ਰਹੇ ਸਨ।

ਡਾ. ਨਿਸ਼ਾਨ: ਕਾਂਗ ਸਾਹਿਬ, ਤੁਹਾਡਾ ਵਿੱਦਿਅਕ ਸਫ਼ਰ ਕਿਸ ਤਰ੍ਹਾਂ ਦਾ ਰਿਹਾ?
ਡਾ. ਕਾਂਗ: ਮੈਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ (1972-74) ਵਿਚ ਐੱਮ. ਏ. (ਪੰਜਾਬੀ) ਪਹਿਲੇ ਬੈਚ ਦਾ ਵਿਦਿਆਰਥੀ ਰਿਹਾ ਹਾਂ। ਐੱਮ. ਏ. ਵਿਚ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਇਸੇ ਯੂਨੀਵਰਸਿਟੀ ਵਿਚ ਪੰਜਾਬੀ ਦੇ ਪਹਿਲੇ ਖੋਜ ਵਿਦਿਆਰਥੀ ਬਣਨ ਦਾ ਮਾਣ ਹਾਸਿਲ ਕੀਤਾ। ਪੀ ਐਚ.ਡੀ. ‘ਪੰਜਾਬੀ ਕਿੱਸਾ ਕਾਵਿ ਵਿਚ ਨਵੇਂ ਮਨੁੱਖ ਦਾ ਸੰਕਲਪ’ ਵਿਸ਼ੇ ਉੱਪਰ ਕੀਤੀ।

ਡਾ. ਨਿਸ਼ਾਨ: ...ਫਿਰ ਹਰਿਆਣੇ ਵਿਚ ਆਉਣ ਦਾ ਸਬੱਬ ਕਿਵੇਂ ਬਣਿਆ?
ਡਾ. ਕਾਂਗ: (ਹੱਸਦੇ ਹੋਏ)... ਦੇਖੋ ਨਿਸ਼ਾਨ ਜੀ, ਮੇਰੇ ਲਈ ਹਰਿਆਣਾ ਅਤੇ ਪੰਜਾਬ ਵੱਖਰੇ ਸੂਬੇ ਨਹੀਂ ਹਨ। ਭਾਰਤ ਰਾਸ਼ਟਰ ਮੇਰਾ ਦੇਸ਼ ਹੈ। ਮੇਰੀ ਮਾਂ ਬੋਲੀ ਪੰਜਾਬੀ ਹੈ ਅਤੇ ਮੇਰੀ ਦਾਈ ਹਿੰਦੀ ਹੈ। ਜਿੱਥੋਂ ਤੱਕ ਹਰਿਆਣੇ ਵਿਚ ਆਉਣ ਦਾ ਸਵਾਲ ਹੈ ਤਾਂ ਮੈਂ 16 ਜੁਲਾਈ 1979 ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਬਤੌਰ ਪੰਜਾਬੀ ਅਧਿਆਪਕ ਆਇਆ ਸਾਂ। ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਇਸੇ ਦਿਨ ਹੀ ਇਸ ਯੂਨੀਵਰਸਿਟੀ (ਕੁਰੂਕਸ਼ੇਤਰ ਯੂਨੀਵਰਸਿਟੀ) ਦੇ ਪੰਜਾਬੀ ਵਿਭਾਗ ਦੀ ਸਥਾਪਨਾ ਮੈਂ ਆਪਣੇ ਹੱਥੀਂ ਕੀਤੀ ਸੀ।

