WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਕਾਮਰੇਡ ਜਗਜੀਤ ਸਿੰਘ ਆਨੰਦ ਅਤੇ ਗੁਰਬਚਨ ਸਿੰਘ ਦੀ ਮੌਤ ਉਤੇ ਪੰਜਾਬੀ ਸਾਹਿਤ ਕਲਾ ਕੇਂਦਰ ਵਲ੍ਹੋਂ ਸ਼ੋਕ ਦਾ ਮਤਾ
ਸਾਥੀ ਲੁਧਿਆਣਵੀ, ਲੰਡਨ

 

  
ਕਾਮਰੇਡ ਜਗਜੀਤ ਸਿੰਘ ਆਨੰਦ

ਲੰਡਨ: ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ  ਨਵਾਂ ਜ਼ਮਾਨਾ, ਜਲੰਧਰ ਦੇ ਮੁੱਖ ਸੰਪਾਦਕ ਕਾਮਰੇਡ ਜਗਜੀਤ ਸਿੰਘ ਆਨੰਦ ਦੀ ਮੌਤ ਉਤੇ ਡੂੰਘੇ ਦੁੱਖ ਦਾ ਪਰਗਟਾਵਾ ਕਰਦਾ ਹੈ। ਸਭਾ ਦੇ ਪ੍ਰਧਾਨ ਡਾਕਟਰ ਸਾਥੀ ਲੁਧਿਆਣਵੀ ਨੇ ਆਨੰਦ ਜੀ ਨਾਲ਼ ਲੰਮੀ ਜਾਣ ਪਛਾਣ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਕਾਮਰੇਡ ਆਨੰਦ ਸਰਦਾਰ ਗੁਰਬਖ਼ਸ਼ ਸਿੰਘ ਪ੍ਰੀਤ ਲੜੀ ਦੇ ਦਾਮਾਦ ਸਨ ਤੇ ਨਵਤੇਜ ਸਿੰਘ ਦੇ ਬਹਿਨੋਈ ਸਨ। ਇੰਝ ਉਹ ਪ੍ਰੀਤ ਲੜੀ ਪਰਵਾਰ ਦੇ ਹੀ ਇਕ ਹਸਤਾਖ਼ਰ ਸਨ। ਸਾਥੀ ਜੀ ਨੇ ਕਿਹਾ ਕਿ ਉਹ ਨਵਤੇਜ ਸਿੰਘ ਰਾਹੀਂ ਵੀ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਸੁਚੱਜੀ ਪਤਨੀ ਉਰਮਿਲਾ ਜੀ ਨੂੰ ਮਿਲਦੇ ਰਹਿੰਦੇ ਸਨ। ਕਾਮਰੇਡ ਅਵਤਾਰ ਉੱਪਲ ਨੇ ਕਿਹਾ ਕਿ ਕਮਿਉਨਸਿਟ ਲਹਿਰ ਨਾਲ ਜਗਜੀਤ ਸਿੰਘ ਆਨੰਦ ਦਾ ਨਾਮ ਬੜੇ ਸਤਕਾਰ ਨਾਲ ਜੁੜਿਆ ਹੋਇਆ ਹੈ। ਕੁਲਵੰਤ ਕੌਰ ਢਿਲ੍ਹੋ ਨੇ ਵੀ ਉਨ੍ਹਾਂ ਦੇ ਵਿਛੋੜੇ ਨੁੰ ਬੜੇ ਦੁਖ ਨਾਲ ਲਿਆ। ਅਜ਼ੀਮ ਸ਼ੇਖ਼ਰ ਨੇ ਕਿਹਾ ਕਿ ਆਨੰਦ ਜੀ ਨੇ ਹਮੇਸ਼ਾ ਹੀ ਨਵੇਂ ਲੇਖ਼ਕਾਂ ਨੂੰ ਬੜੀ ਹੱਲਾ ਸ਼ੇਰੀ ਦਿੱਤੀ ਸੀ। ਮਨਪ੍ਰੀਤ ਸਿੰਘ ਬਧਨੀਕਲਾਂ ਨੇ ਕਿਹਾ ਕਿ ਬਤੌਰ ਪੱਤਰਕਾਰ ਦੇ ਮੈਂ ਆਨੰਦ ਜੀ ਦੇ ਵਿਛੋੜੇ ਨੂੰ ਪੱਤਰਕਾਰੀ ਦੇ ਭਾਈਚਾਰੇ ਲਈ ਬੜਾ ਵੱਡਾ ਨੁਕਸਾਨ ਗਿਣਦਾ ਹਾਂ। ਗੁਰਨਾਮ ਗਰੇਵਾਲ ਨੇ ਕਿਹਾ ਕਿ ਆਨੰਦ ਜੀ ਆਪਣੇ ਦੌਰ ਦੇ ਆਖ਼ਰੀ ਕਾਮਰੇਡ ਸਨ ਜਿਨ੍ਹਾਂ ਦਾ ਕਮਿਉਨਿਸਟ ਲਹਿਰ ਨਾਲ ਪੱਕਾ ਵਿਸ਼ਵਾਸ ਜੁੜਿਆ ਰਿਹਾ ਸੀ। ਮਨਜੀਤ ਕੌਰ ਪੱਡਾ ਨੇ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਯਸ਼ ਸਾਥੀ ਨੇ ਕਿਹਾ ਕਿ ਜਗਜੀਤ ਸਿੰਘ ਆਨੰਦ ਅਤੇ ਉਰਮਿਲਾ ਜੀ ਜਦੋਂ ਵੀ ਲੰਡਨ ਆਉਂਦੇ ਸਨ ਤਾਂ ਆਪਣਿਆਂ ਵਾਂਗ ਹੀ ਮਿਲਦੇ ਹੁੰਦੇ ਸਨ।

