WWW 5abi।com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
     
 
ਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰਕੁਰੂਕਸ਼ੇਤਰ       (05/08/2018)

nishan

 
punjab
 

ਪੰਜਾਬ ਦੀ ਧਰਤ ਮੁੱਢ ਤੋਂ ਹੀ ਖੁਸ਼ਹਾਲ ਮਨੁੱਖੀ ਜੀਵਨ ਦੀ ਪਨਾਹਗਾਹ ਰਹੀ ਹੈ। ਇੱਥੇ ਦੀ ਧਰਤ ਨੇ ਮਨੁੱਖੀ ਜੀਵਨ ਨੂੰ ਸਦਾ ਸੁਗਾਤਾਂ ਨਾਲ ਨਿਵਾਜਿਆ ਹੈ। ਖ਼ਾਸ ਗੱਲ ਇਹ ਹੈ ਕਿ ਸਮੁੱਚੇ ਹਿੰਦੋਸਥਾਨ ਦੀ ਧਰਤੀ, ਪੰਜਾਬ ਦੀ ਧਰਤ ਨਾਲੋਂ ਘੱਟ ਉਪਜਾਊ ਹੈ/ ਵਾਹੀ ਯੋਗ ਹੈ। ਪੰਜਾਬ ਨਾਮ ਤੋਂ ਹੀ ਭਾਵ ਹੈ ਪੰਜ + ਆਬ ਮਤਲਬ ਪੰਜਾਂ ਪਾਣੀਆਂ ਦਾ ਦੇਸ/ ਪੰਜਾਂ ਦਰਿਆਵਾਂ ਦਾ ਦੇਸ। ਇਹ ਗੱਲ ਵਿਗਿਆਨਕ ਆਧਾਰ ਤੇ ਦਰੁੱਸਤ ਹੈ ਕਿ ਪਾਣੀ ਹੀ ਸਮੁੱਚੀ ਕਾਇਨਾਤ ਦਾ ਮੁੱਢ ਹੈ। ਪਾਣੀ ਤੋਂ ਬਿਨਾਂ ਕੁਦਰਤ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ, ਤਾਹੀਂਓ ਤਾਂ ਗੁਰਬਾਣੀ ਵਿਚ ਆਖਿਆ ਗਿਆ ਹੈ;
 
'ਪਵਣੁ ਗੁਰੂ ਪਾਣੀ ਪਿਤਾ
ਮਾਤਾ ਧਰਤ ਮਹੁਤ'
(ਗੁਰੂ ਗ੍ਰੰਥ ਸਾਹਿਬ ਜੀ, ਪੰਨਾ ਨੰ. 1343)
 