ਡਾ. ਨਿਸ਼ਾਨ: ਹੁਣ ਤੱਕ ਤੁਸੀਂ ਕਿੰਨੀਆਂ ਪੁਸਤਕਾਂ ਦੀ ਰਚਨਾ ਕਰ ਚੁਕੇ ਹੋ। ਕੁੱਝ ਕੂ ਦੇ ਨਾਮ ਜ਼ਰੂਰ ਦੱਸਣਾ?
ਡਾ. ਕਾਂਗ: ਮੇਰੀਆਂ ਹੁਣ ਤੱਕ 24 ਪੁਸਤਕਾਂ ਪ੍ਰਕਾਸਿ਼ਤ ਹੋ ਚੁਕੀਆਂ ਹਨ। ਜਿਆਦਾਤਰ ਪੁਸਤਕਾਂ ਆਲੋਚਨਾ ਦੀਆਂ ਹਨ। ਇੱਕ ਕਿਤਾਬ ਮੈਂ ‘ਹਰਿਆਣੇ ਦਾ ਪੰਜਾਬੀ ਸਹਿਤ’ ਸੰਪਾਦਤ ਕੀਤੀ ਸੀ। ਮੇਰੀ ਸਭ ਤੋਂ ਪਹਿਲੀ ਪੁਸਤਕ ‘ਮੱਧਕਾਲੀ ਪੰਜਾਬੀ ਸਹਿਤ’ ਸੀ ਜੋ ਨਾਨਕ ਸਿੰਘ ਪੁਸਤਕਮਾਲਾ ਨੇ 1977 ਈ. ਵਿਚ ਪ੍ਰਕਾਸਿ਼ਤ ਕੀਤੀ ਸੀ। ਇਸ ਤੋਂ ਇਲਾਵਾ ਕਿੱਸਾ ਸੰਸਾਰ (1980), ਵਾਰਿਸ ਕਾਵਿ ਪ੍ਰਵਚਨ (1982), ਹੀਰ ਵਾਰਿਸ, ਮੱਧਕਾਲੀ ਪੰਜਾਬੀ ਸਹਿਤ ਵਿਵੇਕ, ਕਿੱਸਾ ਪਰਿਪੇਖ (1985) ਤੋਂ ਇਲਾਵਾ ਅਨੇਕਾਂ ਪੁਸਤਕਾਂ ਪੰਜਾਬੀ ਸਹਿਤ ਦੀ ਝੋਲੀ ਪਾਈਆਂ ਹਨ।

ਡਾ. ਨਿਸ਼ਾਨ: ਪੰਜਾਬੀ ਸਾਹਿਤ ਦੇ ਖੇਤਰ ਵਿਚ ਕੰਮ ਕਰਦਿਆਂ ਤੁਹਾਨੂੰ ਕੋਈ ਅਵਾਰਡ ਜਾਂ ਸਨਮਾਨ ਵੀ ਮਿਲਿਆ ਹੈ?
ਡਾ. ਕਾਂਗ: ਸਭ ਤੋਂ ਵੱਡਾ ਅਵਾਰਡ ਤਾਂ ਪਾਠਕਾਂ ਦਾ ਪਿਆਰ ਅਤੇ ਪੰਜਾਬੀ ਜ਼ੁਬਾਨ ਦੀ ਸੇਵਾ ਕਰਕੇ ਜਿਹੜਾ ਸਕੂਨ ਮਿਲਦਾ ਹੈ, ਉਹ ਹੈ। ਬਾਕੀ ਪੰਜਾਬੀ ਸਾਹਿਤ ਦੇ ਖੇਤਰ ਵਿਚ ਹਰਿਆਣੇ ਦਾ ਸਭ ਤੋਂ ਵੱਡਾ ਅਵਾਰਡ ‘ਭਾਈ ਸੰਤੋਖ ਸਿੰਘ ਅਵਾਰਡ’ 2005 ਵਿਚ ਹਰਿਆਣਾ ਸਰਕਾਰ ਅਤੇ ਹਰਿਆਣਾ ਪੰਜਾਬੀ ਸਾਹਿਤ ਅਕੈਡਮੀ ਨੇ ਮੈਨੂੰ ਦੇ ਕੇ ਸਨਮਾਨਤ ਕੀਤਾ ਹੈ। ਇਸ ਤੋਂ ਇਲਾਵਾ ਬਾਬਾ ਫ਼ਰੀਦ ਅਵਾਰਡ 1987, ਕਿੱਸਾ ਪਰਿਪੇਖ ਪੁਸਤਕ ਤੇ ਸਰਵੋਤਮ ਆਲੋਚਕ ਅਵਾਰਡ, ਹਰਿਆਣਾ ਪੰਜਾਬੀ ਸਾਹਿਤ ਅਕੈਡਮੀ ਵੱਲੋਂ 1989 ਈ. ਨੂੰ ਬੈਸਟ ਆਲੋਚਕ ਅਵਾਰਡ ਤੋਂ ਇਲਾਵਾ ਹਰਿਆਣਾ, ਪੰਜਾਬ ਅਤੇ ਦਿੱਲੀ ਦੀਆਂ ਕਈ ਸੰਸਥਾਵਾਂ ਨੇ ਮਾਣ-ਸਨਮਾਨ ਦਿੱਤੇ ਹਨ।