ਪੰਜਾਬੀ ਸਾਹਿਤ ਕਲਾ ਕੇਂਦਰ ਨੇ ਦਿੱਲੀ ਵਾਲੇ ਸਰਦਾਰ ਗੁਰਬਚਨ ਸਿੰਘ ਦੀ ਮੌਤ ਉਤੇ ਵੀ ਦੁਖ ਦਾ ਪ੍ਰਗਟਾਵਾ ਕੀਤਾ। ਗੁਰਬਚਨ ਸਿੰਘ ਜੀ ਆਰਸੀ ਪਬਲਿਸ਼ਰਜ਼ ਦੇ ਮੈਨੇਜਿੰਗ ਡਾਇਰੈਕਟਰ ਸਨ ਤੇ ਨਵਯੁਗ ਪਬਲਿਸ਼ਰਜ਼ ਦੇ ਭਾਪਾ ਪ੍ਰੀਤਮ ਸਿੰਘ ਦੇ ਭਤੀਜੇ ਸਨ। ਡਾਕਟਰ ਸਾਥੀ ਲੁਧਿਆਣਵੀ ਨੇ ਕਿਹਾ ਕਿ ਉਨ੍ਹਾਂ ਦੀਆਂ ਚਾਰ ਪੁਸਤਕਾਂ ਆਰਸੀ ਅਤੇ ਨਵਯੁਗ ਪਰੈਸ ਨੇ ਛਾਪੀਆਂ ਸਨ। ਸਰਦਾਰ ਗੁਰਬਚਨ ਸਿੰਘ ਦਾ ਵਿਛੋੜਾ ਪੰਜਾਬੀ ਪਬਲਿਸ਼ੰਗ ਦੇ ਅਦਾਰਿਆਂ ਲਈ ਬਹੁਤ ਵੱਡਾ ਧੱਕਾ ਹੈ। ਸਭਾ ਨੇ ਇਕ ਸ਼ੋਕ ਮਤੇ ਰਾਹੀਂ ਕਾਮਰੇਡ ਜਗਜੀਤ ਸਿੰਘ ਆਨੰਦ ਅਤੇ ਸਰਦਾਰ ਗੁਰਬਚਨ ਸਿੰਘ ਦੇ ਪਰਵਾਰਾਂ ਨਾਲ ਸਹਾਨੁਭੂਤੀ ਦਰਸਾਈ ਤੇ ਪਰਾਰਥਨਾ ਕੀਤੀ ਕਿ ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਜਗ੍ਹਾ ਦੇਵੇ। ਆਮੀਨ!