ਪਾਣੀ ਨੂੰ ਜਗਤ ਦਾ ਪਿਤਾ ਕਿਹਾ ਗਿਆ ਹੈ ਅਤੇ ਪੰਜਾਬ ਦੀ ਧਰਤ ਨੂੰ ਪਾਣੀਆਂ ਦੀ ਧਰਤ ਹੋਣ ਦਾ ਮਾਣ ਹਾਸਲ ਹੈ। ਅਸਲ ਵਿਚ ਪਾਣੀ ਤੋਂ ਬਗ਼ੈਰ ਨਾ ਤਾਂ ਜੀਵਨ ਸੰਭਵ ਹੈ ਅਤੇ ਨਾ ਹੀ ਕੁਦਰਤ। ਪਾਣੀ ਨਾਲ ਹੀ ਅੰਨ ਪੈਦਾ ਕੀਤਾ ਜਾ ਸਕਦਾ ਹੈ ਅਤੇ ਪਾਣੀ ਰਾਹੀਂ ਹੀ ਵਪਾਰ ਦੇ ਵਸੀਲੇ ਪੈਦਾ ਕੀਤੇ ਜਾ ਸਕਦੇ ਹਨ। ਪੰਜਾਬ ਨੂੰ ਇਹ ਰੱਬੀ ਸੁਗਾਤਾਂ ਮੁੱਢੋਂ ਹੀ ਪ੍ਰਾਪਤ ਹੋਈਆਂ ਹਨ। ਇਸੇ ਲਈ ਪੰਜਾਬ ਦੀ ਧਰਤ ਨੂੰ ਖੁਸ਼ਹਾਲ ਧਰਤ ਵੱਜੋਂ ਜਾਣਿਆ ਜਾਂਦਾ ਹੈ। ਪਰ! ਅਫ਼ਸੋਸ ਅੱਜ ਕੱਲ ਇਹ ਪਾਕੇ- ਆਬ, ਨਸ਼ਿਆਂ ਦੇ ਹੜ ਵਿਚ ਡੁੱਬੀ ਹੋਈ ਹੈ। ਗੁਰੂ ਗੋਬਿੰਦ ਸਿੰਘ ਜੀ, ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ ਅਤੇ ਹਰੀ ਸਿੰਘ ਨਲੁਏ ਦੇ ਪੰਜਾਬੀ ਪੁੱਤਰ ਅੱਜ ਕੱਲ ਅਨਿਆਈ ਮੌਤ (ਨਸ਼ੇ) ਕਰਕੇ ਮਰ ਰਹੇ ਹਨ। ਇਹ ਬਹੁਤ ਮੰਦਭਾਗਾ ਹੈ।
 
ਕਦੇ ਵੇਲਾ ਸੀ ਪੰਜਾਬ ਦੀ ਧਰਤ ਨੂੰ ਸੂਰਬੀਰਾਂ ਦੀ ਧਰਤ ਕਰਕੇ ਜਾਣਿਆ ਜਾਂਦਾ ਸੀ ਪਰ !

ਅੱਜ ਹਾਲਤ ਬਦਲ ਗਏ ਹਨ। ਪੰਜਾਬ ਦੀ ਪਵਿੱਤਰ ਧਰਤ ਦੇ ਬਸ਼ਿੰਦੇ ਘਾਤਕ ਨਸ਼ਿਆਂ ਕਰਕੇ ਜਹਾਨ ਤੋਂ ਬੇਵਕਤ ਹੀ ਰੁਖ਼ਸਤ ਹੋ ਰਹੇ ਹਨ। ਮਾਂਵਾਂ ਦੀਆਂ ਚੀਕਾਂ/ਕੀਰਨੇ ਹਰ ਪਾਸੇ ਸੁਣਾਈ ਦਿੰਦੇ ਹਨ। ਇਸ ਨਸ਼ੇ ਦੇ ਪਿੱਛੇ ਜਿੱਥੇ ਰਾਜਸੀ ਤਾਕਤ ਕੰਮ ਕਰਦੀ ਹੈ ਉੱਥੇ ਸਾਡਾ ਇਖ਼ਲਾਕੀ ਜੀਵਨ ਵੀ ਇਸ ਰੁਝਾਨ ਦੇ ਵੱਧਣ ਦੇ ਮੁੱਖ ਕਾਰਨਾਂ ਵਿਚੋਂ ਇਕ ਹੈ।
 