ਡਾ. ਨਿਸ਼ਾਨ: ਤੁਹਾਡੀ ਨਿਗਰਾਨੀ ਹੇਠ ਹੁਣ ਤੱਕ ਕਿੰਨੇ ਕੂ ਵਿਦਿਆਰਥੀ ਐੱਮ.ਫਿ਼ਲ., ਪੀਐੱਚ. ਡੀ. ਕਰ ਚੁਕੇ ਹਨ?
ਡਾ. ਕਾਂਗ:  ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ਪੜ੍ਹਾਉਂਦਿਆਂ ਪਿਛਲੇ 30 ਸਾਲਾਂ ਵਿਚ ਮੇਰੀ ਨਿਗਰਾਨੀ ਹੇਠ ਤਕਰੀਬਨ 40 ਵਿਦਿਆਰਥੀ ਪੀਐੱਚ.ਡੀ. ਅਤੇ 150 ਦੇ ਕਰੀਬ ਐਮ. ਫਿ਼ਲ ਕਰ ਚੁਕੇ ਹਨ। ਮੇਰੇ ਪੜ੍ਹਾਏ ਵਿਦਿਆਰਥੀ ਅੱਜ ਪ੍ਰਿੰਸੀਪਲ ਅਤੇ ਪ੍ਰੋਫ਼ੈਸਰ ਲੱਗੇ ਹੋਏ ਹਨ। ਪ੍ਰਿੰਸੀਪਲ ਰਮੇਸ਼ ਕੁਮਾਰ, ਡਾ. ਰਤਨ ਸਿੰਘ ਢਿੱਲੋਂ, ਪ੍ਰਿੰਸੀਪਲ ਹਰਜੀਤ ਸਿੰਘ, ਡਾ. ਗੁਰਦਿਆਲ ਸਿੰਘ, ਡਾ. ਰਜਿੰਦਰ ਸਿੰਘ ਭੱਟੀ ਅਤੇ ਡਾ. ਗੁਰਦੇਵ ਸਿੰਘ ਮੇਰੇ ਸ਼ਗਿਰਦ ਹਨ।

ਡਾ. ਨਿਸ਼ਾਨ: ਐੱਮ. ਏ., ਐੱਮ. ਫਿ਼ਲ. ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪੱਤਰ ਵਿਹਾਰ ਰਾਹੀਂ ਸ਼ੁਰੂ ਕਰਵਾਉਣ ਪਿੱਛੇ ਤੁਹਾਡਾ ਕੀ ਉਦੇਸ਼ ਸੀ?
ਡਾ. ਕਾਂਗ: ਇਸ ਪਿੱਛੇ ਮੇਰਾ ਕੋਈ ਨਿੱਜੀ ਉਦੇਸ਼ ਨਹੀਂ ਸੀ। ਮੈਂ ਚਾਹੁੰਦਾ ਹਾਂ ਕਿ ਕੁਰੂਕਸ਼ੇਤਰ ਜ਼ਿਲ੍ਹੇ ਦੇ ਨਾਲ-ਨਾਲ ਹਰਿਆਣੇ ਦੇ ਦੂਜੇ ਜ਼ਿਲ੍ਹਿਆਂ, ਪੰਜਾਬ, ਦਿੱਲੀ ਅਤੇ ਹੋਰ ਸੂਬਿਆਂ ਦੇ ਵਿਦਿਆਰਥੀ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਪੰਜਾਬੀ ਵਿਸ਼ੇ ਦੀ ਪੜ੍ਹਾਈ ਕਰਨ ਤਾਂ ਕਿ ਪੰਜਾਬੀ ਜ਼ੁਬਾਨ ਦਾ ਪ੍ਰਚਾਰ ਹੋਵੇ। ਇਸੇ ਉਦੇਸ਼ ਨੂੰ ਮੁੱਖ ਰੱਖ ਕੇ ਮੈਂ ਐੱਮ. ਏ. ਅਤੇ ਐੱਮ. ਫਿ਼ਲ ਪੱਤਰ ਵਿਹਾਰ ਰਾਹੀਂ ਆਰੰਭ ਕਰਵਾਈ ਸੀ।