 

22/06/2015

ਕਾਮਰੇਡ ਜਗਜੀਤ ਸਿੰਘ ਆਨੰਦ ਅਤੇ ਗੁਰਬਚਨ ਸਿੰਘ ਦੀ ਮੌਤ ਉਤੇ ਪੰਜਾਬੀ ਸਾਹਿਤ ਕਲਾ ਕੇਂਦਰ ਵਲ੍ਹੋਂ ਸ਼ੋਕ ਦਾ ਮਤਾ
ਸਾਥੀ ਲੁਧਿਆਣਵੀ, ਲੰਡਨ
ਮੋਦੀ ਸਰਕਾਰ ਦੇ 365 ਦਿਨ
ਕੌਂਸਲਰ ਮੋਤਾ ਸਿੰਘ, ਇੰਗਲੈਂਡ
ਸਮਾਰਟ ਸਿਟੀ ਯੋਜਨਾ:ਮੁੰਗੇਰੀ ਲਾਲ ਦਾ ਸਪਨਾ
ਉਜਾਗਰ ਸਿੰਘ, ਪਟਿਆਲਾ
ਸਿੱਖ ਮਾਨਸਿਕਤਾ ਦਾ ਸੰਤਾਪ ਬਲਿਊ ਸਟਾਰ ਅਪ੍ਰੇਸ਼ਨ
ਉਜਾਗਰ ਸਿੰਘ, ਪਟਿਆਲਾ
ਚੋਰ ਉਚੱਕੇ ਚੌਧਰੀ ਗੁੰਡੀ ਰਨ ਪ੍ਰਧਾਨ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਸਾਡੇ ਪੰਜਾਬ ਵਿੱਚ ਵਧ ਰਹੇ ਅਪਰਾਧਾ ਲਈ ਜਿੰਮੇਵਾਰ ਕੌਣ?
ਜਸਵਿੰਦਰ ਪੂਹਲੀ, ਬਠਿੰਡਾ
ਮਈ-ਦਿਵਸ
ਕੌਂਸਲਰ ਮੋਤਾ ਸਿੰਘ, ਇੰਗਲੈਂਡ
ਪ੍ਰਿਥਵੀ ਦਿਵਸ - 22 ਅਪ੍ਰੈਲ
ਅਮਨਦੀਪ ਸਿੰਘ, ਅਮਰੀਕਾ
ਪਿਸਤੌਲ ਵਾਲਾ ਭਗਤ ਸਿੰਘ ਬਨਾਮ ਕਿਤਾਬਾਂ ਹਿੱਕ ਨੂੰ ਲਾਈ ਖੜ੍ਹਾ “ਦ ਰੀਅਲ ਭਗਤ ਸਿੰਘ”
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਵਿਦੇਸ਼ਾਂ ਵਿਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਇੱਕ ਪੜਚੋਲ
ਉਜਾਗਰ ਸਿੰਘ, ਪਟਿਆਲਾ
ਭੁੱਲਗੀਆਂ ਖੇਡਾਂ ਰੁਲ ਗਿਆ ਬਚਪਨ, ਸਾਡੀ ਬਾਲ ਲੋਕ–ਖੇਡ : ਗੁੱਲੀ ਡੰਡਾ
ਸੰਜੀਵ ਝਾਂਜੀ, ਜਗਰਾਉਂ 
ਫ਼ਿੰਨਲੈਂਡ ਵਿੱਚ ਵਿਸਾਖੀ ਮੇਲਾ 18 ਅਪ੍ਰੈਲ ਨੂੰ ਮਨਾਇਆ ਜਾਵੇਗਾ
ਵਿੱਕੀ ਮੋਗਾ, ਫ਼ਿੰਨਲੈਂਡ
ਯੂ ਕੇ ਦੀਆਂ ਪਾਰਲੀਮੈਂਟ ਚੋਣਾਂ
ਕੌਂਸਲਰ ਮੋਤਾ ਸਿੰਘ, ਯੂ ਕੇ
ਅੱਜ ਦੀ ਰਾਜਨੀਤੀ
ਸੁਖਵਿੰਦਰ ਕੌਰ 'ਹਰਿਆਓ', ਸੰਗਰੂਰ
ਪਰਵਾਸੀ ਸੰਮੇਲਨ ’ਤੇ ਐਨ.ਆਰ.ਆਈ. ਸਭਾ ਅਸਫਲ -ਨਵਾਂ ਰਾਹ ਲੱਭਣ ਦੀ ਲੋੜ
ਉਜਾਗਰ ਸਿੰਘ, ਪਟਿਆਲਾ
ਆਮ ਆਦਮੀ ਪਾਰਟੀ ਦੇ ਕਾਟੇ ਕਲੇਸ਼ ਕਰਕੇ ਪਾਰਟੀ ਦਾ ਭਵਿਖ ਖ਼ਤਰੇ ਵਿਚ
ਉਜਾਗਰ ਸਿੰਘ, ਪਟਿਆਲਾ
ਪੰਜਾਬ ਦੀ ਅਰਥਿਕਤਾ ਤਬਾਹੀ ਦੇ ਕੰਢੇ ਤੇ
ਉਜਾਗਰ ਸਿੰਘ, ਪਟਿਆਲਾ
ਪੰਜਾਬ ਕਾਂਗਰਸ ਦੀ ਲੜਾਈ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਵਿਅਕਤੀਤਿਵ ਹੋਰ ਉਭਰਿਆ
ਉਜਾਗਰ ਸਿੰਘ, ਪਟਿਆਲਾ