ਪੰਜਾਬੀਆਂ ਨੂੰ ਹੱਸਣ- ਖੇਡਣ ਅਤੇ ਖਾਣ- ਪੀਣ ਵਾਲੇ ਸੁਭਾਅ ਦੇ ਮਾਲਕ ਬੰਦੇ ਸਮਝਿਆ ਜਾਂਦਾ ਹੈ। ਸ਼ਾਇਦ ਇਸੇ ਕਰਕੇ ਪੰਜਾਬ ਨੂੰ ਨਸ਼ਿਆਂ ਦਾ ਗੜ੍ਹ ਬਣਾ ਕੇ ਰੱਖ ਦਿੱਤਾ ਗਿਆ ਹੈ। ਸਾਡੇ ਸੁਭਾਅ ਦੇ ਖੁੱਲੇਪਣ ਨੇ ਸਾਨੂੰ ਨਸ਼ੇੜੀ ਬਣਾ ਕੇ ਰੱਖ ਦਿੱਤਾ ਹੈ। ਪੰਜਾਬੀ ਜਨ- ਜੀਵਨ ਵਿਚ ਪ੍ਰਾਹਣੇ ਦਾ ਆਉਣਾ ਅਤੇ ਸ਼ਰਾਬ ਦਾ ਆਉਣਾ ਮੰਦਾ ਨਹੀਂ ਸਮਝਿਆ ਜਾਂਦਾ ਪਰ ਇਹ ਰੁਝਾਨ ਹੁਣ ਸ਼ਰਾਬ ਤੋਂ ਕੋਹਾਂ ਦੂਰ ਅੱਗੇ ਘਾਤਕ ਨਸ਼ਿਆਂ ਦੇ ਬੂਹੇ ਲੰਘ ਗਿਆ ਹੈ ਅਤੇ ਚਿੱਟੇ ਦੇ ਮਾਰੂ ਪ੍ਰਭਾਵ ਤੱਕ ਅੱਪੜ ਗਿਆ ਹੈ। ਇਸ 'ਚਿੱਟੇ' ਨੇ ਪੰਜਾਬ ਦੇ ਪਿੰਡਾਂ ਵਿਚ ਸੱਥਰ ਵਿਛਾ ਦਿੱਤੇ ਹਨ। ਨੌਜਵਾਨ ਵੱਧ ਨਸ਼ੇ ਦੇ ਪ੍ਰਭਾਵ ਕਰਕੇ ਮਰ ਰਹੇ ਹਨ ਅਤੇ ਪੂਰੀ ਦੁਨੀਆਂ ਹਰੀ ਸਿੰਘ ਨਲਵੇ ਦੇ ਵਾਰਸਾਂ ਨੂੰ ਮਰਦਿਆਂ ਦੇਖ ਰਹੀ ਹੈ। ਇਹ ਬਹੁਤ ਖ਼ਤਰਨਾਕ ਰੁਝਾਨ ਹੈ।
 
ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬੀਆਂ ਨੇ ਆਪਣੇ ਫ਼ਰਜ਼ਾਂ ਨੂੰ ਸਦਾ ਅੱਗੇ ਹੋ ਕੇ ਨਿਭਾਇਆ ਹੈ। ਸੰਸਾਰ ਦੇ ਕਿਸੇ ਵੀ ਹਿੱਸੇ ਵਿਚ ਕੋਈ ਆਫ਼ਤ ਆਵੇ ਤਾਂ ਪੰਜਾਬੀ ਝੱਟ ਅੱਪੜ ਜਾਂਦੇ ਹਨ ਮਦਦ ਲਈ। ਪਰ, ਅੱਜ ਪੰਜਾਬ ਨੂੰ ਜ਼ਰੂਰਤ ਹੈ ਤਾਂ ਕੋਈ ਸੰਸਥਾ ਅਤੇ ਸਰਕਾਰ ਪੰਜਾਬੀਆਂ ਨੂੰ ਮਦਦ ਨਹੀਂ ਕਰ ਰਹੀ। ਜਿਨ੍ਹਾਂ ਸੂਬਿਆਂ ਵਿਚ ਨਸ਼ੇ ਦਾ ਪ੍ਰਭਾਵ ਨਹੀਂ ਕੀ ਉਹਨਾਂ ਸੂਬਿਆਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਦੀ ਕੋਈ ਸਾਰ ਲਈ। ਜਿੱਥੇ ਪੰਜਾਬੀਆਂ ਨੇ ਕੁਦਰਤੀ ਆਫ਼ਤਾਂ ਵੇਲੇ ਲੰਗਰ ਚਲਾਏ/ ਆਰਥਕ ਮਦਦ ਕੀਤੀ ਕੀ ਉਹਨਾਂ ਲੋਕਾਂ ਨੇ ਪੰਜਾਬੀਆਂ ਦੀ ਬਾਂਹ ਫੜੀ?,  ਸ਼ਾਇਦ ਨਹੀਂ। ਇਸ ਅਟੱਲ ਸਚਾਈ ਹੈ ਕਿ ਦੁੱਖ- ਸੁੱਖ ਆਉਂਦੇ ਜਾਂਦੇ ਰਹਿੰਦੇ ਹਨ। ਇਹ ਉਹ ਪੰਜਾਬੀ ਹਨ ਜਿਹੜੇ ਅਬਦਾਲੀ ਤੋਂ ਨਹੀਂ ਹਾਰੇ/ ਜਿਹੜੇ ਧਾੜਵੀ ਹਮਲਾਵਰਾਂ ਤੋਂ ਨਹੀਂ ਹਾਰੇ। 'ਪੰਜਾਬ ਵਿਚੋਂ ਨਸ਼ੇ ਦਾ ਪ੍ਰਭਾਵ ਵੀ ਆਖ਼ਰ ਨੂੰ ਮੁੱਕ ਹੀ ਜਾਣਾ ਹੈ।' ਇਹ ਸੋਚ ਹਰ ਪੰਜਾਬੀ ਦੇ ਮਨ- ਮੰਦਰ ਵਿਚ ਹੋਣੀ ਚਾਹੀਦੀ ਹੈ।
 