ਡਾ. ਨਿਸ਼ਾਨ: ਵਿੱਦਿਅਕ ਖੇਤਰ ਵਿਚ ਵਿਚਰਦਿਆਂ ਤੁਸੀਂ ਕਿਹੜੇ- ਕਿਹੜੇ ਅਹੁਦਿਆਂ ਤੇ ਕੰਮ ਕੀਤਾ ਹੈ?
ਡਾ. ਕਾਂਗ: ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦਾ ਮੈਂ 13 ਸਾਲ ਲਗਾਤਾਰ ਮੁਖੀ ਰਿਹਾ ਹਾਂ। ਪੰਜਾਬੀ ਸਾਹਿਤ ਦੇ ਖੇਤਰ ਵਿਚ 35 ਸਾਲ ਦੀ ਉੱਮਰ ਵਿਚ ਪਹਿਲੇ ਪੰਜਾਬੀ ਪ੍ਰੋਫ਼ੈਸਰ ਬਨਣ ਦਾ ਮਾਣ ਹਾਸਿਲ ਕੀਤਾ। ਕੁਰੂਕਸ਼ੇਤਰ ਯੂਨੀਵਰਸਿਟੀ ਦਾ ਡੀਨ ਆਰਟਸ ਆਫ਼ ਲੈਂਗੂਏਜ਼ ਰਿਹਾ, ਪ੍ਰਸਿੱਧ ਸ਼ਾਇਰ ਕਰਤਾਰ ਸਿੰਘ ਬਲੱਗਣ ਦੇ ਪਰਚੇ ‘ਕਵਿਤਾ’ ਦਾ ਸਹਾਇਕ ਸੰਪਾਦਕ ਰਿਹਾ। 1993-98 ਲਈ ਭਾਰਤ ਸਰਕਾਰ ਨੇ ਮੈਨੂੰ ਸਰਵ ਉੱਚ ਸੰਸਥਾ ‘ਜਨਰਲ ਕਾਊਂਸਲ’ ਵਿਚ ਸ਼ਾਮਲ ਕੀਤਾ। 1996 ਤੋਂ 2003 ਤੱਕ ‘ਭਾਸ਼ਾ ਮਾਹਿਰ’ ਨਿਯੁਕਤ ਕੀਤਾ। ਇਸ ਤੋਂ ਇਲਾਵਾ ਇਸ ਵੇਲੇ ਮੈਂ ਹਰਿਆਣਾ ਪੰਜਾਬੀ ਸਾਹਿਤ ਸਭਾ ਦਾ ਮੁੱਖ ਸਰਪਰਸਤ ਹਾਂ।

ਡਾ. ਨਿਸ਼ਾਨ: ਹਰਿਆਣੇ ਵਿਚ ਪੰਜਾਬੀ ਜ਼ੁਬਾਨ ਦੇ ਵਿਕਾਸ ਲਈ ਤੁਸੀਂ ਕਿਹੜੀਆਂ ਯੋਜਨਾਵਾਂ ਤੇ ਕੰਮ ਕਰ ਰਹੇ ਹੋ?
ਡਾ. ਕਾਂਗ: ਸਾਡੀ ਟੀਮ ਵੱਲੋਂ ਹਰਿਆਣੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸੈਮੀਨਾਰ, ਕਵੀ ਦਰਬਾਰ, ਵਿਚਾਰ ਗੋਸ਼ਟੀਆਂ ਅਤੇ ਚਰਚਾਵਾਂ ਕਰਵਾਈਆਂ ਜਾ ਰਹੀਆਂ ਹਨ। ਨਵੇਂ ਸ਼ਾਇਰ ਪੰਜਾਬੀ ਸਾਹਿਤ ਦੇ ਖੇਤਰ ਵਿਚ ਆਉਣ, ਇਸ ਲਈ ਹਰਿਆਣਾ ਪੰਜਾਬੀ ਸਾਹਿਤ ਸਭਾ ਵਲੋਂ ਹਰ ਮਹੀਨੇ ਕਿਸੇ ਨਾ ਕਿਸੇ ਸਾਹਿਤਿਕ ਪ੍ਰੇਮੀ ਦੇ ਘਰ ‘ਦੀਵਾ ਬਲੇ ਸਾਰੀ ਰਾਤ’ ਕਵੀ ਦਰਬਾਰ ਕਰਵਾਇਆ ਜਾਂਦਾ ਹੈ।