ਯੂਨੇਸਕੋ ਦੇ ਪ੍ਰਧਾਨ ਦਾ
ਮਾਤ ਭਾਸ਼ਾ ਦਿਹਾੜੇ ਤੇ ਸੰਦੇਸ਼

ਮਾਂ-ਬੋਲੀ ਅਧਾਰਤ ਬਹੁਭਾਸ਼ਾਈ ਸਿੱਖਿਆ
- ਯੁਨੈਸਕੋ ਦਸਤਾਵੇਜ਼
 

21 ਫਰਵਰੀ ਲਈ ਵਿਸ਼ੇਸ਼
ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਦਾ ਪਿਛੋਕੜ
ਹਰਬੀਰ ਸਿੰਘ ਭੰਵਰ, ਲੁਧਿਆਣਾ
ਇਹ ਕਲਮ ਦੀ ਤਾਕਤ ਹੈ ਜਾਂ ਇੰਟਰਨੈੱਟ ਦਾ ਕਮਾਲ
ਬੀ ਐਸ ਢਿੱਲੋਂ ਐਡਵੋਕੇਟ, ਚੰਡੀਗੜ੍ਹ
ਨਿਊਰਨਬਰਗ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਸੰਜਮ ਵਿਚ
ਉਜਾਗਰ ਸਿੰਘ, ਪਟਿਆਲਾ
ਵਲੈਤ ਵਾਲੀ ਭੂਆ
ਬਲਵਿੰਦਰ ਸਿੰਘ ਚਾਹਲ “ਮਾਧੋ ਝੰਡਾ”, ਇਟਲੀ
ਸਾਲ 2014 ਦੌਰਾਨ ਧਾਰਮਿਕ ਸਰਗਰਮੀਆਂ
ਹਰਬੀਰ ਸਿੰਘ ਭੰਵਰ, ਲੁਧਿਆਣਾ

hore-arrow1gif.gif (1195 bytes)


Terms and Conditions
Privacy Policy
© 1999-2015, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2015, 5abi.com