ਇਸ ਨਸ਼ੇ ਦੇ ਖਿਲਾਫ਼ ਲੋਕ- ਲਹਿਰ ਖੜ੍ਹੀ ਕਰਨ ਦਾ ਵੇਲਾ ਆ ਗਿਆ ਹੈ। ਸਰਕਾਰਾਂ ਅਤੇ ਦੂਜਿਆਂ ਦੇ ਸਿਰ ਤੇ ਕਦੇ ਜੰਗਾਂ ਨਹੀਂ ਜਿੱਤੀਆਂ ਜਾਂਦੀਆਂ। ਜੰਗਾਂ ਜਿੱਤਣ ਲਈ ਜਜ਼ਬੇ ਅਤੇ ਜੋਸ਼ ਦੀ ਲੋੜ ਹੁੰਦੀ ਹੈ। ਪੰਜਾਬੀਆਂ ਵਿਚ ਜਜ਼ਬੇ ਅਤੇ ਜੋਸ਼ ਦੀ ਕੋਈ ਥੋੜ ਨਹੀਂ ਹੈ, ਬਸ ਇਕ ਨਾਅਰਾ ਹਰ ਇਕ ਪੰਜਾਬੀ ਦੇ ਮੂੰਹ ਉੱਤੇ ਹੋਣਾ ਚਾਹੀਦਾ ਹੈ ਕਿ 'ਆਪਣਾ ਪੰਜਾਬ ਹੋਵੇ... ਹੱਥ 'ਚ ਕਿਤਾਬ ਹੋਵੇ।' ਪੰਜਾਬੀਆਂ ਨੂੰ ਆਪਣਾ ਸਾਹਿਤ, ਵਿਰਸਾ, ਸੱਭਿਆਚਾਰ ਅਤੇ ਇਤਿਹਾਸ ਪੜ੍ਹਨ ਦੀ ਲੋੜ ਹੈ। ਇਤਿਹਾਸ ਤੋਂ ਸਬਕ ਲੈਣ ਦੀ ਲੋੜ ਹੈ।
 