ਡਾ. ਨਿਸ਼ਾਨ: ਸਾਹਿਤਿਕ ਖੇਤਰ ਵਿਚ ਤੁਹਾਡਾ ਪ੍ਰੇਰਣਾ ਸ੍ਰੋਤ ਕੌਣ ਹੈ?
ਡਾ. ਕਾਂਗ: ਪੰਜਾਬੀ ਸਾਹਿਤ ਦੇ ਖੇਤਰ ਵਿਚ ਮੈਂ ਆਪਣੇ ਵੱਡੇ ਵੀਰ ਅਤੇ ਸਾਹਿਤ ਚਿੰਤਨ ਦੇ ਵੱਡੇ ਸਾਹਿਤਕਾਰ ਡਾ. ਕੁਲਬੀਰ ਸਿੰਘ ਕਾਂਗ ਨੂੰ ਆਪਣਾ ਪ੍ਰੇਰਣਾ ਸ੍ਰੋਤ ਮੰਨਦਾ ਹਾਂ। ਕੁੱਝ ਸਮਾਂ ਪਹਿਲਾਂ ਉਹ ਇਸ ਫ਼ਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ ਹਨ। ਪ੍ਰਭੂ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।

ਡਾ. ਨਿਸ਼ਾਨ: ਤੁਸੀਂ ਆਲੋਚਕ ਵੀ ਹੋ ਅਤੇ ਸ਼ਾਇਰ ਵੀ, ਤੁਹਾਨੂੰ ਆਪਣਾ ਕਿਹੜਾ ਰੂਪ ਜਿਆਦਾ ਚੰਗਾ ਲੱਗਦਾ ਹੈ?
ਡਾ. ਕਾਂਗ: ਆਲੋਚਕ ਦੀ ਭੂਮਿਕਾ ਦੋਹਰੀ ਹੁੰਦੀ ਹੈ। ਜਿਹੜੀਆਂ ਗੱਲਾਂ ਦਾ ਖ਼ੁਦ ਸ਼ਾਇਰ ਨੂੰ ਗਿਆਨ ਨਹੀਂ ਹੁੰਦਾ ਆਲੋਚਕ ਉਹ ਗੱਲਾਂ ਲੱਭ ਕੇ ਲਿਆਉਂਦਾ ਹੈ। ਬਾਕੀ ਰਹੀ ਗੱਲ ਚੰਗੇ ਲੱਗਣ ਦੀ ਤਾਂ ਮੈਂ ਪਹਿਲਾਂ ਆਲੋਚਕ ਹਾਂ ਤੇ ਬਾਅਦ ਵਿਚ ਸ਼ਾਇਰ।

ਡਾ. ਨਿਸ਼ਾਨ: ਹਰਿਆਣਾ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦੂਜੀ ਰਾਜ ਭਾਸ਼ਾ ਦਾ ਦਰਜ਼ਾ ਦੇ ਦਿੱਤਾ ਹੈ। ਇਸ ਬਾਰੇ ਕੀ ਵਿਚਾਰ ਨੇ ਤੁਹਾਡੇ...?
ਡਾ. ਕਾਂਗ: ਇਹ ਦੇਰ ਨਾਲ ਲਿਆ ਗਿਆ ਸਹੀ ਫ਼ੈਸਲਾ ਹੈ। ਹਰਿਆਣਾ ਸਰਕਾਰ ਪੰਜਾਬੀਆਂ ਲਈ ਰਾਜ ਵਿਚ ਚੰਗਾ ਕੰਮ ਕਰ ਰਹੀ ਹੈ। ਮੈਂ ਮੁੱਖਮੰਤਰੀ ਦਾ ਧੰਨਵਾਦ ਕਰਦਾ ਹਾਂ ਕਿ ਉਹਨਾਂ ਨੇ ਪੰਜਾਬੀ ਜ਼ੁਬਾਨ ਨੂੰ ਉਸ ਦਾ ਬਣਦਾ ਮਾਣ- ਸਨਮਾਣ ਦਿੱਤਾ ਹੈ।