ਸਮਾਜ ਵਿਗਿਆਨੀਆਂ ਦਾ ਕਥਨ ਹੈ ਕਿ ਲੋਕ- ਲਹਿਰ ਖੜ੍ਹੀ ਕਰਨ ਲਈ ਪੁਸਤਕਾਂ ਅਹਿਮ ਰੋਲ ਅਦਾ ਕਰਦੀਆਂ ਹਨ। ਪੁਸਤਕਾਂ ਨੂੰ ਪੜ੍ਹਨ ਦਾ ਰੁਝਾਨ ਵਧਾਉਣਾ ਚਾਹੀਦਾ ਹੈ। ਪਿੰਡ-ਪਿੰਡ/ਸ਼ਹਿਰ- ਸ਼ਹਿਰ ਪੁਸਤਕ ਮੇਲੇ ਲਾਉਣੇ ਚਾਹੀਦੇ ਹਨ। ਨੌਜਵਾਨਾਂ ਨੂੰ ਪੜ੍ਹਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਕਿ ਉਹਨਾਂ ਨੂੰ ਆਪਣੇ ਗੌਰਵਮਈ ਵਿਰਸੇ ਦਾ ਗਿਆਨ ਹੋਵੇ। ਨੌਜਵਾਨ ਪੀੜ੍ਹੀ ਨੂੰ ਸੰਭਾਲਣ ਦੀ ਲੋੜ ਹੈ। ਉਂਝ, ਪੰਜਾਬ ਕੋਲ ਕਿਸੇ ਚੀਜ਼ ਦੀ ਥੋੜ ਨਹੀਂ ਹੈ। ਪੰਜਾਬ ਕੋਲ ਉਪਜਾਊ ਧਰਤ ਹੈ, ਸੱਚਾ- ਸੁਚਾ ਧਰਮ ਹੈ ਅਤੇ ਮਿਹਨਤਕਸ਼ ਲੋਕ ਹਨ। ਬਸ ਇਸ ਨਸ਼ੇ ਦੇ ਪ੍ਰਭਾਵ ਤੋਂ ਬਚਣ ਦਾ ਉੱਪਰਾਲਾ ਕਰਨਾ ਪੈਣਾ ਹੈ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬੀ ਸਦਾ ਹੀ ਮੁਸੀਬਤਾਂ ਤੋਂ ਪਾਰ ਪਾਉਂਦੇ ਰਹੇ ਹਨ।
 
ਸ਼ਾਲਾ ! ਰੱਬ ਕਰੇ ਅਸੀਂ ਇਸ ਨਸ਼ੇ ਦੇ ਪ੍ਰਭਾਵ ਤੋਂ ਆਪਣੀ ਜਵਾਨੀ ਨੂੰ ਬਚਾ ਲਈਏ ਅਤੇ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ਤੇ ਤੁਰਦਾ ਦਿਸੇ। ਇਸ ਖ਼ੁਆਬ ਨੂੰ ਹਕੀਕਤ ਵਿਚ ਬਦਲਣ ਲਈ ਕਿਤਾਬਾਂ ਦੇ ਮਹੱਤਵ ਨੂੰ ਵਧਾਉਣਾ ਚਾਹੀਦਾ ਹੈ। ਕਿਤਾਬਾਂ ਪੜ੍ਹਨ ਅਤੇ ਕਿਤਾਬਾਂ ਪੜ੍ਹਨ ਦੇ ਚਾਅ ਨੂੰ ਹੋਰ ਪ੍ਰਚੰਡ ਰੂਪ ਪ੍ਰਦਾਨ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦਾ ਹਰ ਬਸ਼ਿੰਦਾ ਆਪਣੇ ਸੂਬੇ ਨੂੰ ਮੁੜ ਤਰੱਕੀ ਦੇ ਰਾਹਵਾਂ ਦਾ ਪਾਂਧੀ ਬਣਦਾ ਦੇਖ ਸਕੇ। ਇਹੀ ਅਰਦਾਸ ਹੈ ਮੇਰੀ. . . ਆਮੀਨ
 

# 1054/1, ਵਾ. ਨੰ. 15-ਏ, ਭਗਵਾਨ ਨਗਰ ਕਲੌਨੀ,
ਪਿੱਪਲੀ, ਕੁਰੂਕਸ਼ੇਤਰ।
 ਮੋਬਾ. 075892- 33437

 
 
 
  punjabਆਪਣਾ ਪੰਜਾਬ ਹੋਵੇ . . .
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
AAPਆਪ ਦਾ ਕਾਟੋ ਕਲੇਸ਼
ਯਾਰੀ ਬੇਕਦਰਾਂ ਨਾਲ ਲਾਈ-ਟੁੱਟ ਗਈ ਤੜੱਕ ਕਰਕੇ
ਉਜਾਗਰ ਸਿੰਘ, ਪਟਿਆਲਾ
najmiਲੋਕ ਕਵੀ ਬਾਬਾ ਨਜਮੀ ਸ੍ਰੋਤਿਆਂ ਦੇ ਰੂਬਰੂ ਆਪਣੀਆਂ ਕਵਿਤਾਂਵਾਂ  ਸੁਣਾਉਂਦੇ ਹੋਏ
ਰਵੇਲ ਸਿੰਘ, ਇਟਲੀ 
dixieਗੁਰਦੁਆਰਾ 'ਖਾਲਸਾ ਦਰਬਾਰ' ਡਿਕਸੀ ਰੋਡ ਮਿੱਸੀਸਾਉਗਾ ਦੇ ਦਰਸ਼ਨ
ਰਵੇਲ ਸਿੰਘ, ਇਟਲੀ  
vivah1ਵਿਆਹਾਂ ਤੇ ਫਿਜੂਲਖ਼ਰਚੀ: ਇਕ ਸਮਾਜਕ ਕੁਰੀਤੀ
ਡਾ. ਨਿਸ਼ਾਨ ਸਿੰਘ ਰਾਠੌਰ   
 