ਡਾ. ਨਿਸ਼ਾਨ: ਆਖ਼ਰੀ ਸਵਾਲ..., ਕੋਈ ਰੀਝ ਜਿਹੜੀ ਅਜੇ ਅਧੂਰੀ ਹੋਵੇ?
ਡਾ. ਕਾਂਗ: (ਹੱਸਦੇ ਹੋਏ)..., ਆਪਣੇ ਆਖ਼ਰੀ ਦਮ ਤੱਕ ਪੰਜਾਬੀ ਮਾਂ ਬੋਲੀ ਦਾ ਲਾਡਲਾ ਪੁੱਤਰ ਬਣ ਕੇ ਇਸ ਦੀ ਸੇਵਾ ਕਰਦਾ ਰਹਾਂ, ਬਸ ਇਹੀ ਅਰਦਾਸ ਹੈ ਪਰਮਾਤਮਾ ਅੱਗੇ।

ਮੇਰੇ ਆਖ਼ਰੀ ਸਵਾਲ ਵਾਂਗ ਡਾ. ਅਮਰਜੀਤ ਸਿੰਘ ਕਾਂਗ ਸੱਚਮੁਚ ਹੀ ਆਪਣੇ ਆਖ਼ਰੀ ਸਾਹਾਂ ਤੱਕ ਪੰਜਾਬੀ ਜ਼ੁਬਾਨ ਦਾ ਲਾਡਲਾ ਪੁੱਤਰ ਬਣ ਕੇ ਇਸ ਦੀ ਸੇਵਾ ਕਰਦਾ ਰਿਹਾ। ਡਾ. ਕਾਂਗ ਨੇ ਹਰਿਆਣੇ ਵਿਚ ਪੰਜਾਬੀ ਜ਼ੁਬਾਨ ਨੂੰ ਦੂਜੀ ਰਾਜ ਭਾਸ਼ਾ ਦਾ ਦਰਜ਼ਾ ਦਵਾਉਣ, ਸਾਹਿਤਿਕ ਖੇਤਰਾਂ ਵਿਚ ਨਵੀਂ ਚੇਤਨਾ ਪੈਦਾ ਕਰਨ, ਨਵੇਂ ਸ਼ਾਇਰਾਂ ਨੂੰ ਉਤਸ਼ਾਹਤ ਕਰਨ ਅਤੇ ਖੋਜ ਕਾਰਜ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਣ ਲਈ ਆਪਣੀ ਭੂਮਿਕਾ ਬਾਖੂਬੀ ਨਿਭਾਈ। ਡਾ.ਅਮਰਜੀਤ ਸਿੰਘ ਕਾਂਗ ਦਾ ਨਾਮ ਹਰਿਆਣੇ ਦੇ ਪੰਜਾਬੀ ਸਾਹਿਤਿਕ ਹਲਕਿਆਂ ਵਿਚ ਹਮੇਸ਼ਾ ਗੂੰਜ਼ਦਾ ਰਹੇਗਾ।
 

ਕੋਠੀ ਨੰ. 1054/1, ਵਾਰਡ ਨੰ. 15/ਏ,
ਭਗਵਾਨ ਨਗਰ ਕਾਲੌਨੀ, ਪਿੱਪਲੀ,
ਜਿ਼ਲ੍ਹਾ ਕੁਰੂਕਸ਼ੇਤਰ।
ਮੋਬਾਈਲ ਨੰ: 075892- 33437

 


ਹਰਿਆਣੇ ’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ
ਸੰਘਰਸ਼ ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ
ਗੀਤਕਾਰੀ ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ
ਸ਼ਬਦਾਂ ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ)
ਮੰਜਲ ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦ੍ਰਿੜ ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤ ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2018, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)