gheoਘਿਉ ਦਾ ਘੜਾ
ਰਵੇਲ ਸਿੰਘ ਇਟਲੀ  
sikhਪੰਥਕ ਸੰਸਥਾਵਾਂ ਵਿਚ ਟਕਰਾਓ ਸਿੱਖ ਧਰਮ ਦੀ ਪ੍ਰਫੁਲਤਾ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼
ਉਜਾਗਰ ਸਿੰਘ, ਪਟਿਆਲਾ 
andhਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
chittaਪੰਜਾਬ, ਪੰਜਾਬੀ ਅਤੇ ਚਿੱਟਾ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
abadiਵੱਧਦੀ ਆਬਾਦੀ : ਕਾਰਨ, ਪ੍ਰਭਾਵ ਅਤੇ ਬਚਾਓ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ 
amrikaਅਮਰੀਕਾ ਦੇ ਪੁਰਾਤਨ ਵਿਚ ਜਦੋਂ ਇਕ ਗੋਰੀ ਨੇ ਸਤਿ ਸ੍ਰੀ ਅਕਾਲ ਬੁਲਾਈ
ਉਜਾਗਰ ਸਿੰਘ, ਪਟਿਆਲਾ
shillongਸ਼ਿਲਾਂਗ ਦੇ ਸਿੱਖਾਂ ਦੇ ਸਿਰ ’ਤੇ ਉਜਾੜੇ ਦੀ ਤਲਵਾਰ?
ਜਸਵੰਤ ਸਿੰਘ ‘ਅਜੀਤ’,  ਦਿੱਲੀ
rajnitiਭਾਰਤੀ ਰਾਜਨੀਤੀ ਵਿੱਚਲੇ ਆਪੋ-ਆਪਣੇ ਸੱਚ!
ਜਸਵੰਤ ਸਿੰਘ ‘ਅਜੀਤ’,  ਦਿੱਲੀ
choneਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ
ਡਾ ਨਿਸ਼ਾਨ ਸਿੰਘ ਰਾਠੌਰ,  ਕੁਰੂਕਸ਼ੇਤਰ  
congressਪੰਜਾਬ ਪ੍ਰਦੇਸ਼ ਕਾਂਗਰਸ ਸਿਆਸੀ ਤਾਕਤ ਦਾ ਆਨੰਦ ਮਾਣਦੀ ਹੋਈ
ਉਜਾਗਰ ਸਿੰਘ, ਪਟਿਆਲਾ
manukhਮਨੁੱਖ, ਮੋਬਾਈਲ ਅਤੇ ਸੋਸ਼ਲ ਮੀਡੀਆ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
punjabਪੰਜਾਬ ਮੰਤਰੀ ਮੰਡਲ ਦੇ ਗਠਨ ਵਿਚ ਕੇਂਦਰੀ ਕਾਂਗਰਸੀ ਨੇਤਾਵਾਂ ਦੀ ਦਖ਼ਲਅੰਦਾਜ਼ੀ ਵਿਧਾਨਕਾਰਾਂ ਵਿਚ ਨਿਰਾਸ਼ਾ ਦਾ ਕਾਰਨ -  ਉਜਾਗਰ ਸਿੰਘ, ਪਟਿਆਲਾ  
rajnitiਭਾਰਤੀ ਰਾਜਨੀਤੀ, ਤਾਂ ਇਉਂ ਹੀ ਚਲੇਗੀ!
ਜਸਵੰਤ ਸਿੰਘ ‘ਅਜੀਤ’, ਦਿੱਲੀ 
maaਜ਼ਿੰਦਗੀ ਦਾ ਦੂਜਾ ਨਾਂ ਹੈ ਮਾਂ !
ਸੁਰਜੀਤ ਕੌਰ, ਕਨੇਡਾ  
manukhਮਨੁੱਖ ਵਿੱਚੋਂ ਖ਼ਤਮ ਹੁੰਦੀ ਮਨੁੱਖਤਾ
ਡਾ ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
filmanਕੀ ਸਾਡੇ ਪੰਜਾਬੀ, ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?
ਸ਼ਿਵਚਰਨ ਜੱਗੀ ਕੁੱਸਾ, ਲੰਡਨ  
sikhiਸਰਵੁੱਚ ਧਾਰਮਕ ਸਿੱਖ ਸੰਸਥਾਵਾਂ ਦੀ ਸਾਖ ਦਾਅ ’ਤੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
badungarਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੇਹਣੋ ਮੇਹਣੀ
ਉਜਾਗਰ ਸਿੰਘ, ਪਟਿਆਲਾ  
sadਬਾਦਲ ਅਕਾਲੀ ਦਲ ਨੇ ਪੰਜਾਬੋਂ ਬਾਹਰ ਪੈਰ ਪਸਾਰੇ?
ਜਸਵੰਤ ਸਿੰਘ ‘ਅਜੀਤ’, ਦਿੱਲੀ 
tohra1 ਅਪ੍ਰੈਲ 2018 ਨੂੰ ਬਰਸੀ ਤੇ ਵਿਸ਼ੇਸ਼
ਹਮੇਸ਼ਾ ਵਾਦਵਿਵਾਦਾਂ ਵਿਚ ਘਿਰੇ ਰਹੇ: ਕਿੰਗ ਮੇਕਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ,  ਪਟਿਆਲਾ 
aapਆਮ ਆਦਮੀ ਪਾਰਟੀ ਪਾਣੀ ਦੇ ਉਬਾਲ ਵਾਂਗੂੰ ਆਈ ਭਾਫ ਬਣਕੇ ਉਡਣ ਲੱਗੀ
ਉਜਾਗਰ ਸਿੰਘ,  ਪਟਿਆਲਾ 
syasatਸਿਆਸਤ ’ਤੇ ਭਾਰੂ ਹੁੰਦਾ ਧਰਮ: ਕਾਰਨ ਅਤੇ ਨਤੀਜੇ
ਡਾ. ਨਿਸ਼ਾਨ ਸਿੰਘ ਰਾਠੌਰ 
bhagat23 ਮਾਰਚ ਸ਼ਹੀਦੀ ਦਿਵਸ ਤੇ ਵਿਸ਼ੇਸ਼
ਭਾਰਤ ਦੀ ਆਜ਼ਾਦੀ ਸੰਗਰਾਮ ਦਾ ਅਜ਼ੀਮ ਹੀਰੋ: ਸ੍ਰ. ਭਗਤ ਸਿੰਘ  - ਪ੍ਰੋ. ਅਰਚਨਾ, ਬਰਨਾਲਾ 
trudeauਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਉਜਾਗਰ ਸਿੰਘ, ਪਟਿਆਲਾ
punjabiਪੰਜਾਬੀਆਂ ’ਚ ਘੱਟਦਾ ਸਾਹਿਤ ਪੜ੍ਹਨ ਦਾ ਰੁਝਾਨ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ 
syasatਸਿਆਸਤ ਦੇ ਰਾਹਾਂ ਤੋਂ ਗਾਇਬ ਹੁੰਦੇ ਅਸਲ ਮੁੱਦੇ
ਡਾ. ਨਿਸ਼ਾਨ ਸਿੰਘ ਰਾਠੌਰ,  ਕੁਰੂਸ਼ੇਤਰ
kokru

ਕੋਕੜੂਆਂ ਦੀ ਭਰਮਾਰ ਵੇ ਮਾਹੀਆ
ਸ਼ਿੰਦਰ ਮਾਹਲ, ਯੂ ਕੇ 

naviਨਵੀਂ ਦੁਨੀਆਂ - ਨਵੇਂ ਨਜ਼ਾਰੇ
ਸ਼ਿੰਦਰ ਮਾਹਲ, ਯੂ ਕੇ 
charchitਕੁਝ ਚਰਚਤ ਖਬਰਾਂ, ਆਮ ਰੁਝਾਨਾਂ ਤੋਂ ਕੁਝ ਹਟ ਕੇ
ਜਸਵੰਤ ਸਿੰਘ ‘ਅਜੀਤ’, ਦਿੱਲੀ
suresh

ਸੁਰੇਸ਼ ਕੁਮਾਰ ਨੂੰ ਇਮਾਨਦਾਰੀ ਤੇ ਪਹਿਰਾ ਦੇਣ ਅਤੇ ਭਰਿਸ਼ਟਾਚਾਰ ਰੋਕਣ ਦੀ ਸਜਾ
ਉਜਾਗਰ ਸਿੰਘ, ਪਟਿਆਲਾ

ਸੁੰਦਰ ਮੁੰਦਰੀਏ ਹੋ
ਕੰਵਲਜੀਤ ਕੌਰ ਢਿੱਲੋਂ, ਤਰਨ ਤਾਰਨ
ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
ਰਵੇਲ ਸਿੰਘ ਇਟਲੀ 
ਭਾਰਤ-ਪਾਕ ਸੰਬੰਧਾਂ ਵਿੱਚ ਸੁਧਾਰ ਕਿਉਂ ਨਹੀਂ ਆਉਂਦਾ?
ਜਸਵੰਤ ਸਿੰਘ ‘ਅਜੀਤ’, ਦਿੱਲੀ
ਨਸ਼ਾ, ਸਮਾਜ ਅਤੇ ਦੇਸ਼ ਦੀ ਬਰਬਾਦੀ
ਹਰਜੀਤ ਕਾਤਿਲ, ਸ਼ੇਰਪੁਰ

hore-arrow1gif.gif (1195 bytes)

 
     
   
     
 

Terms and Conditions
Privacy Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ][ ਵਿਗਿਆਨ ]
[
ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com